:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ PRINT ਈ ਮੇਲ
rah_311021.jpg
ਨਵੀਂ ਦਿੱਲੀ--31ਅਕਤੂਬਰ21-(ਮੀਡੀਦੇਪੰਜਾਬ)-- ਕਾਂਗਰਸ ਨੇ ਐਤਵਾਰ ਨੂੰ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ। ਉਥੇ ਹੀ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ

 ਕਿ ਅਜਿਹੇ ਸਮੇਂ ’ਚ ਜਦੋਂ ਲੋਕਤੰਤਰ ਦੇ ਸਾਰੇ ਸਤੰਭ ‘ਕਮਜ਼ੋਰ’ ਕੀਤੇ ਜਾ ਰਹੇ ਹਨ, ਪਟੇਲ ਦੇ ਯੋਗਦਾਨ ਨੂੰ ਯਾਦ ਰੱਖਣਾ ਮਹੱਤਵਪੂਰਨ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਢਰਾ ਨੇ ਵੀ ਪਟੇਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸਾਨੂੰ ਕਿਸਨਾਂ ਦੇ ਦਮਨ ਦੇ ਖਿਲਾਫ ਅਤੇ ਕਿਸਾਨਾਂ ਦੇ ਹੱਕ ਲਈ ਨਿਆਂ ਦੀ ਲੜਾਈ ’ਚ ਪਹਾੜ ਦੀ ਤਰ੍ਹਾਂ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਰਾਹੁਲ ਨੇ ਟਵੀਟ ਕਰਦੇ ਹੋਏ ਲਿਖਿਆ, ‘ਅੱਜ ਜਦੋਂ ਸਾਡੇ ਲੋਕਤੰਤਰ ਦੇ ਸਾਰੇ ਸਤੰਭ ਕਮਜ਼ੋਰ ਕੀਤੇ ਜਾ ਰਹੇ ਹਨ, ਸਾਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਯਾਦ ਕਰਦਾ ਹੋਵੇਗਾ। ਇਨ੍ਹਾਂ ਸਤੰਭਾਂ ਦਾ ਨਿਰਮਾਣ ਕਰਨ ਵਾਲੇ ਕਾਂਗਰਸ ਨੇਤਾਵਾਂ ’ਚੋਂ ਇਕ ਮਹੱਤਵਪੂਰਨ ਆਵਾਜ਼ ਉਨ੍ਹਾਂ ਦੀ ਵੀ ਸੀ, ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ ਹੈ।’

ਪ੍ਰਿਯੰਕਾ ਨੇ ਟਵੀਟ ਕੀਤਾ, ‘ਲੌਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੇ ਬਾਰਡੋਲੀ ਸੱਤਿਆਗ੍ਰਹਿ ’ਚ ਕਿਸਾਨਾਂ ਦੇ ਹੱਕ, ਸਵੈ-ਮਾਣ ਅਤੇ ਸਨਮਾਨ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਜਾ ਸੰਘਰਸ਼ ਸਾਨੂੰ ਕਿਸਾਨਾਂ ਦੇ ਦਮਨ ਦੇ ਖਿਲਾਫ ਅਤੇ ਕਿਸਾਨਾਂ ਦੇ ਹੱਕ ਲਈ ਨਿਆਂ ਦੀ ਲੜਾਈ ’ਚ ਪਹਾੜ ਦੀ ਤਰ੍ਹਾਂ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ।’ ਕਾਂਗਰਸ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ’ਤੇ ਲਿਖਿਆ, ‘ਭਾਰਤ ਨੂੰ ਇਕਜੁਟ ਰੱਖਣ ਦੀ ਇਸ ਲੜਾਈ ’ਚ, ਨਫਰਤ ’ਤੇ ਪਿਆਰ ਦੀ ਜਿੱਤ ਯਕੀਨੀ ਕਰਨ ਦੀ ਇਸ ਲੜਾਈ ’ਚ, ਸਾਡੇ, ਕਿਸਾਨਾਂ ਨੂੰ, ਸਾਡੇ ਲੋਕਾਂ ਨੂੰ, ਸਾਡੇ ਦੇਸ਼ ਨੂੰ ਬਚਾਉਣ ਦੀ ਇਸ ਲੜਾਈ ’ਚ ਅਸੀਂ ਭਾਰਤ ਰਤਨ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਅਤੇ ਹਰ ਦਿਨ ਯਾਦ ਕਰਦੇ ਹਾਂ।’ ਕੇਂਦਰ 31 ਅਕਤੂਬਰ ਨੂੰ ਪਟੇਲ ਦੀ ਜਯੰਤੀ ਨੂੰ ‘ਰਾਸ਼ਟਰੀ ਏਕਤਾ ਦਿਵਸ’ ਦੇ ਰੂਪ ’ਚ ਮੰਨਦਾ ਹੈ।

 
Next >

Advertisements

Advertisement
Advertisement
Advertisement
Advertisement
Advertisement