:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ PRINT ਈ ਮੇਲ
jk_21522.jpgਜੰਮੂ --21ਮਈ-(MDP)--  ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸ਼ਨੀਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਸੈਰ-ਸਪਾਟੇ 'ਚ ਮੌਜੂਦਾ ਤੇਜ਼ੀ ਦੇਸ਼ ਦੇ ਬਾਕੀ ਹਿੱਸਿਆਂ 'ਚ ਪੈ ਰਹੀ ਭਿਆਨਕ ਗਰਮੀ ਕਾਰਨ ਹੈ, ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਥਿਤੀ 'ਚ ਕੋਈ ਸੁਧਾਰ ਹੋਣ ਕਾਰਨ ਨਹੀਂ। ਆਜ਼ਾਦ ਨੇ ਹੱਦਬੰਦੀ ਕਮਿਸ਼ਨ ਦੀ ਰਿਪੋਰਟ 'ਤੇ ਆਪਣੇ ਰੁਖ ਨੂੰ ਦੋਹਰਾਉਂਦੇ ਹੋਏ ਕਿਹਾ,''ਰਿਪੋਰਟ ਜ਼ਮੀਨੀ ਸੱਚਾਈ ਦੇ ਉਲਟ ਹੈ।'' ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਨੇ ਅੱਤਵਾਦ ਦੇ ਖ਼ਾਤਮੇ ਲਈ ਇਕਜੁਟ ਹੋ ਕੇ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਭਾਈਚਾਰੇ ਦੇ ਅਸੁਰੱਖਿਅਤ ਵਰਗਾਂ ਦੀਆਂ ਅਸਲ ਮੰਗਾਂ ਸਵੀਕਾਰ ਕਰੇ ਤਾਂ ਕਿ ਇਹ ਯਕੀਨੀ ਹੋ ਸਕੇ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ,''ਸਰਕਾਰ ਨੂੰ (ਕਸ਼ਮੀਰ 'ਚ) ਸੈਲਾਨੀਆਂ ਦੀ ਆਮਦ ਤੋਂ ਖ਼ੁਸ਼ ਨਹੀਂ ਹੋਣਾ ਚਾਹੀਦਾ ਅਤੇ ਇਸ ਨੂੰ ਸਥਿਤੀ 'ਚ ਸੁਧਾਰ ਨਾਲ ਨਹੀਂ ਜੋੜਨਾ ਚਾਹੀਦਾ।'' ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ, ''ਸਰਕਾਰ ਨੂੰ (ਕਸ਼ਮੀਰ ਵਿਚ) ਸੈਲਾਨੀਆਂ ਦੀ ਆਮਦ ਤੋਂ ਖੁਸ਼ ਨਹੀਂ ਹੋਣਾ ਚਾਹੀਦਾ ਅਤੇ ਇਸ ਨੂੰ ਸਥਿਤੀ (ਸੁਧਾਰ) ਨਾਲ ਨਹੀਂ ਜੋੜਨਾ ਚਾਹੀਦਾ।'' ਆਜ਼ਾਦ ਨੇ ਕਿਹਾ,''ਮੈਂ ਸੈਰ-ਸਪਾਟੇ 'ਚ ਆਈ ਤੇਜ਼ੀ ਲਈ ਉੱਪਰ ਵਾਲੇ ਨੂੰ ਸਿਹਰਾ ਦੇਵਾਂਗੇ, ਕਿਉਂਕਿ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਤਾਪਮਾਨ ਵੱਧ ਰਿਹਾ ਹੈ, ਜਿਸ ਨਾਲ ਲੋਕ ਕਸ਼ਮੀਰ, ਸ਼ਿਮਲਾ ਅਤੇ ਹੋਰ ਠੰਡੀਆਂ ਥਾਂਵਾਂ ਵੱਲ ਰੁਖ ਕਰਨ ਨੂੰ ਪ੍ਰੇਰਿਤ ਹੋਏ ਹਨ।'' ਆਜ਼ਾਦ 2 ਦਿਨਾਂ ਦੌਰੇ 'ਤੇ ਜੰਮੂ ਆਏ ਹਨ ਅਤੇ ਉਨ੍ਹਾਂ ਨੇ ਪਾਰਟੀ ਹੈੱਡ ਕੁਆਰਟਰ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਆਯੋਜਿਤ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦਾ ਐਤਵਾਰ ਨੂੰ ਸ਼੍ਰੀਨਗਰ ਵਾਪਸ ਪਰਤਣ ਦਾ ਪ੍ਰੋਗਰਾਮ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement