:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤਾ ਇਹ ਖ਼ੁਲਾਸਾ PRINT ਈ ਮੇਲ
man_10522.jpgਮੋਹਾਲੀ  --10ਮਈ-(MDP)--  ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਇੰਟਲੀਜੈਂਸ ਵਿੰਗ ਅਤੇ ਪੁਲਸ ਦੇ ਅਫਸਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਮੁੱਖ ਮੰਤਰੀ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿਚ ਕੁੱਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਅਜੇ ਹੋਰ

ਵੀ ਹੋਣਗੀਆਂ। ਮਾਨ ਨੇ ਕਿਹਾ ਕਿ ਸ਼ਾਮ ਤੱਕ ਬਹੁਤ ਕੁੱਝ ਸਾਫ ਹੋ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਵਲੋਂ ਅਜਿਹੀਆਂ ਕੋਝੀਆਂ ਸਾਜ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ ਪਰ ਇਸ ਨਾਲ ਪੰਜਾਬ ਦੇ ਭਾਈਚਾਰਕ ਸਾਂਝ ਨੂੰ ਕੋਈ ਫਰਕ ਨਹੀਂ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ. ਜੀ. ਪੀ. ਅਤੇ ਪੁਲਸ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਸ ਨੂੰ ਅਜਿਹੀ ਸਖ਼ਤ ਸਜ਼ਾ ਦਿੱਤੀ ਜਾਵੇਗੀ ਕਿ ਉਸ ਦੀਆਂ ਕਈ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਉਸ ਨੇ ਹੱਸਦੇ-ਵੱਸਦੇ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ਾਮ ਤੱਕ ਬਹੁਤ ਕੁੱਝ ਸਾਫ ਹੋ ਜਾਵੇਗਾ।

ਟੈਰਰ ਐਂਗਲ ਨਾਲ ਵੀ ਕੀਤੀ ਜਾ ਰਹੀ ਜਾਂਚ
ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਨੂੰ ਟੈਰਰ ਐਂਗਲ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ। ਰਾਕੇਟ ਪ੍ਰੋਪੇਲਡ ਗ੍ਰਨੇਡ ਅਟੈਕ ਹੋਣ ਦੀ ਵਜ੍ਹਾ ਨਾਲ ਵੱਡੇ ਅਫਰ ਜਾਂਚ ਵਿਚ ਜੁਟ ਗਏ ਹਨ। ਸ਼ੁਰੂਆਤ ਜਾਂਚ ਵਿਚ ਇਹ ਵੀ ਪਤਾ ਲੱਗਾ ਹੈ ਕਿ ਹੈੱਡਕੁਆਰਟਰ ਦੀ ਬਲਡਿੰਗ ਤੋਂ ਬਾਹਰੋਂ ਹੀ ਹਮਲਾ ਕੀਤਾ ਗਿਆ ਹੈ। ਪੁਲਸ ਮੁਤਾਬਕ ਹਮਲਾ ਲਗਭਗ 80 ਮੀਟਰ ਦੀ ਦੂਰੀ ਤੋਂ ਕੀਤਾ ਗਿਆ ਹੈ। ਅਣਪਛਾਤੇ ਹਮਲਾਵਰਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਇੰਟਲੀਜੈਂਸ ਇਲਾਕੇ ਵਿਚ ਸੀ. ਸੀ ਟੀ. ਵੀ. ਫੂਟੇਜ, ਮੋਬਾਇਲ ਟਾਵਰ ਖੰਗਾਲ ਰਹੀ ਹੈ। ਉਧਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਹਰਕਤ ਨੂੰ ਕਾਇਰਾਨਾ ਹਰਕਤ ਕਰਾਰ ਦਿੱਤਾ ਹੈ, ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੀਤੀ ਗਈ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement