:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ, ਅਮਰੀਕਾ 2022 ਚ ਵੀ ਕਈ ਪਹਿਲਕਦਮੀਆਂ ਤੇ ਕਰਨਗੇ ਇਕੱਠੇ ਕੰਮ PRINT ਈ ਮੇਲ
bha_usa_11_1_22.jpgਵਾਸ਼ਿੰਗਟਨ --11ਜਨਵਰੀ21-(ਮੀਡੀਦੇਪੰਜਾਬ)-- ਭਾਰਤ ਅਤੇ ਅਮਰੀਕਾ ਨੂੰ ਕੋਵਿਡ-19 ਮਹਾਮਾਰੀ ਨਾਲ ਨਜਿੱਠਣ, ਜਲਵਾਯੂ ਤਬਦੀਲੀ, ਚਤੁਰਭੁਜ ਸੁਰੱਖਿਆ ਸੰਵਾਦ (ਕਵਾਡ) ਅਤੇ ਨਵੀਆਂ ਤੇ ਉੱਭਰ ਰਹੀਆਂ ਤਕਨਾਲੋਜੀਆਂ ਸਮੇਤ ਕਈ ਪਹਿਲਕਦਮੀਆਂ 'ਤੇ ਇਕੱਠੇ ਅੱਗੇ ਵਧਣ ਦੀ ਉਮੀਦ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਜਿਵੇਂ ਕਿ ਤੁਸੀਂ

ਜਾਣਦੇ ਹੋ, ਪਿਛਲੇ ਸਾਲ ਸਤੰਬਰ 'ਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਵ੍ਹਾਈਟ ਹਾਊਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕੀਤੀ ਸੀ ਅਤੇ ਉਨ੍ਹਾਂ ਦੀ ਮੁਲਾਕਾਤ ਦਾ ਉਦੇਸ਼ ਅਮਰੀਕਾ-ਭਾਰਤ ਸਬੰਧਾਂ ਦੇ ਇਤਿਹਾਸ 'ਚ ਇਕ ਨਵਾਂ ਅਧਿਆਏ ਸ਼ੁਰੂ ਕਰਨਾ ਸੀ। ਉਸ ਸਮੇਂ ਦੋਹਾਂ ਨੇਤਾਵਾਂ ਨੇ ਅਮਰੀਕਾ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਆਪਣਾ ਸਾਂਝਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਅਤੇ ਅਸੀਂ ਇਸ ਸਾਲ ਵੀ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। 

PunjabKesari

ਸਾਕੀ ਤੋਂ 2022 ਵਿਚ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਬਾਰੇ ਬਾਈਡੇਨ ਪ੍ਰਸ਼ਾਸਨ ਦੇ ਏਜੰਡੇ ‘ਤੇ ਸਵਾਲ ਕੀਤਾ ਗਿਆ ਸੀ, ਜਿਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਤੁਸੀਂ  ਉਮੀਦ ਕਰ ਸਕਦੇ ਹੋ ਕਿ ਸਾਡੀਆਂ ਸਰਕਾਰਾਂ ਵਿਸ਼ਵਵਿਆਪੀ ਮਹਾਮਾਰੀ ਨਾਲ ਲੜਨ ਲਈ, ਸਹਿਯੋਗ ਤੋਂ ਲੈ ਕੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਲਈ, ਦੁਵੱਲੇ ਤੌਰ 'ਤੇ ਅਤੇ ਕਵਾਡ ਰਾਹੀਂ ਕੰਮ ਕਰਨ, ਵਪਾਰ ਅਤੇ ਨਿਵੇਸ਼ ਵਿਚ ਸਹਿਯੋਗ ਵਧਾਉਣ, ਸਾਈਬਰ ਅਤੇ ਨਵੀਂ ਤੇ ਉਭਰਦੀ ਤਕਨਾਲੋਜੀ ਤੱਕ ਵਿਆਪਕ ਪਹਿਲਾਂ ਵਿਚ ਅੱਗੇ ਵਧੇਗੀ। ਸਾਕੀ ਨੇ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਵਾਂਗ ਵਾਰਤਾ ਜਾਰੀ ਰੱਖਾਂਗੇ, ਹੁਣ ਸਾਡੇ ਲੋਕਾਂ ਵਿਚ ਵਿਚਕਾਰ ਡੂੰਘੇ ਸਬੰਧਾਂ ਦੇ ਆਧਾਰ 'ਤੇ, ਅਸੀਂ ਹਮੇਸ਼ਾ ਵਾਂਗ ਆਪਣੀ ਗੱਲਬਾਤ ਜਾਰੀ ਰੱਖਾਂਗੇ। ਸਾਡੇ ਸਾਂਝੇ ਜਮਹੂਰੀ ਮੁੱਲ ਹਨ। ਬਿਨਾਂ ਸ਼ੱਕ, ਅਸੀਂ ਇੱਥੋਂ ਸਬੰਧਾਂ ਨੂੰ ਅੱਗੇ ਲੈ ਕੇ ਜਾਵਾਂਗੇ।

ਪੜ੍ਹੋ ਇਹ ਅਹਿਮ ਖਬਰ - ਅਮਰੀਕੀ ਡਾਕਟਰਾਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਇਨਸਾਨ ਦੇ ਅੰਦਰ ਧੜਕੇਗਾ 'ਸੂਰ ਦਾ ਦਿਲ'

ਭਾਰਤ ਨਾਲ ਲੱਗਦੀ ਸਰਹੱਦ 'ਤੇ ਚੀਨ ਦੇ ਹਮਲਾਵਰ ਰਵੱਈਏ ਬਾਰੇ ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਅਮਰੀਕਾ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਅਸੀਂ ਇਨ੍ਹਾਂ ਸਰਹੱਦੀ ਵਿਵਾਦਾਂ ਦੇ ਗੱਲਬਾਤ ਅਤੇ ਸ਼ਾਂਤੀਪੂਰਨ ਹੱਲ ਦਾ ਸਮਰਥਨ ਕਰਦੇ ਹਾਂ। ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ ਕਿ ਅਸੀਂ ਖੇਤਰ ਵਿੱਚ ਚੀਨ ਦੇ ਵਿਵਹਾਰ ਨੂੰ ਕਿਵੇਂ ਦੇਖਦੇ ਹਾਂ। ਸਾਡਾ ਮੰਨਣਾ ਹੈ ਕਿ ਇਹ ਅਸਥਿਰ ਹੋ ਸਕਦਾ ਹੈ ਅਤੇ ਅਸੀਂ ਆਪਣੇ ਗੁਆਂਢੀਆਂ ਨੂੰ ਡਰਾਉਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਬਾਰੇ ਚਿੰਤਤ ਹਾਂ। ਸਾਕੀ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਤੇ ਆਪਣੇ ਹਿੱਸੇਦਾਰਾਂ ਨਾਲ ਖੜ੍ਹੇ ਰਹਾਂਗੇ।

 
< Prev   Next >

Advertisements

Advertisement
Advertisement
Advertisement
Advertisement
Advertisement