:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਚਹਿਰੀ ਦੇ ਗੇਟ ’ਤੇ ਰੇਪ ਦੇ ਦੋਸ਼ੀ ਦਾ ਗੋਲੀ ਮਾਰ ਕੇ ਕਤਲ PRINT ਈ ਮੇਲ
kor_22_1_22.jpgਗੋਰਖਪੁਰ --22ਜਨਵਰੀ21-(ਮੀਡੀਦੇਪੰਜਾਬ)--ਉੱਤਰ-ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦੀ ਕਚਹਿਰੀ ਦੇ ਗੇਟ ’ਤੇ ਸ਼ੁੱਕਰਵਾਰ ਦੀ ਦੁਪਹਿਰ ਨੂੰ ਅਗਵਾ ਅਤੇ ਰੇਪ ਦੇ ਦੋਸ਼ੀ ਬਿਹਾਰ ਦੇ (35) ਸਾਲਾ ਦਿਲਸ਼ਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਆਪਣੇ ਮੁਕਦਮੇ ਦੀ ਤਾਰੀਖ਼ ਭੁਗਤਨ ਕਚਹਿਰੀ ਆਇਆ ਸੀ। ਦੋਸ਼ ਹੈ ਕਿ ਪੀੜਤ ਲੜਕੀ ਦੇ ਪਿਓ ਰਿਟਾਇਰਡ ਫੌਜੀ ਨੇ ਕਚਹਿਰੀ ਦੇ ਗੇਟ ’ਤੇ ਹੀ ਦੋਸ਼ੀ ਨੂੰ ਵੇਖਦੇ ਹੀ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਕ ਗੋਲੀ ਦੋਸ਼ੀ ਦੇ ਸਿਰ ਦੇ ਆਰ-ਪਾਰ ਹੋ ਗਈ। ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਰਿਟਾਇਰਡ ਫੌਜੀ ਨੂੰ ਸਾਈਕਲ ਸਟੈਂਡ ਗਾਰਡ ਨੇ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ।

ਕਚਹਿਰੀ ਗੇਟ ’ਤੇ ਸ਼ਰੇਆਮ ਹੋਈ ਇਸ ਵਾਰਦਾਤ ਤੋਂ ਬਾਅਦ ਵਕੀਲਾਂ ਨੇ ਇਕ ਘੰਟੇ ਤਕ ਪ੍ਰਦਰਸ਼ਨ ਕੀਤਾ। ਸੁਰੱਖਿਆ ’ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਨੇ ਲਾਸ਼ ਚੁੱਕਣ ਤੋਂ ਰੋਕ ਦਿੱਤਾ। ਏ.ਡੀ.ਜੀ., ਡੀ.ਆਈ.ਜੀ, ਅਤੇ ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ। ਜ਼ਿਲ੍ਹਾ ਜੱਜ ਦੇ ਦਖਲ ਤੋਂ ਬਾਅਦ ਵਕੀਲ ਸ਼ਾਂਤ ਹੋਏ ਅਤੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। 

ਜਾਣਕਾਰੀ ਮੁਤਾਬਕ, ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਕਰਾ ਥਾਣਾ ਖੇਤਰ ਸਥਿਤ ਬਿਭੀਪੁਰਾ ਦਾ ਰਹਿਣ ਵਾਲਾ ਤਾਹਿਰ ਹੁਸੈਨ ਦਾ ਦਿਲਸ਼ਾਨ ਹੁਸੈਨ ਬਡਹਲਗੰਜ ਦੇ ਪਟਨਾ ਚੌਰਾਹੇ ’ਤੇ ਪੰਕਚਰ ਦੀ ਦੁਕਾਨ ਚਲਾਉਂਦਾ ਸੀ। ਦੋਸ਼ ਹੈ ਕਿ ਬਡਹਲਗੰਜ ਇਲਾਕੇ ’ਚ ਰਹਿਣ ਵਾਲੇ ਫੌਜੀ ਦੀ ਬੇਟੀ ਨੂੰ 11 ਫਰਵਰੀ 2020 ਨੂੰ ਸਕੂਲ ਤੋਂ ਪਰਤਦੇ ਸਮੇਂ ਉਸਨੇ ਅਗਵਾ ਕਰ ਲਿਆ ਸੀ। ਲੜਕੀ ਦੇ ਪਿਓ ਵਲੋਂ ਸ਼ਿਕਾਇਤ ਦਰਜ ਕਰਵਾਉਣ ’ਤੇ ਦੋਸ਼ੀ ਦਿਲਸ਼ਾਨਨੂੰ ਹੈਦਰਾਬਾ ਤੋਂ ਫੜ ਲਿਆ ਗਿਆ ਸੀ। 

ਓਧਰ, ਇਸ ਮਾਮਲੇ ’ਚ ਵਿਵੇਚਨਾ ਦੌਰਾਨ ਪੁਲਸ ਨੇ ਰੇਪ ਦੇ ਨਾਲ ਹੀ ਦੋਸ਼ੀ ਦੇ ਨਾਬਾਲਗ ਹੋਣ ਕਾਰਨ ਪਾਕਸੋਐਕਟ ਦੀ ਧਾਰਾ ਵਧਾ ਦਿੱਤੀ ਸੀ। ਦੋਸ਼ੀ ਦਿਲਸ਼ਾਨ ਗੋਰਖਪੁਰ ਜੇਲ ’ਚ ਲੰਬੇ ਸਮੇਂ ਤਕ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਮਹੀਨਾ ਪਹਿਲਾ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ। ਪਾਕਸੋ ਐਕਟ ਤਹਿਤ ਕੇਸ ਹੋਣ ਕਾਰਨ ਸੁਣਵਾਈ ਤੇਜ ਹੋ ਰਹੀ ਸੀ। ਸ਼ੁੱਕਰਵਾਰ ਨੂੰ ਕੇਸ ਦੀ ਤਾਰੀਖ਼ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement