:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੁਖਪਾਲ ਖਹਿਰਾ ਨੇ ‘ਆਪ’ ਆਗੂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਜਾਣੋ ਪੂਰਾ ਮਾਮਲਾ PRINT ਈ ਮੇਲ
kha_12522.jpgਕਪੂਰਥਲਾ --12ਮਈ-(MDP)-- ਕਪੂਰਥਲਾ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ‘ਆਪ’ ਦੇ ਉਮੀਦਵਾਰ ਰਾਣਾ ਰਣਜੀਤ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ’ਚ ਖਹਿਰਾ ਨੇ ਰਾਣਾ ਰਣਜੀਤ ’ਤੇ ਸਰਕਾਰੀ ਕਣਕ ਚੋਰੀ ਕਰਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਭੁਲੱਥ ਦੀਆਂ ਮੰਡੀਆਂ ’ਚੋਂ ਕਣਕ ਦੀ ਢੁਆਈ ਦਾ ਟੈਂਡਰ ਰਾਣਾ ਰਣਜੀਤ ਦੇ ਕੋਲ ਹੈ ਅਤੇ ਅਕਸਰ ਹੀ ਟਰੱਕਾਂ ’ਚੋਂ ਚੋਰੀਆਂ ਹੁੰਦੀਆਂ ਰਹੀਆਂ ਹਨ। ਇਸੇ ਤਰਾਂ ਹੀ ਪਿਛਲੇ ਦਿਨੀਂ ਉਸ ਦੇ ਟਰੱਕ RJ-14 GC- 4088 ਵਿੱਚੋਂ ਸਰਕਾਰੀ ਕਣਕ ਚੋਰੀ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਨੂੰ ਸੋਸ਼ਲ ਮੀਡੀਆ ’ਤੇ ਖਹਿਰਾ ਨੇ ਸ਼ੇਅਰ ਕੀਤੀ ਸੀ ਹੁਣ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 'ਤੇ ਵੀ ਕਰ ਦਿੱਤੀ ਗਈ ਹੈ। ਖਹਿਰਾ ਨੇ ਕਿਹਾ ਹੈ ਕਿ ਇਹ ਕੋਈ ਪਹਿਲਾਂ ਮੋਕਾ ਨਹੀਂ ਜਦ ਉਕਤ ਆਪ ਆਗੂ ਵੱਲੋਂ ਅਜਿਹੀ ਗੈਰਕਾਨੂੰਨੀ ਗਤੀਵਿਧੀ ਕੀਤੀ ਗਈ ਹੋਵੇ। ਪਿਛਲੇ 2021 ਦੇ ਕਣਕ ਸੀਜਨ ਦੋਰਾਨ ਵੀ ਇਸ ਆਪ ਆਗੂ ਦੀ ਫਰਮ ਨੂੰ ਡੀ. ਐੱਫ਼. ਐੱਸ. ਸੀ. ਕਪੂਰਥਲਾ ਵੱਲੋਂ ਬਲੈਕ ਲਿਸਟ ਕਰ ਦਿੱਤਾ ਗਿਆ ਸੀ।

ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ’ਤੇ ਨਕੇਲ ਕੱਸਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਹੁਣ ਵੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਚੋਰੀ ਅਤੇ ਠੱਗੀ ਕਰਨ ਵਾਲੇ ਨੇਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਕੋਈ ਕਾਰਵਾਈ ਕਰਦੀ ਹੈ ਜਾਂ ਨਹੀਂ। ਉਨ੍ਹਾਂ ਨੇ ਮੰਗ ਕਰਦੇ ਹੋਏ ਹਿਾ ਕਿ ਸਰਕਾਰੀ ਕਣਕ ਚੋਰੀ ਕਨ ਵਾਲੇ ਇਸ ਨੇਤਾ ਅਤੇ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂਕਿ ਭਵਿੱਖ ’ਚ ਕੋਈ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੰੁਚਾਉਣ ਦੀ ਕੋਸ਼ਿਸ਼ ਨਾ ਕਰੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement