:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ PRINT ਈ ਮੇਲ
char_24522.jpgਦੇਹਰਾਦੂਨ --24ਮਈ-(MDP)-- ਬਰਫ਼ਬਾਰੀ ਅਤੇ ਮੀਂਹ ਕਾਰਨ ਮੰਗਲਵਾਰ ਨੂੰ ਚਾਰ ਧਾਮ ਯਾਤਰਾ ਰੋਕ ਦਿੱਤੀ ਗਈ ਅਤੇ ਹਜ਼ਾਰਾਂ ਤੀਰਥ ਯਾਤਰੀਆਂ ਨੂੰ ਚੌਕਸੀ ਵਜੋਂ ਕੇਦਾਰਨਾਥ ਅਤੇ ਯਮੁਨੋਤਰੀ ਦੇ ਮਾਰਗਾਂ ਦਰਮਿਆਨ ਰੋਕ ਦਿੱਤਾ ਗਿਆ। ਕੇਦਾਰਨਾਥ 'ਚ ਮੰਗਲਵਾਰ ਸਵੇਰੇ ਬਰਫ਼ ਪੈਣੀ ਸ਼ੁਰੂ ਹੋਈ ਸੀ, ਉੱਥੇ ਹੀ ਹੇਠਲੇ ਇਲਾਕਿਆਂ 'ਚ ਮੀਂਹ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਗੌਰੀਕੁੰਡ ਅਤੇ ਸੋਨਪ੍ਰਯਾਗ 'ਚ ਯਾਤਰੀਆਂ ਨੂੰ ਰੋਕ ਲਿਆ। ਯਮੁਨੋਤਰੀ ਜਾ ਰਹੇ ਤੀਰਥ ਯਾਤਰੀਆਂ ਨੂੰ ਜਾਨਕੀਚਟੀ 'ਚ ਰੋਕ ਲਿਆ ਗਿਆ।

PunjabKesari

ਬਦਰੀਨਾਥ ਦੇ ਨੇੜੇ-ਤੇੜੇ ਦੇ ਪਹਾੜਾਂ 'ਤੇ ਵੀ ਬਰਫ਼ ਪੈ ਰਹੀ ਹੈ। ਬੜਕੋਟ ਦੀ ਉੱਪ ਜ਼ਿਲ੍ਹਾ ਅਧਿਕਾਰੀ (ਐੱਸ.ਡੀ.ਐੱਮ.) ਸ਼ਾਲਿਨੀ ਨੇਗੀ ਨੇ ਦੱਸਿਆ ਕਿ ਜਾਨਕੀਚਟੀ 'ਚ ਰੋਕੇ ਗਏ ਸ਼ਰਧਾਲੂਆਂ ਨੇ ਮੌਸਮ ਸਾਫ਼ ਹੋਣ ਤੋਂ ਬਾਅਦ ਅੱਗੇ ਜਾਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਸੋਮਵਾਰ ਨੂੰ ਰੋਕੇ ਗਏ ਯਾਤਰੀਆਂ ਨੂੰ ਮੰਗਲਵਾਰ ਸਵੇਰੇ ਯਮੁਨੋਤਰੀ ਮੰਦਰ 'ਚ ਦਰਸ਼ਨ ਲਈ ਜਾਣ ਦਿੱਤਾ ਗਿਆ ਅਤੇ ਉਹ ਦਰਸ਼ਨ ਕਰ ਕੇ ਪਰਤ ਆਏ ਹਨ। ਰੁਦਰਪ੍ਰਯਾਗ ਦੇ ਜ਼ਿਲ੍ਹਾ ਅਧਿਕਾਰੀ ਮਊਰ ਦੀਕਸ਼ਤ ਨੇ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਕੇਦਾਰਨਾਥ ਜਾ ਰਹੇ ਤੀਰਥ ਯਾਤਰੀਆਂ ਨੂੰ ਸੋਨਪ੍ਰਯਾਗ ਅਤੇ ਗੌਰੀਕੁੰਡ 'ਚ ਰੋਕ ਲਿਆ ਗਿਆ। ਉਨ੍ਹਾਂ ਕਿਹਾ ਕਿ ਮੌਸਮ ਸਾਫ਼ ਹੋਣ 'ਤੇ ਉਨ੍ਹਾਂ ਨੂੰ ਦਰਸ਼ਨ ਲਈ ਜਾਣ ਦਿੱਤਾ ਜਾਵੇਗਾ। ਇਸ ਸਾਲ ਚਾਰਧਾਮ ਦੀ ਯਾਤਰਾ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਆ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement