:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੁਧਿਆਣਾ ਪੁੱਜੇ ਸੁਖਬੀਰ ਬਾਦਲ ਨੇ ਵਿਰੋਧੀਆਂ ਤੇ ਲਾਏ ਰਗੜੇ, ਪਾਰਟੀ ਵਰਕਰਾਂ ਨੂੰ ਕੀਤੀ ਅਪੀਲ PRINT ਈ ਮੇਲ
suk_25_1_22.jpgਲੁਧਿਆਣਾ --25ਜਨਵਰੀ21-(ਮੀਡੀਆਦੇਸਪੰਜਾਬ)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਦੋਂ ਕਿ ਬਾਕੀ ਸਾਰੀਆਂ ਬਾਹਰਲੀਆਂ ਪਾਰਟੀਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਸਾਰੇ ਧਰਮਾਂ ਨੂੰ ਇਕੱਠੇ ਰੱਖਣਾ ਹੈ ਕਿਉਂਕਿ ਜੇਕਰ ਪੰਜਾਬ 'ਚ ਅਮਨ-ਸ਼ਾਂਤੀ ਰਹੇਗੀ ਤਾਂ ਹੀ ਸਾਰੀਆਂ ਪਾਰਟੀਆਂ ਅੱਗੇ ਵਧਣਗੀਆਂ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੇ ਸਰਵੇ ਵੱਲ ਵੀ ਧਿਆਨ ਨਾ ਦਿੱਤਾ ਜਾਵੇ ਕਿਉਂਕਿ ਇਹ ਸਾਰੇ ਪੇਡ ਸਰਵੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਸਲੀ ਸਰਵੇ ਪੰਜਾਬ 'ਚ ਜਾ ਕੇ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦੋਆਬਾ 'ਚ ਅਕਾਲੀ ਦਲ-ਬਸਪਾ ਗਠਜੋੜ ਇੰਨਾ ਤਕੜਾ ਹੈ ਕਿ ਇੱਥੇ 23 ਸੀਟਾਂ 'ਚੋਂ 18-19 ਸੀਟਾਂ ਹਾਸਲ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਾਝੇ 'ਚ ਜਿੱਥੇ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ, ਉੱਥੇ ਹੀ ਕਾਂਗਰਸ ਦਾ ਵੀ ਸਫ਼ਾਇਆ ਹੋਇਆ ਪਿਆ ਹ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰੇ ਪੰਜਾਬ 'ਚ 10 ਤੋਂ ਵੀ ਘੱਟ ਸੀਟਾਂ ਹਾਸਲ ਹੋਣਗੀਆਂ, ਜਦੋਂ ਕਿ ਅਕਾਲੀ ਦਲ-ਬਸਪਾ 80 ਸੀਟਾਂ ਤੋਂ ਵੀ ਉੱਪਰ ਟੱਪ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਤਾਂ ਅਕਾਲੀ ਦਲ ਦੀ ਬਣ ਜਾਵੇਗੀ ਪਰ ਜਿਸ ਵਰਕਰ ਜਾਂ ਆਗੂ ਨੇ ਕੰਮ ਨਹੀਂ ਕੀਤਾ, ਉਸ ਨੂੰ ਕੋਈ ਮਾਣ-ਸਤਿਕਾਰ ਨਹੀਂ ਦਿੱਤਾ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਲੀਡਰ ਕਿਉਂ ਨਾ ਹੋਵੇ।ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਹੋਣੀਆਂ ਹਨ ਅਤੇ ਵਾਰਡ ਵੀ ਉਮੀਦਵਾਰ ਵੱਲੋਂ ਹੀ ਬਣਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਮਰਜ਼ੀ ਵੱਡਾ ਲੀਡਰ ਹੋਵੇ, ਜੇਕਰ ਉਸ ਨੇ ਮਦਦ ਨਹੀਂ ਕੀਤੀ ਤਾਂ ਉਸ ਦੀ ਟਿਕਟ ਨਹੀਂ ਹੋਵੇਗੀ ਭਾਵੇਂ ਅਸੀਂ ਹਾਰੀਏ ਜਾਂ ਜਿੱਤੀਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਨੂੰ ਕੋਈ ਨਹੀਂ ਹਰਾ ਸਕਦਾ, ਇਸ ਲਈ ਸਭ ਨੂੰ ਇਕੱਠੇ ਹੋਣਾ ਪਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸਾਰੇ ਵਰਕਰ ਇਨਸਾਫ਼ ਚਾਹੁੰਦੇ ਹਨ ਤਾਂ ਥੋੜ੍ਹੀ-ਬਹੁਤ ਧੜੇਬੰਦੀ ਛੱਡ ਕੇ ਇਕੱਠੇ ਹੋਣਾ ਪਵੇਗਾ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।

 
< Prev   Next >

Advertisements