PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ |
|
|
ਨੈਸ਼ਨਲ ਡੈਸਕ- --11ਜਨਵਰੀ21-(ਮੀਡੀਆਦੇਸਪੰਜਾਬ)-- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ
ਫਤਿਹ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’
ਐਲਾਨ ਕਰਨ 'ਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ
ਸਿੰਘ ਖਾਲਸਾ ਜੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ
ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨੇ 10ਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਨੂੰ ਸੱਚੀ
ਸ਼ਰਧਾਂਜਲੀ ਭੇਟ ਕੀਤੀ ਹੈ।
ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ 'ਚ 26 ਦਸੰਬਰ ਨੂੰ ਜਨਤਕ ਛੁੱਟੀ ਐਲਾਨ ਕਰਨ ਤੇ
ਇਸ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿਚ ਮਨਾਉਣ ਦੇ ਲਈ ਕੀਤੇ ਗਏ ਫੈਸਲੇ ਦੀ ਸ਼ਲਾਘਾ
ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। GCBD ਬੇਲਾਪੁਰ, ਨਵੀਂ ਮੁੰਬਈ ਵਿਚ
ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ 'ਤੇ ਬੋਲਦੇ ਹੋਏ ਦਮਦਮੀ ਟਕਸਾਲ ਦੇ ਪ੍ਰਮੁੱਖ ਨੇ ਕਿਹਾ
ਕਿ 325 ਸਾਲਾ ਵਿਚ ਭਾਰਤ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਦੇ
ਬਾਰੇ 'ਚ ਨਹੀਂ ਸੋਚਿਆ ਸੀ ਪਰ ਪ੍ਰਧਾਨ ਮੰਤਰੀ ਨੇ ਇਹ ਫੈਸਲਾ ਲੈ ਕੇ ਜਿੱਥੇ ਆਪਣਾ ਫਰਜ਼
ਪੂਰਾ ਕੀਤਾ, ਉੱਥੇ ਹੀ ਚਾਰ ਸਾਹਿਬਜ਼ਾਦਿਆਂ ਵਲੋਂ ਹਿੰਦੂ ਧਰਮ ਦੀ ਰੱਖਿਆ ਤੇ ਗੁਰਸਿੱਖੀ
ਦੀ ਖਾਤਰ ਦਿੱਤੀਆਂ ਕੁਰਬਾਨੀਆਂ ਤੇ ਸਿੱਖ ਪੰਥ ਦੀ ਇਤਿਹਾਸਕ ਭੂਮਿਕਾ ਤੋਂ ਜਾਣੂ ਕਰਵਾਉਣ
ਦੇ ਲਈ ਇਕ ਮਹਾਨ ਕੋਸ਼ਿਸ਼ ਕੀਤੀ ਹੈ।
|