:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨਸ਼ਿਆਂ ਨੂੰ ਰੋਕਣ ਲਈ ਪੁਲਸ ਅਫ਼ਸਰਾਂ ਦੀ ਜਵਾਬਦੇਹੀ ਦੇ ਹੁਕਮਾਂ ਨੂੰ PM ਮਾਨ ਅਮਲੀਜਾਮਾ ਪਹਿਨਾਉਣ : ਸਿੱਧੂ PRINT ਈ ਮੇਲ
sid_13522.jpgਮਜੀਠਾ --13ਮਈ-(MDP)--  ਮਜੀਠਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨ ਸਿਮਰਨਜੀਤ ਸਿੰਘ (22) ਪੁੱਤਰ ਜਸਬੀਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੁਲਸ, ਨਸ਼ਾ ਸਮੱਗਲਰਾਂ ਅਤੇ ਸਿਆਸਤਦਾਨਾਂ ਦੇ ਆਪਸੀ ਗੱਠਜੋੜ ਨੂੰ ਤੋੜਨ ਨਾਲ ਹੀ ਨਸ਼ਿਆਂ ਦਾ ਖਾਤਮਾ ਹੋ ਸਕਦਾ ਹੈ। ਪਿਛਲੀਆਂ ਦੋਵੇਂ ਸਰਕਾਰਾਂ ਇਸ ਤਾਲਮੇਲ ਨੂੰ ਤੋੜਨ ’ਚ

ਅਸਫ਼ਲ ਰਹੀਆਂ ਸਨ, ਜਿਸ ਕਰਕੇ ਪੰਜਾਬ ’ਚ ਨਸ਼ਾ ਖ਼ਤਮ ਨਹੀਂ ਹੋ ਸਕਿਆ। ਜੇਕਰ ਹੁਣ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਗੰਭੀਰ ਹੈ ਤਾਂ ਉਕਤ ਤਾਲਮੇਲ ਨੂੰ ਤੋੜਨਾ ਹੋਵੇਗਾ। ਸਿੱਧੂ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ 60 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਤਕਰੀਬਨ 60 ਮੌਤਾਂ ਹੋ ਚੁੱਕੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਸਿੱਧੂ ਨੇ ਪੰਜਾਬ ’ਚ ਨਸ਼ਿਆਂ ਨਾਲ ਹੋ ਰਹੀਆਂ ਲਗਾਤਾਰ ਮੌਤਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਇਸ ਮਾਮਲੇ ਦੀ ਘੋਖ ਕਰ ਰਹੇ ਹਨ ਅਤੇ ਨਸ਼ਿਆਂ ਨਾਲ ਮਰਨ ਵਾਲੇ ਵਿਅਕਤੀਆਂ ਦੇ ਘਰਾਂ ਵਿੱਚ ਜਾ ਕੇ ਸਾਰੇ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ ਅਤੇ ਆਉਂਦੇ ਦਿਨਾਂ ’ਚ ਉਹ ਇਸ ਸਬੰਧੀ ਕੋਈ ਅਹਿਮ ਖੁਲਾਸਾ ਕਰਨਗੇ। ਸਿੱਧੂ ਨੇ ਸ਼੍ਰੀਲੰਕਾ ਅਤੇ ਥਾਈਲੈਂਡ ਵਰਗੇ ਦੇਸ਼ਾਂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਦੇਸ਼ਾਂ ’ਚ ਨਸ਼ਿਆਂ ਵਿਰੁੱਧ ਬਣੇ ਕਾਨੂੰਨ ਦੀ ਸਖਤੀ ਨਾਲ ਪਾਲਣਾ ਕੀਤੀ ਜਾਂਦੀ ਹੈ, ਜਿਸ ਕਰਕੇ ਇਨ੍ਹਾਂ ਦੇਸ਼ਾਂ ’ਚ ਨਸ਼ਾ ਤਸਕਰਾਂ ਨੂੰ ਸਖਤ ਸਜ਼ਾਵਾਂ ਹੁੰਦੀਆਂ ਹਨ ਅਤੇ ਅੱਗੇ ਤੋਂ ਹੋਰ ਕੋਈ ਵਿਅਕਤੀ ਅਜਿਹਾ ਕੰਮ ਕਰਨ ਦੀ ਜੁਰਅਤ ਤੱਕ ਨਹੀਂ ਕਰਦਾ।

ਇਸ ਮੌਕੇ ਮਜੀਠਾ ਦੇ ਕੁਝ ਲੋਕਾਂ ਨੇ ਸਿੱਧੂ ਨੂੰ ਮਜੀਠਾ ਅੰਦਰ ਸ਼ਰੇਆਮ ਵਿਕ ਰਹੇ ਨਸ਼ੇ ਦੀ ਲਪੇਟ ਵਿਚ ਆ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਗੁਹਾਰ ਲਗਾਈ, ਜਿਨ੍ਹਾਂ ਨੂੰ ਸਿੱਧੂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਮਸਲੇ ਨੂੰ ਮੈਂ ਉਪਰ ਤੱਕ ਲੈ ਕੇ ਜਾਵਾਂਗਾ। ਇਸ ਮੌਕੇ ਉਕਤ ਤੋਂ ਇਲਾਵਾ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਆਕਾਸ਼ਦੀਪ ਸਿੰਘ ਮਜੀਠਾ, ਕੌਂਸਲਰ ਨਵਦੀਪ ਸਿੰਘ ਸੋਨਾ, ਬਚਿੱਤਰ ਸਿੰਘ ਲਾਲੀ ਢਿੰਗਨੰਗਲ, ਦਿਲਬਾਗ ਸਿੰਘ ਗੋਲਣ, ਜੈਪਾਲ ਮਹਾਜਨ, ਨੀਰਜ ਸ਼ਰਮਾ, ਪੱਪੀ ਭੱਲਾ ਆਦਿ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement