:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰ ਚ ਵੱਖ-ਵੱਖ ਮੁਕਾਬਲਿਆਂ ਚ ਸੁਰੱਖਿਆ ਫ਼ੋਰਸਾਂ ਨੇ 5 ਅੱਤਵਾਦੀ ਕੀਤੇ ਢੇਰ PRINT ਈ ਮੇਲ
kas_30122.jpgਸ਼੍ਰੀਨਗਰ --30ਜਨਵਰੀ22-(ਮੀਡੀਆਦੇਸਪੰਜਾਬ)-- ਜੰਮੂ ਕਸ਼ਮੀਰ 'ਚ ਸੁਰੱਖਿਆ ਫ਼ੋਰਸਾਂ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ 2 ਵੱਖ-ਵੱਖ ਮੁਕਾਬਲਿਆਂ 'ਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ 12 ਘੰਟਿਆਂ ਦੌਰਾਨ ਇਨ੍ਹਾਂ

ਅੱਤਵਾਦੀਆਂ ਨੂੰ ਮਾਰ ਸੁੱਟਿਆ। ਕਸ਼ਮੀਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ 'ਚ ਜੈਸ਼ ਦਾ ਕਮਾਂਡਰ ਜਹਿਦ ਵਾਨੀ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨਾਇਰਾ ਪਿੰਡ 'ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਉਸ ਸਮੇਂ ਮੁਕਾਬਲਾ ਸ਼ੁਰੂ ਹੋਇਆ, ਜਦੋਂ ਭਾਰਤੀ ਫ਼ੌਜ, ਜੰਮੂ ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੀ ਇਕ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਪੁਲਸ ਨੇ ਐਤਵਾਰ ਤੜਕੇ ਦੱਸਿਆ ਕਿ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ। ਉੱਥੇ ਹੀ ਇਕ ਹੋਰ ਮੁਕਾਬਲਾ ਬਡਗਾਮ ਦੇ ਚਰਾਰ-ਏ-ਸ਼ਰੀਫ਼ ਖੇਤਰ 'ਚ ਹੋਇਆ। ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪੂਰੀ ਜਾਣਕਾਰੀ ਦੇ ਆਧਾਰ 'ਤੇ ਸਾਂਝੀ ਟੀਮ ਸ਼ੱਕੀ ਜਗ੍ਹਾ ਪਹੁੰਚੀ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ਉਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਸ ਨੇ ਦੇਰ ਰਾਤ ਦੱਸਿਆ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜਿਆ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਏ.ਕੇ. ਰਾਈਫਲ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। ਦੱਸਣਯੋਗ ਹੈ ਕਿ ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ ਇਸ ਮਹੀਨੇ ਹੁਣ ਤੱਕ ਪ੍ਰਦੇਸ਼ 'ਚ 21 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ ਅਤੇ ਕਈ ਸਰਗਰਮ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

 
< Prev   Next >

Advertisements