:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ PRINT ਈ ਮੇਲ
agr_24522.jpgਨਵੀਂ ਦਿੱਲੀ --24ਮਈ-(MDP)-- ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ ਕਿਸਾਨਾਂ ਨੂੰ ਸਮੇਂ ਸਿਰ ਚੰਗੀ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਲਈ 10 ਤੋਂ 15 ਸਾਲਾਂ ਦਾ ਰੋਡਮੈਪ ਤਿਆਰ ਕਰਨ ਦੀ ਅਪੀਲ ਕੀਤੀ ਹੈ। ਦੇਸ਼ ਦੀ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮੰਗਲਵਾਰ ਨੂੰ 'ਬੀਜ ਲੜੀ ਵਿਕਾਸ' ’ਤੇ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਤੋਮਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਸਹੂਲਤ ਲਈ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ 10 ਤੋਂ 15 ਸਾਲਾਂ ’ਚ ਇਕ ਰੋਡਮੈਪ ਤਿਆਰ ਕਰਨਾ ਚਾਹੀਦਾ ਹੈ।
ਤੋਮਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਚੰਗੀ ਗੁਣਵੱਤਾ ਵਾਲੇ ਬੀਜਾਂ ਦੀ ਸਮੇਂ ਸਿਰ ਸਪਲਾਈ ਕੀਤੀ ਜਾਵੇ। ਕਾਲਾਬਾਜ਼ਾਰੀ ਅਤੇ ਨਕਲੀ ਬੀਜ ਵੇਚਣ ਵਾਲਿਆਂ ’ਤੇ ਸੂਬਾ ਸਰਕਾਰਾਂ ਸਖ਼ਤੀ ਨਾਲ ਰੋਕ ਲਾਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬੀਜਾਂ ਦੀ ਮਹੱਤਤਾ ਨੂੰ ਜਾਣਦੇ ਹਾਂ। ਜੇਕਰ ਬੀਜ ਚੰਗਾ ਹੈ ਤਾਂ ਭਵਿੱਖ ਚੰਗਾ ਹੈ। ਫਿਰ ਚਾਹੇ ਵਿਅਕਤੀ ਦੀ ਗੱਲ ਹੋਵੇ ਜਾਂ ਖੇਤੀ ਲਈ ਬੀਜ ਦੀ। ਖੇਤੀ ਲਈ ਚੰਗੇ ਬੀਜਾਂ ਦੀ ਉਪਲੱਬਧਤਾ ਕਿਸਾਨਾਂ ਦੀ ਪੈਦਾਵਾਰ-ਉਤਪਾਦਕਤਾ ਅਤੇ ਆਮਦਨ ਵਿਚ ਵਾਧਾ ਕਰਦੀ ਹੈ। ਖੇਤੀ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਪ੍ਰਦਾਨ ਕਰਦੀ ਹੈ। ਖੇਤੀ ਦੀ ਤਾਕਤ ਨੂੰ ਦੇਸ਼ ਦੀ ਤਾਕਤ ਬਣਨ ਦਿਓ, ਇਹ ਉਪਰਾਲਾ ਕੇਂਦਰ ਸਰਕਾਰ ਨੇ ਕੀਤਾ ਹੈ ਅਤੇ ਜੋ ਕੰਮ ਬਚਿਆ ਹੈ, ਉਸ ਨੂੰ ਸਾਰਿਆਂ ਨੇ ਮਿਲ ਕੇ ਪੂਰਾ ਕਰਨਾ ਹੈ। ਖੇਤੀਬਾੜੀ ਮੰਤਰੀ ਨੇ ਅੱਗੇ ਨੇ ਕਿਹਾ ਕਿ ਪੂਰੀ ਬੀਜ ਲੜੀ ਨੂੰ ਸੰਗਠਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਜਿਨ੍ਹਾਂ ਖੇਤਰਾਂ ਵਿਚ ਫ਼ਸਲਾਂ ਦੇਬੀਜਾਂ ਦੀ ਘਾਟ ਹੈ, ਉਨ੍ਹਾਂ ਦੇ ਬੀਜ ਉਪਲਬਧ ਕਰਵਾਏ ਜਾਣ ਤਾਂ ਜੋ ਉਤਪਾਦਕਤਾ ’ਚ ਵਾਧਾ ਕੀਤਾ ਜਾ ਸਕੇ। ਦਾਲਾਂ-ਤੇਲ ਬੀਜ, ਕਪਾਹ ਆਦਿ ਫ਼ਸਲਾਂ ਦੇ ਬੀਜਾਂ ਦੀ ਲੋੜੀਂਦੀ ਸਪਲਾਈ ਲਈ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਬੀਜ ਦੀ ਖੋਜ ਕਰਨ ਲਈ ਸੂਬਾ ਸਰਕਾਰਾਂ ਦਾ ਸਹਿਯੋਗ ਵੀ ਜ਼ਰੂਰੀ ਹੈ, ਤਾਂ ਜੋ ਦੇਸ਼ ਭਰ ਦੇ ਕਿਸਾਨ ਜਾਗਰੂਕ ਹੋਣ ਅਤੇ ਲੋੜ ਮੁਤਾਬਕ ਆਪਣੇ ਖੇਤ ਲਈ ਬੀਜ ਬਾਰੇ ਸਿੱਟੇ 'ਤੇ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਮੌਕੇ ਸਾਰਿਆਂ ਨੂੰ ਆਤਮ ਚਿੰਤਨ ਕਰਨ ਦੀ ਲੋੜ ਹੈ। ਜੇਕਰ ਸਾਡਾ ਦੇਸ਼ ਬੀਜਾਂ ਦੇ ਮਾਮਲੇ ਵਿਚ ਆਤਮ-ਨਿਰਭਰ ਹੋਵੇਗਾ ਤਾਂ ਅਸੀਂ ਹੋਰ ਦੇਸ਼ਾਂ ਨੂੰ ਵੱਡੀ ਮਾਤਰਾ ਵਿਚ ਸਪਲਾਈ ਕਰ ਸਕਾਂਗੇ।
 
< Prev   Next >

Advertisements

Advertisement
Advertisement
Advertisement
Advertisement
Advertisement