:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਨੂੰ ਬਚਾਉਣ ਲਈ ਯਤਨਸ਼ੀਲ ਹਨ ਸੋਨੀਆ ਗਾਂਧੀ PRINT ਈ ਮੇਲ
son_14522.jpgਨਵੀਂ ਦਿੱਲੀ--13ਮਈ-(MDP)-- 1998 ਵਿਚ ਸੋਨੀਆ ਗਾਂਧੀ ਕਾਂਗਰਸ ਪਾਰਟੀ ਨੂੰ ਮੁੜ ਜ਼ਿੰਦਾ ਕਰਨ ਦੇ ਮਿਸ਼ਨ ’ਤੇ ਸੀ ਜਦੋਂ ਸੀ. ਡਬਲਿਊ. ਸੀ. ਨੇ ਸੀਤਾਰਾਮ ਕੇਸਰੀ ਨੂੰ ਪ੍ਰਧਾਨ ਅਹੁਦੇ ਤੋਂ ਹਟਾ ਕੇ ਸੋਨੀਆ ਨੂੰ ਪ੍ਰਧਾਨ ਬਣਾ ਦਿੱਤਾ ਸੀ। 6 ਸਾਲ ਦੇ ਅੰਦਰ ਹੀ ਉਨ੍ਹਾਂ ਕ੍ਰਿਸ਼ਮਾ ਕਰ ਕੇ ਦਿਖਾਇਆ ਅਤੇ ਮਨਮੋਹਨ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਥਾਪਤ ਕਰ ਦਿੱਤੀ, ਜੋ 10 ਸਾਲ ਤੱਕ ਸੱਤਾ ਵਿਚ ਰਹੀ ਪਰ ਸੋਨੀਆ ਗਾਂਧੀ ਜਾਣਦੀ ਹੈ ਕਿ ਇਹ 2022 ਹੈ 1998 ਨਹੀਂ। ਅੱਜ ਦੇ ਸਮੇਂ ਵਿਚ ਭਾਜਪਾ ਮੁਕਾਬਲਤਨ ਜਵਾਨ ਹੈ, ਜਿਸ ਕੋਲ ਮੋਦੀ, ਅਮਿਤ ਸ਼ਾਹ ਅਤੇ ਨੱਢਾ ਵਰਗੇ ਨੇਤਾ ਹਨ, ਜੋ 24 ਘੰਟ ਸਰਗਰਮ ਰਹਿੰਦੇ ਹਨ।

ਦੂਜੇ ਪਾਸੇ ਕਾਂਗਰਸ ਕੋਲ ਪਾਰਟਟਾਈਮ ਨੇਤਾ ਹਨ, ਜੋ ਮੋਦੀ ਦੇ ‘ਕਾਂਗਰਸ ਮੁਕਤ ਭਾਰਤ’ ਮਿਸ਼ਨ ਵਿਚ ਸਹਾਇਕ ਸਾਬਿਤ ਹੋ ਰਹੇ ਹਨ। ਰਾਹੁਲ ਗਾਂਧੀ ਮੋਦੀ ਦਾ ਮੁਕਾਬਲਾ ਕਰਨ ਵਿਚ ਸਮਰੱਥ ਨਹੀਂ ਹਨ ਕਿਉਂਕਿ ਉਨ੍ਹਾਂ ਵਿਚ ਆਪਣੀਆਂ ਕਮੀਆਂ ਹਨ। ਉਹ ਆਪਣੀਆਂ ਅਚਨਚੇਤੀ ਸਰਗਰਮੀਆਂ ਕਾਰਨ ਭਾਜਪਾ ਲਈ ਫਾਇਦੇਮੰਦ ਸਾਬਿਤ ਹੁੰਦੇ ਹਨ।

ਸੋਨੀਆ ਕਾਫੀ ਸੁਲਝੀ ਹੋਈ ਹੈ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੋਈ ਫੈਸਲਾ ਲੈਂਦੀ ਹੈ। ਇਸ ਲਈ ਉਦੇਪੁਰ ਵਿਚ ਹੋ ਰਿਹਾ ਕਾਂਗਰਸ ਦਾ ਚਿੰਤਨ ਕੈਂਪ ਕਾਫੀ ਅਹਿਮ ਰਹਿਣ ਵਾਲਾ ਹੈ। ਰਾਹੁਲ ਪਾਰਟੀ ਦੇ ਸੰਗਠਨ ਵਿਚ ਬੁਨਿਆਦੀ ਸੁਧਾਰ ਚਾਹੁੰਦੇ ਹਨ, ਜਿਸ ਦੇ ਲਈ ਇਹ ਢੁੱਕਵਾਂ ਸਮਾਂ ਨਹੀਂ ਹੈ ਕਿਉਂਕਿ ਇਸ ਸਮੇਂ ਪਾਰਟੀ ਗਿਰਾਵਟ ’ਤੇ ਹੈ। ਪਰਦੇ ਦੇ ਪਿੱਛਿਓਂ ਅਜਿਹੀਆਂ ਵੀ ਖਬਰਾਂ ਆ ਰਹੀਆਂ ਹਨ ਕਿ ਸਤੰਬਰ ਵਿਚ ਕਿਸੇ ਗ਼ੈਰ ਗਾਂਧੀ ਨੂੰ ਕਾਂਗਰਸ ਪ੍ਰਧਾਨ ਦਾ ਅਹੁਦਾ ਸੌਂਪਿਆ ਜਾ ਸਕਦਾ ਹੈ।

ਕਾਠਮੰਡੂ ਨਾਈਟ ਕਲੱਬ ਮਾਮਲੇ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਰਾਹੁਲ ਇਸ ਦੇ ਲਈ ਉਚਿਤ ਨਹੀਂ ਹਨ, ਇਸ ਲਈ ਸੋਨੀਆ ਗਾਂਧੀ ਲਈ ਰਾਹ ਮੁਸ਼ਕਲ ਹੈ। ਜ਼ਿਆਦਾਤਰ ਕਾਂਗਰਸੀ ਸੋਨੀਆ ਦੇ ਪ੍ਰਧਾਨ ਅਹੁਦੇ ’ਤੇ ਬਣੇ ਰਹਿਣ ’ਤੇ ਸਹਿਮਤ ਹੋ ਸਕਦੇ ਹਨ ਕਿਉਂਕਿ ਉਨ੍ਹਾਂ ਵੱਖ-ਵੱਖ ਮਸਲਿਆਂ ਨੂੰ ਵਧੇਰੇ ਮਾਹਰਤਾ ਨਾਲ ਸੁਲਝਾਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement