:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੈਰਾਮ ਠਾਕੁਰ ਨੇ ਅਗਨੀਪਥ ਯੋਜਨਾ ਚ ਉਮਰ ਹੱਦ 23 ਸਾਲ ਕਰਨ ਦੇ ਫ਼ੈਸਲੇ ਦਾ ਕੀਤਾ ਸੁਆਗਤ PRINT ਈ ਮੇਲ
agni_18622.jpgਸ਼ਿਮਲਾ --18ਜੂਨ-(MDP)-- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਫ਼ੌਜ 'ਚ ਸੰਵਿਦਾ ਭਰਤੀ ਦੀ ਅਗਨੀਪਥ ਯੋਜਨਾ 'ਚ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ 'ਅਗਨੀਪਥ ਯੋਜਨਾ' ਦੇ ਤਹਿਤ ਨੌਜਵਾਨਾਂ ਨੂੰ ਰਾਹਤ ਦੇਣ ਲਈ ਉਮਰ ਹੱਦ 'ਚ ਛੋਟ ਦੇ ਕੇ ਉਸ ਨੂੰ 21 ਤੋਂ 23
ਸਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦਾ ਨੌਜਵਾਨਾਂ ਨੂੰ ਫਾਇਦਾ ਹੋਵੇਗਾ ਅਤੇ ਅਗਨੀਪੱਥ ਸਕੀਮ ਰਾਹੀਂ ਉਹ ਦੇਸ਼ ਦੀ ਸੇਵਾ ਅਤੇ ਆਪਣੇ ਉੱਜਵਲ ਭਵਿੱਖ ਦੀ ਦਿਸ਼ਾ 'ਚ ਵੀ ਅੱਗੇ ਵਧਣਗੇ। ਕੇਂਦਰ ਨੇ ਬੀਤੀ ਦੇਰ ਰਾਤ ਅਗਨੀਪਥ ਯੋਜਨਾ 'ਚ ਉਮਰ ਹੱਦ 'ਚ ਇਸ ਸਾਲ ਲਈ 2 ਸਾਲ ਦੀ ਛੋਟ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ 2 ਸਾਲਾਂ ਤੋਂ ਫ਼ੌਜ 'ਚ ਭਰਤੀ ਪ੍ਰਕਿਰਿਆ ਪ੍ਰਭਾਵਿਤ ਸੀ, ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਹਿਮਾਚਲ ਪ੍ਰਦੇਸ਼ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਉਹ ਧੰਨਵਾਦ ਕਰਦੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵੀ ਇਸ ਸਕੀਮ ਦੇ ਵਿਰੋਧ 'ਚ ਬੇਰੁਜ਼ਗਾਰ ਅਤੇ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਗੁੱਸਾ ਭੜਕ ਗਿਆ ਸੀ ਅਤੇ ਕਾਂਗੜਾ, ਹਮੀਰਪੁਰ, ਮੰਡੀ ਅਤੇ ਸਿਰਮੌਰ 'ਚ ਪ੍ਰਦਰਸ਼ਨ ਕੀਤੇ ਗਏ ਸਨ। ਕਾਂਗੜਾ ਵਿਚ ਵੀ ਪੁਲਸ ਵਾਲਿਆਂ ਦੀ ਕੁੱਟਮਾਰ ਦੀਆਂ ਖ਼ਬਰਾਂ ਹਨ। ਪੁਲਸ ਨੇ 280 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਅਤੇ ਫਿਰ ਚਿਤਾਵਨੀ ਦੇ ਕੇ ਛੱਡ ਦਿੱਤਾ। 
 
< Prev   Next >

Advertisements

Advertisement
Advertisement
Advertisement
Advertisement

Advertisement