:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗਲਾਸਗੋ : ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ 'ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ PRINT ਈ ਮੇਲ
gla_311021.jpg
ਗਲਾਸਗੋ --31ਅਕਤੂਬਰ21-(ਮੀਡੀਦੇਪੰਜਾਬ)-- ਕੋਪ 26 ਸੰਮੇਲਨ ਦੌਰਾਨ ਸਕਾਟਲੈਂਡ ਦੀ ਧਰਤੀ 'ਤੇ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਆਪਣਾ ਵਿਰੋਧ ਦਰਜ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

 ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ 'ਤੇ ਗਲਾਸਗੋ ਦੇ ਜਾਰਜ ਸਕੁਏਅਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ 'ਚ ਬਰਤਾਨੀਆ ਦੇ ਵੱਖ ਵੱਖ ਸ਼ਹਿਰਾਂ 'ਚੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

PunjabKesari

ਇਸ ਦੌਰਾਨ ਲਵਸ਼ਿੰਦਰ ਸਿੰਘ ਡੱਲੇਵਾਲ (ਐੱਫ ਐੱਸ ਓ), ਜਸਵਿੰਦਰ ਸਿੰਘ (ਸਿੱਖ ਨੈੱਟਵਰਕ), ਕਿਰਨਜੀਤ ਕੌਰ (ਕੌਰ ਫਾਰਮਰਜ਼), ਗੁਰਪ੍ਰੀਤ ਸਿੰਘ ਜੌਹਲ (ਫਰੀ ਜੱਗੀ ਨਾਓ), ਡਾ: ਇਰਫਾਨ ਜਹਾਂਗੀਰ (ਸਕਾਟਿਸ਼ ਹਿਊਮਨ ਰਾਈਟ ਫਾਰਮ), ਸੁਖਵਿੰਦਰ ਸਿੰਘ (ਸਿੱਖ ਫੈਡਰੇਸ਼ਨ ਯੂਕੇ), ਕੁਲਦੀਪ ਸਿੰਘ ਚਹੇੜੂ (ਐੱਫ ਐੱਸ ਓ), ਜਸਪਾਲ ਸਿੰਘ (ਸੈਂਟਰਲ ਗੁਰਦੁਆਰਾ ਸਿੰਘ ਸਭਾ), ਦਬਿੰਦਰਜੀਤ ਸਿੰਘ (ਐਡਵਾਈਜ਼ਰ ਟੂ ਸਿੱਖ ਫੈਡਰੇਸ਼ਨ ਯੂਕੇ), ਅਮਰੀਕ ਸਿੰਘ ਗਿੱਲ (ਸਿੱਖ ਫੈਡਰੇਸ਼ਨ ਯੂਕੇ), ਤਰਸੇਮ ਸਿੰਘ ਦਿਓਲ ਆਦਿ ਪ੍ਰਮੁੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ, ਮਜ਼ਦੂਰ ਦੀ ਦੁਰਗਤੀ ਕਰਨ 'ਤੇ ਤੁਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਰਤਾਨੀਆ ਦੀ ਧਰਤੀ 'ਤੇ ਸਵਾਗਤ ਨਹੀਂ ਹੈ।

PunjabKesari

ਇਸ ਸੰਬੋਧਨ ਦੌਰਾਨ ਬੁਲਾਰਿਆਂ ਨੇ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ, ਮੋਰਚੇ ਦੌਰਾਨ ਹੋਈਆਂ ਸੈਂਕੜੇ ਸ਼ਹੀਦੀਆਂ, ਭਾਜਪਾ ਸਰਕਾਰ ਦੌਰਾਨ ਘੱਟ ਗਿਣਤੀਆਂ 'ਤੇ ਅੱਤਿਆਚਾਰ ਅਤੇ ਸਕਾਟਲੈਂਡ ਦੇ ਨੌਜਵਾਨ ਜੱਗੀ ਜੌਹਲ ਦੀ ਰਿਹਾਈ ਸਬੰਧੀ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ 'ਤੇ 3 ਕਾਲੇ ਕਾਨੂੰਨ ਥੋਪ ਕੇ ਉਨ੍ਹਾਂ ਦੀਆਂ ਜ਼ਮੀਨਾਂ ਅੰਬਾਨੀਆਂ, ਅਡਾਨੀਆਂ ਦੇ ਹੱਥਾਂ 'ਚ ਸੌਂਪਣ ਦੀ ਲੁਕਵੀਂ ਤਿਆਰੀ ਜੱਗ ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਕਿਸਾਨ ਅੰਦੋਲਨ ਦੀ ਪਿੱਠ 'ਤੇ ਖੜ੍ਹੇ ਹਨ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ 'ਚ ਸਥਾਨਕ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement