:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਦਿੱਲੀ ਸਰਕਾਰ ਨੇ ਡੈਂਟਲ ਸਰਜਨ ਕੈਡਰ ਦੇ ਗਠਨ ਨੂੰ ਦਿੱਤੀ ਮਨਜ਼ੂਰੀ, ਡਾਕਟਰਾਂ ਨੂੰ ਹੋਣਗੇ ਇਹ ਫ਼ਾਇਦੇ PRINT ਈ ਮੇਲ
den_14522.jpgਨਵੀਂ ਦਿੱਲੀ --14ਮਈ-(MDP)-- ਦਿੱਲੀ ਸਰਕਾਰ ਨੇ ਡੈਂਟਲ ਸਰਜਨ ਸਰਵਿਸ ਰੂਲਜ਼ ਲਈ ਇਕ ਕੈਡਰ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੇ ਅਧੀਨ ਵੱਖ-ਵੱਖ ਹਸਪਤਾਲਾਂ 'ਚ ਅਸਥਾਈ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਦੰਦਾਂ ਦੇ ਡਾਕਟਰ ਹੁਣ ਨਿਯਮਿਤ ਹੋ ਜਾਣਗੇ। ਦਿੱਲੀ ਦੇ ਸਿਹਤ ਮੰਤਰਾਲਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੈਂਟਲ ਹੈਲਥ ਸਿਸਟਮ ਨੂੰ ਮਜ਼ਬੂਤ ਕਰਨ ਲਈ ਡੈਂਟਲ ਸਰਜਨ ਕੈਡਰ ਦੇ ਗਠਨ ਦਾ ਨਿਰਮਾਣ ਲਿਆ ਹੈ।

ਇਹ ਦਿੱਲੀ 'ਚ ਦੰਦਾਂ ਦੇ ਡਾਕਟਰਾਂ ਲਈ ਇਸ ਤਰ੍ਹਾਂ ਦਾ ਪਹਿਲਾ ਕੈਡਰ ਹੈ। ਸਰਕਾਰ ਦੇ ਇਸ ਕਦਮ ਨਾਲ ਪਿਛਲੇ 2 ਦਹਾਕਿਆਂ ਤੋਂ ਦਿੱਲੀ ਦੇ ਵੱਖ-ਵੱਖ ਹਸਪਤਾਲਾਂ 'ਚ ਅਸਥਾਈ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਦੰਦਾਂ ਦੇ ਡਾਕਟਰ ਹੁਣ ਨਿਯਮਿਤ ਹੋ ਸਕਣਗੇ। ਨਾਲ ਹੀ ਕੈਡਰ ਦੇ ਗਠਨ ਤੋਂ ਬਾਅਦ ਨਿਯਮਿਤ ਭਰਤੀ 'ਚ ਵੀ ਮਦਦ ਮਿਲੇਗੀ। ਡੈਂਟਲ ਸਰਜਨ ਕਈ ਸਾਲਾਂ ਤੋਂ ਕੈਡਰ ਗਠਨ ਕਰਨ ਦੀ ਮੰਗ ਕਰ ਰਹੇ ਸਨ। ਸਰਜਨ ਦੀ ਭਰਤੀ ਲਈ ਕਰੀਬ 23 ਸਾਲਾਂ ਬਾਅਦ ਡੈਂਟਲ ਕੈਡਰ ਨਿਯਮਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਹ ਦੰਦਾਂ ਦੇ ਡਾਕਟਰ ਸਾਲ 1998 'ਚ ਅਸਥਾਈ ਤੌਰ 'ਤੇ ਨਿਯੁਕਤ ਕੀਤੇ ਗਏ ਸਨ। ਉਦੋਂ ਤੋਂ ਦਿੱਲੀ ਸਰਕਾਰ ਦੇ ਵੱਖ-ਵੱਖ ਹਸਪਤਾਲਾਂ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ। 

ਡੈਂਟਲ ਸਰਜਨ ਕੈਡਰ ਦੇ ਗਠਨ ਨੂੰ ਲੈ ਕੇ ਦੰਦਾਂ ਦੇ ਡਾਕਟਰਾਂ ਦੇ ਵਫ਼ਦ ਨੇ ਕਈ ਵਾਰ ਆਜ਼ਾਦ ਚੁੱਕੀ ਪਰ ਹਰ ਵਾਰ ਨਿਰਾਸ਼ਾ ਹੀ ਹੱਥ ਲੱਗੀ। ਦਿੱਲੀ 'ਚ ਕੇਜਰੀਵਾਲ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਸਿਹਤ ਮੰਤਰੀ ਸਤੇਂਦਰ ਜੈਨ ਨੇ ਡੈਂਟਲ ਸਰਜਨਾਂ ਦੇ ਵਫ਼ਦ ਨਾਲ ਬੈਠਕ ਕਰ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਇਸ ਤੋਂ ਬਾਅਦ ਸਾਲ 2018 'ਚ ਸਿਹਤ ਮੰਤਰੀ ਨੇ ਦੰਦਾਂ ਦੀ ਸਿਹਤ ਸੇਵਾ ਨੂੰ ਮਜ਼ਬੂਤ ਕਰਨ ਲਈ ਇਕ ਕਮੇਟੀ ਬਣਾਉਣ ਦਾ ਨਿਰਦੇਸ਼ ਦਿੱਤਾ। ਕਮੇਟੀ ਦੀ ਮੰਗ 'ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਸਰਕਾਰ ਨੇ ਕੈਡਰ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਮੇਟੀ ਦੇ ਅਹਿਮ ਮੈਂਬਰਾਂ 'ਚ ਡਾ. ਜਹੀਰੂਦੀਨ, ਡਾ. ਹਰਪ੍ਰੀਤ ਗ੍ਰੇਵਾਲ, ਡਾ. ਅਨਿਲ ਮਿੱਤਲ ਅਤੇ ਡਾ. ਵਿਕਰਾਂਤ ਮੋਹੰਤੀ ਸ਼ਾਮਲ ਰਹੇ। ਡੈਂਟਲ ਸਰਜਨਾਂ ਦਾ ਕਹਿਣਾ ਹੈ ਕਿ ਦਿੱਲੀ 'ਚ ਹਾਲੇ ਤੱਕ ਅਜਿਹਾ ਕੋਈ ਕੈਡਰ ਨਹੀਂ ਸੀ। ਕੇਜਰੀਵਾਲ ਸਰਕਾਰ ਦੇ ਮਾਰਗਦਰਸ਼ਨ ਕਾਰਨ ਡੈਂਟਲ ਸਰਜਨਾਂ ਵਲੋਂ 2 ਦਹਾਕਿਆਂ ਤੋਂ ਉਠਾਈ ਜਾ ਰਹੀ ਮੰਗ ਅਤੇ ਕੈਡਰ ਦੇ ਗਠਨ ਦਾ ਸੁਫ਼ਨਾ ਪੂਰਾ ਹੋ ਸਕਿਆ ਹੈ। ਡੈਂਟਲ ਸਰਜਨ ਕੈਡਰ ਦੇ ਗਠਨ ਲਈ ਅਸੀਂ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਵਿਭਾਗ ਦੇ ਸਾਰੇ ਅਧਿਕਾਰੀਆਂ ਦੇ ਆਭਾਰੀ ਹਾਂ। ਦਿੱਲੀ ਏਲੋਪੈਥਿਕ ਕੈਡਰ ਨਿਯਮ 2009 ਦੀ ਤਰਜ 'ਤੇ ਹੀ ਰਾਜਧਾਨੀ 'ਚ ਡੈਂਟਲ ਹੈਲਥ ਸਿਸਟਮ ਮਜ਼ਬੂਤ ਕਰਨ ਦੇ ਡੈਂਟਲ ਸਰਜਨ ਕੈਡਰ ਬਣਾਉਣ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement