:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ ਖ਼ਿਲਾਫ਼ ਪਾਕਿ ਦੀ ਵੱਡੀ ਸਾਜਿਸ਼ ਦਾ ਖ਼ੁਲਾਸਾ, ISI ਨੇ ਡਰੱਗਜ਼ ਤੇ ਹਥਿਆਰ ਭੇਜਣ ਲਈ ਬਣਾਏ ਡਰੋਨ ਸੈਂਟਰਸ PRINT ਈ ਮੇਲ
dron.jpgਇਸਲਾਮਾਬਾਦ --12ਮਈ-(MDP)-- ਪਾਕਿਸਤਾਨ ਦੀ ਭਾਰਤ ਖ਼ਿਲਾਫ਼ ਨਵੀਂ ਸਾਜਿਸ਼ ਦਾ ਖ਼ੁਲਾਸਾ ਹੋਇਆ ਹੈ। ਇਕ ਖ਼ੁਫ਼ੀਆ ਰਿਪੋਰਟ ਮੁਤਾਬਕ ਪਾਕਿਸਤਾਨ ਖ਼ੁਫ਼ੀਆ ਏਜੰਸੀ (ਆਈ. ਐੱਸ. ਆਈ) ਭਾਰਤ ’ਚ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਵਧਾਉਣ ਲਈ ਡਰੋਨ ਸੈਂਟਰ ਤਿਆਰ ਕਰ ਰਿਹਾ ਹੈ। ਅੰਕੜੇ ਦੱਸਦੇ ਹਨ ਕਿ ਸਰਹੱਦ ਸੁਰੱਖਿਆ ਬਲ (ਬੀ. ਐੱਸ. ਐੱਫ਼) ਨੇ ਕਥਿਤ ਤੌਰ ’ਤੇ ਬੀਤੇ ਤਿੰਨ ਸਾਲਾਂ ’ਚ ਪੰਜਾਬ ਦੀ ਸਰਹੱਦ ’ਤੇ 1150 ਕਿਲੋ

ਡਰੱਗਜ਼ ਜ਼ਬਤ ਕੀਤੀ ਹੈ। ਇਕ ਮੀਡੀਆ ਰਿਪੋਰਟ ’ਚ ਖ਼ੁਫ਼ੀਆ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੀ ਇੰਟਰ ਸਰਵਿਸ ਇੰਟੈਲੀਜੈਂਸ ਭਾਰਤ ’ਚ ਹਥਿਆਰਾਂ ਅਤੇ ਡਰੱਗਜ਼ ਦੀ ਤਸਕਰੀ ਲਈ ਡਰੋਨ ਸੈਂਟਰ ਤਿਆਰ ਕਰ ਰਹੀ ਹੈ। ਇੰਨਾ ਹੀ ਨਹੀਂ ਏਜੰਸੀ ਨੇ ਪਾਕਿਸਤਾਨ ਰੇਂਜਰਸ ਨਾਲ ਮਿਲ ਕੇ ਹੁਣ ਤੱਕ 6 ਕੇਂਦਰ ਵੀ ਤਿਆਰ ਕਰ ਲਏ ਹਨ। ਰਿਪੋਰਟ ਮੁਤਾਬਕ ਪੰਜਾਬ ’ਚ ਕੌਂਮਾਂਤਰੀ ਸਰਹੱਦ ਦੇ ਦੂਜੇ ਪਾਸੇ ਆਈ. ਐੱਸ. ਆਈ. ਨੇ ਡਰੋਨ ਕੇਂਦਰਾਂ ’ਤੇ ਤਸਕਰਾਂ ਅਤੇ ਅੱਤਵਾਦੀਆਂ ਦੀ ਮਦਦ ਨਾਲ ਕੰਮ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਬੀ. ਐੱਸ. ਐੱਫ਼ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਹੈ ਕਿ ਫਿਰੋਜ਼ਪੁਰ ਅਤੇ ਅੰਮ੍ਰਿਤਸਰ ’ਚ ਆਈ. ਬੀ. ’ਤੇ ਪਾਕਿਸਤਾਨ ਸਰਹੱਦ ਚੌਂਕੀਆਂ ਦੇ ਕੋਲ ਡਰੋਨ ਨਾਲ ਜੁੜੀਆਂ ਗਤੀਵਿਧੀਆਂ ’ਚ ਵਾਧਾ ਹੋਇਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਹਥਿਆਰਾਂ, ਡਰਗੱਜ਼ ਅਤੇ ਧਮਾਕਿਆਂ ਲਈ ਡਮੀ ਡਰੋਨਜ਼ ਦੀ ਵਰਤੋਂ ਕਰ ਰਿਹਾ ਹੈ। ਖੇਮਕਰਨ ਦੇ ਕੋਲ ਤਸਕਰ ਪਾਕਿਸਤਾਨ ਰੇਂਜਰਸ ਦੀ ਮਦਦ ਨਾਲ ਡਰੋਨ ਉਡਾ ਰਹੇ ਹਨ।

ਰਿਪੋਰਟ ਮੁਤਾਬਕ ਅੱਤਵਾਦੀ ਅਤੇ ਤਸਕਰ ਭਾਰਤੀ ਸੁਰੱਖਿਆ ਫ਼ੋਰਸ ਨੂੰ ਚਕਮਾ ਦੇਣ ਅਤੇ ਪੰਜਾਬ ਵਰਗੇ ਸਰਹੱਦੀ ਸੂਬਿਆਂ ’ਚ ਪਾਬੰਦੀਸ਼ੁਦਾ ਪਦਾਰਥਾਂ ਨੂੰ ਪਹੁੰਚਾਉਣ ਲਈ ਇਨ੍ਹਾਂ ਡਮੀ ਡਰੋਨਜ਼ ’ਚ ਧਮਾਕੇਦਾਰ ਸਮੱਗਰੀ ਅਤੇ ਹਥਿਆਰ ਲੋਡ ਕਰ ਰਹੇ ਹਨ। ਉਹ ਇਸ ਕੰਮ ’ਚ ਵੱਡੇ ਪੱਧਰ ’ਤੇ ਜੀ. ਪੀ. ਐੱਸ. ਨਾਲ ਕੰਟਰੋਲ ਹੋਣ ਵਾਲੇ ਡਰੋਨਜ਼ ਦੀ ਵਰਤੋਂ ਕਰ ਰਹੇ ਹਨ। ਇਸ ਜੋਖ਼ਮ ਦੇ ਮੱਦੇਨਜ਼ਰ ਬੀ. ਐੱਸ. ਐੱਫ਼. ਵੀ ਅਲਰਟ ਮੋਡ ’ਤੇ ਹੈ। ਫ਼ੋਰਸ ਪੰਜਾਬ ਸਰਹੱਦ ’ਤੇ ਖ਼ਾਸ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਡਰੋਨ ਸਿਸਟਮ ਲਗਾ ਰਹੀ ਹੈ। ਰਿਪੋਰਟ ਅਨੁਸਾਰ ਯੂ. ਏ. ਵੀ. ਨੂੰ ਖ਼ਤਮ ਕਰਨ ਲਈ ਡਰੋਨ ਹੰਟਿੰਗ ਟੀਮ ਵੀ ਤਾਇਨਾਤ ਕੀਤੀ ਗਈ ਹੈ। 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement