:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚੋਣ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਮੁਸ਼ਕਿਲ ਚ ਘਿਰੇ ਇਮਰਾਨ, ਸ਼ਹਿਬਾਜ਼ ਸ਼ਰੀਫ ਨੇ ਮੰਗਿਆ ਅਸਤੀਫਾ PRINT ਈ ਮੇਲ
imr_11_1_22.jpgਪੇਸ਼ਾਵਰ---11ਜਨਵਰੀ21-(ਮੀਡੀਦੇਪੰਜਾਬ)-- ਚੋਣ ਕਮਿਸ਼ਨ ਵਲੋਂ ਵਿਦੇਸ਼ੀ ਚੰਦੇ ਦਾ ਮਾਮਲਾ ਉਜਾਗਰ ਕਰਨ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੁਸ਼ਕਿਲ 'ਚ ਘਿਰ ਗਏ ਹਨ। ਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ ਨੇ ਇਮਰਾਨ ਖਾਨ 'ਤੇ ਚੋਰੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜੋ ਵਿਅਕਤੀ ਗਲਤ ਸਬੂਤ ਪੇਸ਼ ਕਰਦਾ ਹੈ ਉਸ ਨੂੰ ਸੰਵਿਧਾਨਿਕ ਅਹੁਦੇ 'ਤੇ ਨਹੀਂ ਰਹਿਣਾ ਚਾਹੀਦਾ ਅਤੇ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ। ਸ਼ਹਿਬਾਜ਼ ਨੇ ਕਿਹਾ ਕਿ ਇਸ ਰਿਪੋਰਟ ਤੋਂ ਬਾਅਦ ਇਮਰਾਨ ਖਾਨ ਸਰਕਾਰ ਵਲੋਂ ਲਿਆ ਗਿਆ ਕੋਈ ਵੀ ਫ਼ੈਸਲਾ ਕਾਨੂੰਨੀ ਅਤੇ ਸੰਵਿਧਾਨਿਕ ਰੂਪ ਨਾਲ ਸਹੀ ਨਹੀਂ ਹੋ ਸਕਦਾ।
ਉਨ੍ਹਾਂ ਨੇ ਹੋਰ ਵਿਰੋਧੀ ਪਾਰਟੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਵੀ ਪਾਰਟੀ ਜਾਂ ਨੇਤਾ ਸੰਵਿਧਾਨ 'ਚ ਵਿਸ਼ਵਾਸ ਰੱਖਦੇ ਹਨ, ਉਨ੍ਹਾਂ ਨੂੰ ਹੁਣ ਆਪਣੀ ਮੁੱਖ ਭੂਮਿਕਾ ਨਿਭਾਉਣੀ ਹੋਵੇਗੀ। ਇਹ ਕੀ ਜਾਣਕਾਰੀ ਲੁਕਾਈ ਹੈ। ਇਕ ਵਿਅਕਤੀ ਜੋ ਗਲਤ ਸਬੂਤ ਪੇਸ਼ ਕਰਦਾ ਹੈ, ਝੂਠ ਬੋਲਦਾ ਹੈ, ਗਲਤ ਜਾਣਕਾਰੀ ਦਿੰਦਾ ਹੈ, ਜੋ ਸਰਕਾਰ ਦੇ ਕਿਸੇ ਵੀ ਸੰਵਿਧਾਨਿਕ ਅਹੁਦੇ 'ਤੇ ਰਹਿਣ ਦੇ ਕਾਬਿਲ ਨਹੀਂ ਹੈ। ਉਨ੍ਹਾਂ ਨੇ ਆਪਣਾ ਇਹ ਬਿਆਨ ਸੋਸ਼ਲ ਮੀਡੀਆ 'ਤੇ ਜਾਰੀ ਕੀਤਾ ਹੈ। ਪੀ.ਐੱਮ.ਐੱਲ-ਐੱਨ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਇਹ ਮੰਗ ਹੈ ਕਿ ਇਮਰਾਨ ਖਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ। ਪਾਕਿਸਤਾਨ ਦੇ ਚੋਣ ਕਮਿਸ਼ਨ ਦੀ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਇਮਰਾਨ ਵਲੋਂ ਲਿਆ ਗਿਆ ਕੋਈ ਵੀ ਫ਼ੈਸਲਾ ਕਾਨੂੰਨੀ ਅਤੇ ਸੰਵਿਧਾਨਿਕ ਰੂਪ ਨਾਲ ਸਹੀ ਨਹੀਂ ਹੋ ਸਕਦਾ ਹੈ।
ਚੋਣ ਕਮਿਸ਼ਨ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਨੇ ਉਨ੍ਹਾਂ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੂੰ ਮਿਲੇ ਵਿਦੇਸ਼ੀ ਫੰਡ ਦੀ ਜਾਣਕਾਰੀ ਲੁਕਾਈ ਹੈ। ਇਹ ਚੰਦਾ ਹਜ਼ਾਰਾਂ ਜਾਂ ਲੱਖਾਂ 'ਚ ਨਹੀਂ ਸਗੋਂ ਕਰੋੜਾਂ 'ਚ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਮਰਾਨ ਦੀ ਪਾਰਟੀ ਨੂੰ 1.64 ਬਿਲੀਅਨ ਰੁਪਏ ਦੀ ਫੰਡਿੰਗ ਹੋਈ ਹੈ। ਇਸ 'ਚ ਪਾਰਟੀ ਨੇ 310 ਮਿਲੀਅਨ ਰੁਪਏ ਦੀ ਜਾਣਕਾਰੀ ਚੋਣ ਕਮਿਸ਼ਨ ਤੋਂ ਲੁਕਾਈ ਹੈ। ਨਾਲ ਹੀ ਇਮਰਾਨ ਨੇ ਵਿਦੇਸ਼ੀ ਚੰਦੇ ਵਾਲੇ ਬੈਂਕ ਅਕਾਊਂਟ ਦਾ ਜ਼ਿਕਰ ਵੀ ਨਹੀਂ ਕੀਤਾ। ਦੱਸ ਦੇਈਏ ਕਿ ਕੁਝ ਦਿਨਾਂ ਤੋਂ ਇਹ ਮੁੱਦਾ ਪਾਕਿਸਤਾਨ ਦੇ ਰਾਜਨੀਤਿਕ ਗਲਿਆਰਿਆਂ 'ਚ ਛਾਇਆ ਹੋਇਆ ਹੈ। ਇਸ ਦੀ ਵਜ੍ਹਾ ਦਰਅਸਲ, ਉਹ ਰਿਪੋਰਟ ਹੈ ਜੋ ਕੁਝ ਸਮੇਂ ਪਹਿਲੇ ਹੀ ਚੋਣ ਕਮਿਸ਼ਨ ਨੂੰ ਸੌਂਪੀ ਗਈ ਸੀ ਅਤੇ ਜਿਸ ਨੂੰ ਹਾਲ ਹੀ 'ਚ ਜਾਰੀ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਦੀ ਪਾਰਟੀ ਪੀ.ਟੀ.ਆਈ ਨੇ ਵਿਦੇਸ਼ੀ ਚੰਦਾ ਮਿਲਣ ਦੀ ਗੱਲ ਲੁਕਾਈ ਅਤੇ ਉਨ੍ਹਾਂ ਬੈਂਕ ਅਕਾਊਂਟ ਦਾ ਵੀ ਜ਼ਿਕਰ ਨਹੀਂ ਕੀਤਾ ਜਿਥੋਂ ਇਹ ਮਿਲਿਆ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement