:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ PRINT ਈ ਮੇਲ
raj_21522.jpgਨਵੀਂ ਦਿੱਲੀ/ਕੋਲਕਾਤਾ --21ਮਈ-(MDP)-- ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਉਸ ਟਵੀਟ ਨੂੰ ਲੈ ਕੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਦਿੰਦੇ ਹੋਏ ਇਕ ਅਜਿਹੀ ਲਾਈਨ ਦਾ ਜ਼ਿਕਰ ਕੀਤਾ, ਜਿਸ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਬਾਅਦ 'ਚ ਰੰਜਨ ਚੌਧਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋਇਆ ਹੈ

ਅਤੇ ਇਹ ਸਾਈਬਰ ਅਪਰਾਧ ਹੈ, ਕਿਉਂਕਿ ਜਦੋਂ ਇਹ ਟਵੀਟ ਕੀਤਾ ਗਿਆ, ਉਦੋਂ ਉਹ ਮੁਰਸ਼ੀਦਾਬਾਦ 'ਚ ਕਾਂਗਰਸ ਦਫ਼ਤਰ 'ਚ ਭਾਸ਼ਣ ਦੇ ਰਹੇ ਸਨ।ਉਨ੍ਹਾਂ ਨੇ ਟਵੀਟ ਕਰ ਕੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਸ ਵਿਵਾਦਿਤ ਟਵੀਟ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਉਨ੍ਹਾਂ ਲੋਕਾਂ ਦਾ ਮਾੜਾ ਪ੍ਰਸਾਰ ਹੈ, ਜੋ ਉਨ੍ਹਾਂ ਪ੍ਰਤੀ ਦੁਸ਼ਮਣੀ ਦੀ ਭਾਵਨਾ ਰੱਖਦੇ ਹਨ। ਇਹ ਟਵੀਟ ਹੁਣ ਚੌਧਰੀ ਦੀ ਟਾਈਮਲਾਈਨ 'ਤੇ ਉਪਲਬਧ ਨਹੀਂ ਹੈ। ਇਸ ਟਵੀਟ ਦਾ ਇਕ ਸਕਰੀਨਸ਼ਾਟ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਗਿਆ ਹੈ,"ਜਦੋਂ ਇਕ ਵੱਡਾ ਦਰੱਖਤ ਡਿੱਗਦਾ ਹੈ, ਤਾਂ ਧਰਤੀ ਹਿੱਲ ਜਾਂਦੀ ਹੈ।'' ਇਸ ਬਿਆਨ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਕਈ ਵਿਰੋਧੀ ਪਾਰਟੀਆਂ ਇਸ ਰਾਹੀਂ ਕਾਂਗਰਸ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਟਵੀਟ 'ਤੇ ਗਾਂਧੀ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਅਮਿਤ ਮਾਲਵੀਆ ਨੇ ਟਵੀਟ ਕੀਤਾ,"ਅਧੀਰ ਰੰਜਨ ਨੇ ਸੱਚ ਦੱਸਣ ਦਾ ਫੈਸਲਾ ਕੀਤਾ ਹੈ।" ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਾਂਗਰਸ ਅਤੇ ਚੌਧਰੀ 'ਤੇ ਚੁਟਕੀ ਲੈਂਦਿਆਂ ਕਿਹਾ,"ਕਾਂਗਰਸ ਨੂੰ ਆਪਣੇ ਆਪ ਨੂੰ ਹੇਠਾਂ ਲਿਆਉਣ ਲਈ ਕਿਸੇ ਹੋਰ ਦੀ ਲੋੜ ਨਹੀਂ ਹੈ, ਜਦੋਂ ਉਹ ਸੈਲਫ ਗੋਲ ਦਾ ਕੰਮ ਇੰਨਾ ਚੰਗਾ ਕਰ ਲੈਂਦੀ ਹੈ।''

 
< Prev   Next >

Advertisements


Advertisement
Advertisement
Advertisement
Advertisement
Advertisement