:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਫ਼ਾਰੀ ਪ੍ਰਾਜੈਕਟ ਨਾਲ ਸੈਰ-ਸਪਾਟਾ ਹੱਬ ਬਣੇਗਾ ਹਰਿਆਣਾ : ਮਨੋਹਰ ਖੱਟੜ PRINT ਈ ਮੇਲ
khtr_25522.jpgਹਰਿਆਣਾ/ਨਵੀਂ ਦਿੱਲੀ --25ਮਈ-(MDP)--  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਅਰਾਵਲੀ ਸਫ਼ਾਰੀ ਪ੍ਰਾਜੈਕਟ ਲਈ ਜ਼ਮੀਨ ਚਿੰਨ੍ਹਿਤ ਕਰ ਲਈ ਗਈ ਹੈ ਅਤੇ ਹਰਿਆਣਾ ਨੂੰ ਸੈਰ-ਸਪਾਟਾ ਹੱਬ ਦੇ ਰੂਪ 'ਚ ਵਿਕਸਿਤ ਕਰਨ ਲਈ ਇਹ ਪ੍ਰਾਜੈਕਟ ਮਹੱਤਵਪੂਰਨ ਭੂਮਿਕਾ ਨਿਭਾਏਗਾ। ਮਨੋਹਰ ਲਾਲ ਨੇ ਬੁੱਧਵਾਰ ਨੂੰ ਇੱਥੇ ਕੇਂਦਰੀ ਜੰਗਲਾਤ, ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਤੋਂ

ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ 10,000 ਏਕੜ ਵਿਚ ਬਣਨ ਵਾਲੇ ਅਰਾਵਲੀ ਸਫ਼ਾਰੀ ਪਾਰਕ ਪ੍ਰਾਜੈਕਟ ਨੂੰ ਵਿਸ਼ਵ ਪੱਧਰੀ ਪਛਾਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੀ ਯਾਦਵ ਨਾਲ ਮੁਲਾਕਾਤ ਦੌਰਾਨ ਅਰਾਵਲੀ ਸਫ਼ਾਰੀ ਪਾਰਕ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਬਾਰੇ ਡੂੰਘਾਈ ਨਾਲ ਚਰਚਾ ਹੋਈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਅਰਾਵਲੀ ਖੇਤਰ ਦੀ ਬਹਾਲੀ ਅਤੇ ਸੰਭਾਲ ਲਈ ਹਰਿਆਣਾ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਬੈਠਕ ਵਿਚ ਅਰਾਵਲੀ ਸਫ਼ਾਰੀ ਪਾਰਕ ਦੀ ਸਥਾਪਨਾ ਦੇ ਉਦੇਸ਼ਾਂ, ਫਾਰਮੈਟ, ਉਪਯੋਗਤਾ ਅਤੇ ਹੋਰ ਨੁਕਤਿਆਂ 'ਤੇ ਵੀ ਚਰਚਾ ਕੀਤੀ ਗਈ। ਕੇਂਦਰੀ ਮੰਤਰੀ ਨੇ ਇਸ ਪ੍ਰਾਜੈਕਟ 'ਚ ਹਰਿਆਣਵੀ ਖੇਤਰੀ ਸੱਭਿਆਚਾਰਕ ਪਛਾਣ ਨੂੰ ਸ਼ਾਮਲ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਅਰਾਵਲੀ ਸਫ਼ਾਰੀ ਨੂੰ ਵਿਸ਼ਵ ਪੱਧਰੀ ਮਾਨਤਾ ਦਿਵਾਉਣ ਲਈ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਸਥਾਪਿਤ ਵਿਸ਼ਵ ਪੱਧਰੀ ਸਫ਼ਾਰੀ ਪਾਰਕਾਂ ਦਾ ਦੌਰਾ ਵੀ ਕੀਤਾ ਜਾਵੇਗਾ। ਬੈਠਕ 'ਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾਸ਼ੰਕਰ, ਰਾਜ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਐੱਮ.ਡੀ. ਸਿਨਹਾ ਅਤੇ ਸੀਨੀਅਰ ਕੇਂਦਰੀ ਅਧਿਕਾਰੀਆਂ ਨੇ ਹਿੱਸਾ ਲਿਆ।

 
< Prev   Next >

Advertisements

Advertisement
Advertisement
Advertisement
Advertisement
Advertisement