:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨੁਕਸਾਨੇ ਨਰਮੇ ਦਾ ਮੁਆਵਜ਼ਾ ਨਾ ਮਿਲਣ ’ਤੇ ਭੜਕੇ ਕਿਸਾਨ, ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ PRINT ਈ ਮੇਲ
bus_311021.jpgਬੁਢਲਾਡਾ --31ਅਕਤੂਬਰ21-(ਮੀਡੀਦੇਪੰਜਾਬ)--  ਗੁਲਾਬੀ ਸੁੰਡੀ ਅਤੇ ਬਾਰਿਸ਼ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਲਈ ਸਰਕਾਰ ਵੱਲੋਂ ਮੁਆਵਜ਼ਾ ਨਾ ਦੇਣ ਅਤੇ ਨਰਮੇ ਦੇ ਨਕਲੀ ਬੀਜ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ ਕਾਰਵਾਈ ਨਾ ਕਰਨ

 ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਪੋਸਟਰਾਂ ’ਤੇ ਕਾਲਖ਼ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਨਰਮਾ ਪੱਟੀ ’ਚ ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨਰਮੇ ਦੀ ਹੋਈ ਫ਼ਸਲ ਬਰਬਾਦ ’ਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇਗਾ  ਅਤੇ ਕੰਪਨੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਉਨ੍ਹਾਂ ਵੱਲੋਂ ਰਿਪੋਰਟ ਭੇਜਣ ਦੇ ਬਾਵਜੂਦ ਅਜੇ ਤੱਕ ਸਰਕਾਰ ਨੇ ਕੁਝ ਨਹੀਂ ਦਿੱਤਾ। ਉਹ ਜਗ੍ਹਾ-ਜਗ੍ਹਾ ’ਤੇ ਧਰਨੇ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਯੂਨੀਅਨ ਦੇ ਫ਼ੈਸਲੇ ਹਨ ਕਿ ਹੁਣ ਕਿਸੇ ਵੀ ਰਾਜਨੀਤਕ ਪਾਰਟੀ ਦੇ ਲੋਕਾਂ ਨੂੰ ਪਿੰਡ ’ਚ ਨਹੀਂ ਆਉਣ ਦਿੱਤਾ ਜਾਵੇਗਾ ਪਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸ ਦੇ ਚੱਲਦੇ ਇਹ ਕਦਮ ਚੁੱਕਿਆ ਗਿਆ ਹੈ।

PunjabKesari

ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਲੇ ਕਾਨੂੰਨ ਲਾਗੂ ਕਰ ਕੇ ਕਿਸਾਨੀ ਨੂੰ ਖਤਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੇ ਸਰਹੱਦਾਂ ਅਤੇ ਸਥਾਨਕ ਪੱਧਰ ’ਤੇ ਧਰਨੇ ਲਗਾ ਰਹੇ ਹਨ ਪਰ ਸਰਕਾਰਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨੇ ਮੁਜ਼ਾਹਰਿਆਂ ਦੌਰਾਨ ਸੈਂਕੜੇ ਦੀ ਗਿਣਤੀ ’ਚ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਅਤੇ ਤਿੰਨ ਖੇਤੀ ਕਾਲਜ ਨੂੰ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਨਕਲੀ ਬੀਜ ਦੇਣ ਵਾਲੀਆਂ ਕੰਪਨੀਆਂ ਖਿਲਾਫ ਜਲਦ ਕਾਰਵਾਈ ਕੀਤੀ ਜਾਵੇ ਅਤੇ ਨਰਮੇ ਦੀ ਖ਼ਰਾਬੀ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ । 

 
< Prev   Next >

Advertisements

Advertisement
Advertisement
Advertisement
Advertisement
Advertisement