:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਖਪਾਲ ਖਹਿਰਾ ਦੇ ਵੱਡੇ ਸਿਆਸੀ ਧਮਾਕੇ, ‘ਆਪ’ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ PRINT ਈ ਮੇਲ
kha_14522.jpgਜਲੰਧਰ --14ਮਈ-(MDP)-- ਜਲੰਧਰ ਦੇ ਪਰੈੱਸ ਕਲੱਬ ਵਿਖੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਅਤੇ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਪੇਟੇ ’ਚ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਪੂਰਥਲਾ ਵਿਖੇ ਨਿਜ਼ਾਮਪੁਰ ਹਲਕੇ ’ਚ ਵਾਪਰੀ ਕਤਲ ਦੀ ਵਾਰਦਾਤ ’ਚ

ਨਾਮਜ਼ਦ ਕੀਤੇ ਗਏ ਬਲਜਿੰਦਰ ਸਿੰਘ ਪਰਵਾਨਾ ਨੂੰ ਲੈ ਕੇ ਵੀ ਤਿੱਖੇ ਸਵਾਲ ਕੀਤੇ। ਇਸ ਮੌਕੇ ਖਹਿਰਾ ਨੇ ਪੰਜਾਬ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨ ਦੀ ਵੀ ਮੰਗ ਕੀਤੀ। ਪਟਿਆਲਾ ਝੜਪ ਦੇ ਲਈ ਪੰਜਾਬ ਪੁਲਸ ਵੱਲੋਂ ਮੁੱਖ ਮੁਲਜ਼ਮ ਦੇ ਤੌਰ 'ਤੇ ਫੜੇ ਗਏ ਬਲਜਿੰਦਰ ਸਿੰਘ ਦੀ ਪਤਨੀ ਰਮਨਦੀਪ ਕੌਰ ਵੀ ਖਹਿਰਾ ਨਾਲ ਮੌਜੂਦ ਸਨ, ਜਿਨ੍ਹਾਂ ਵੱਲੋਂ ਜਾਂਚ ਦੀ ਮੰਗ ਕੀਤੀ ਗਈ। à¨†à¨ªà¨£à©‡ ਸੰਬੋਧਨ ’ਚ ਖਹਿਰਾ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਅਤੇ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਕੀਤੇ ਗਏ ਹਮਲੇ ਦੀ ਘਟਨਾ ਬੇਹੱਦ ਮਦਭਾਗੀ ਸੀ। ਖਹਿਰਾ ਨੇ ਕਿਹਾ ਕਿ ਮੋਹਾਲੀ ਦੀ ਇੰਟੈਲੀਜੈਂਸ ਵਾਲੀ ਬਿਲਡਿੰਗ ਸਭ ਤੋਂ ਸਕਿਓਰ ਬਿਲਡਿੰਗ ਮੰਨੀ ਜਾਂਦੀ ਹੈ। ਜੇਕਰ ਹੈੱਡਕੁਆਰਟਰ ਹੀ ਮਹਫੂਜ਼ ਨਹੀਂ ਹੋ ਸਕਦਾ ਤਾਂ ਫਿਰ ਕਿਹੜੀ ਜਗ੍ਹਾ ਮਹਫੂਜ਼ ਹੋਵੇਗੀ। 

ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਦੋ ਧਿਰਾਂ ਵਿਚ ਜੋ ਆਪਸ ਦੇ ਵਿੱਚ ਟਕਰਾਅ ਹੋਇਆ ਸੀ, ਉਸ ਨੂੰ ਲੈ ਕੇ  à¨‡à¨• ਸਿੱਖ ਨੌਜਵਾਨ ਬਲਜਿੰਦਰ ਸਿੰਘ ਪਰਵਾਨਾ ਨੂੰ ਮੁੱਖ ਮੁਲਜ਼ਮ ਦੇ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਜੋਕਿ ਗਲਤ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਕਪੂਰਥਲਾ ਦੇ ਨਿਜ਼ਾਮਪੁਰ ਹਲਕੇ ’ਚ ਵਾਪਰੀ ਕਤਲ ਦੀ ਘਟਨਾ ਦੇ ਸਬੰਧ ’ਚ ਨਾਮਜ਼ਦ ਕੀਤੇ ਗਏ ਬਲਵਿੰਦਰ ਸਿੰਘ ਪਰਵਾਨਾ ਨੂੰ ਲੈ ਕੇ ਕਿਹਾ ਕਿ ਇਸ ਕੇਸ ’ਚ ਪਰਵਾਨਾ ਨੂੰ 8 ਮਹੀਨਿਆਂ ਬਾਅਦ ਨਾਮਜ਼ਦ ਕੀਤਾ ਗਿਆ ਹੈ। ਆਖ਼ਿਰ 8 ਮਹੀਨਿਆਂ ਤੱਕ ਪੰਜਾਬ ਦੀ ਪੁਲਸ ਕੀ ਕਰ ਰਹੀ ਸੀ। à¨ªà¨Ÿà¨¿à¨†à¨²à¨¾ ਟਕਰਾਅ ਨੂੰ ਲੈ ਕੇ ਹੋਰ ਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਤਸ਼ੱਦਦ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਆਖ਼ਿਰ ਇਹ ਕਿਹੋ ਰਾਜਨੀਤੀ ‘ਆਪ’ ਪੰਜਾਬ ’ਚ ਚਲਾ ਰਹੀ ਹੈ। ਇਸ ਨਾਲ ਪੰਜਾਬ ਦਾ ਮਾਹੌਲ ਹੋਰ ਵਿਗੜੇਗਾ। ਖਹਿਰਾ ਨੇ ਕਿਹਾ ਕਿ ਪਿਛਲੇ 10 ਸਾਲਾਂ ’ਚ ਪੰਜਾਬ ’ਚ ਯੂਅੱਪਾ ਦੀ ਬੇਹੱਦ ਗਲਤ ਵਰਤੋਂ ਕੀਤੀ ਗਈ ਹੈ। ਜਿਹੜੇ ਵੀ ਕਿਸੇ ਕੇਸ ’ਚ ਨੌਜਵਾਨ ਨੂੰ ਚੁੱਕਿਆ ਜਾ ਰਿਹਾ ਹੈ, ਉਸ ਦੀ ਪੁੂਰੀ ਜਾਂਚ-ਪੜ੍ਹਤਾਲ ਕੀਤੀ ਜਾਵੇ। ਪੰਜਾਬ ਹਮੇਸ਼ਾ ਹੀ ਦੇਸ਼ ਦੀ ਲੜਾਈ ’ਚ ਅੱਗੇ ਰਿਹਾ ਹੈ। ਉਥੇ ਹੀ ਅਫ਼ੀਮ ਤਸਕਰੀ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਹਰਨੂਰ ਦੇ ਮਾਮਲੇ ’ਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਆਖ਼ਿਰ ਕਿਉਂ ਪੰਜਾਬ ਦੇ ਨੌਜਵਾਨਾਂ ਨੂੰ ਪਹਿਲਾਂ ਟਾਰਗੇਟ ’ਤੇ ਲਿਆਂਦਾ ਜਾ ਰਿਹਾ ਹੈ, ਇਸ ’ਤੇ ਪੰਜਾਬ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। 

 

ਉਥੇ ਹੀ ਸਾਬਕਾ ਮੁੱਖ ਮੰਤਰੀ ਓ. ਪੀ. ਸੋਨੀ ਸਮੇਤ ਹੋਰ ਵੱਡੇ-ਵੱਡੇ ਵਿਧਾਇਕਾਂ ਦੀਆਂ ਘਟਾਈ ਗਈ ਸਕਿਓਰਿਟੀ ਦੇ ਮੁੱਦੇ ’ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕਿਓਰਿਟੀਆਂ ਘਟਾਈਆਂ ਸਾਨੂੰ ਕੋਈ ਇਤਰਾਜ਼ ਨਹੀਂ ਹੈ ਪਰ ਭਗਵੰਤ ਮਾਨ ਦੀ ਭੈਣ ਨੂੰ ਸਕਿਓਰਿਟੀ ਦੇਣ ਦਾ ਕੀ ਰਾਈਟ ਹੈ। ਉਨ੍ਹਾਂ ਕਿਹਾ ਕਿ ਸਿਰ ਦਬਾਉਣ ਦੀ ਰਾਜਨੀਤੀ, ਜੋ ਅੰਗਰੇਜ਼ਾਂ ਦੇ ਵੇਲੇ ਤੋਂ ਕੀਤੀ ਜਾ ਰਹੀ ਹੈ, ਉਹ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਕ ਤਰਫ਼ਾ ਟਾਰਗੇਟ ਕਰਕੇ ਲੋਕਾਂ ਦੀ ਨਸਲਕੁਸ਼ੀ ਨਾ ਕੀਤੀ ਜਾਵੇ।
ਮੋਹਾਲੀ ਬਲਾਸਟ ਦੇ ਕੇਸ ਦੇ ਵਿੱਚ ਵੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੁਖਪਾਲ ਖਹਿਰਾ ਨੇ ਇਨ੍ਹਾਂ ਸਾਰੇ ਕੇਸਾਂ ਵਿੱਚ ਪੰਜਾਬ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਪੁਲਸ ਦਿੱਲੀ ਦੇ ਵਿਚ ਇਕ ਸਿੱਖ ਨੌਜਵਾਨ ਨੂੰ ਫੜਨ ਜਾ ਰਹੀ ਹੈ। ਪੰਜਾਬ ਪੁਲਸ ਵੱਲੋਂ ਹੁਸ਼ਿਆਰਪੁਰ ਦੇ ਇਕ ਨੌਜਵਾਨ ਨੂੰ ਪਿਛਲੇ ਦਿਨੀਂ ਰਾਜਸਥਾਨ ਦੇ ਵਿੱਚੋਂ ਫੜਿਆ ਗਿਆ ਦੋਸ਼ੀ ਦੀ ਗ੍ਰਿਫ਼ਤਾਰੀ ਵੀ ਪੰਜਾਬ ਦੇ ਵਿੱਚ ਵਿਖਾਈ, ਜਿਸ ਨੂੰ ਲੈ ਕੇ ਪੰਜਾਬ ਪੁਲਸ ਦੀ ਕਿਰਕਰੀ ਹੋ ਰਹੀ ਹੈ। ਇਸ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ ਨੂੰ ਸਹੀ ਕਰਵਾਉਣ। 

ਉਨ੍ਹਾਂ ਕਿਹਾ ਕਿ ਜਿਹੜੇ ਬਲਜਿੰਦਰ ਸਿੰਘ ਪਰਵਾਨਾ ਨੂੰ ਨਿਜ਼ਾਮਪੁੁਰ ਹਲਕਾ ਦੀ ਘਟਨਾ ’ਚ ਨਾਮਜ਼ਦ ਕੀਤਾ ਗਿਆ ਹੈ, ਉਸ ਮਾਮਲੇ ’ਚ ਕਪੂਰਥਲਾ ਦੇ ਐੱਸ. ਐੱਸ. ਪੀ. ਤੋਂ ਜਾਂਚ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਜਾਂਚ ਨਾ ਕੀਤੀ ਗਈ ਅਤੇ ਇਨਲਾਫ਼ ਨਾ ਮਿਲਿਆ ਤਾਂ ਮਜਬੂਰਨ ਸਾਨੂੰ ਆਉਣ ਵਾਲੇ ਦਿਨਾਂ ’ਚ ਐੱਸ. ਐੱਸ. ਪੀ. ਦੇ ਦਫ਼ਤਰ ਮੂਹਰੇ ਧਰਨਾ ਦੇਣਾ ਪਵੇਗਾ। ਅਸੀਂ ਡੀ. ਜੀ. ਪੀ. ਕੋਲ ਦੋ-ਤਿੰਨ ਦਿਨਾਂ ’ਚ ਕੋਚ ਕਰਾਂਗੇ। ਉਥੇ ਹੀ ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹੇ ਜਾਣ ਦੇ ਮੁੱਦੇ ’ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਸੁਨੀਲ ਜਾਖੜ ਇਕ ਬੇਹੱਦ ਚੰਗੇ ਇਨਸਾਨ ਹਨ ਅਤੇ ਅਜੇ ਵੀ ਕੁਝ ਨਹੀਂ ਵਿਗੜਿਆ । ਉਨ੍ਹਾਂ ਨੇ ਹਾਈਕਮਾਂਡ ਨੂੰ ਨਸੀਹਤ ਦਿੱਤੀ, ਉਨ੍ਹਾਂ ਨੂੰ ਵਾਪਸ ਬੁਲਾਉਣਾ ਚਾਹੀਦਾ ਹੈ। ਜੇਕਰ ਕਾਂਗਰਸ ਹਾਈਕਮਾਨ ਰਾਬਤਾ ਕਰਕੇ ਗੌਰ ਕਰੇ ਤਾਂ ਪਾਰਟੀ ਵਿਚ ਵਾਪਸ ਲੈ ਕੇ ਆ ਸਕਦੇ ਹਨ।

 
< Prev   Next >

Advertisements