:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਫਗਾਨਿਸਤਾਨ ਦੀ ਇਕ ਹੋਰ ਮਸਜਿਦ ਚ ਨਮਾਜ਼ ਦੌਰਾਨ ਧਮਾਕਾ, 1 ਦੀ ਮੌਤ ਤੇ 7 ਜ਼ਖ਼ਮੀ PRINT ਈ ਮੇਲ
pic_18622.jpgਇੰਟਰਨੈਸ਼ਨਲ ਡੈਸਕ---18ਜੂਨ-(MDP)-- ਅਫਗਾਨਿਸਤਾਨ ਦੇ ਉੱਤਰੀ ਕੁੰਡੁਜ਼ ਸੂਬੇ 'ਚ ਸ਼ੁੱਕਰਵਾਰ ਨੂੰ ਇਕ ਮਸਜਿਦ 'ਚ ਹੋਏ ਧਮਾਕੇ 'ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਤੇ 7 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕੁੰਡੁਜ਼ ਪੁਲਸ ਪ੍ਰਮੁੱਖ ਦੇ ਤਾਲਿਬਾਨ ਵਲੋਂ ਨਿਯੁਕਤ ਬੁਲਾਰੇ ਓਬੈਦੁੱਲ੍ਹਾ ਆਬੇਦੀ ਨੇ ਕਿਹਾ ਕਿ ਇਮਾਮ ਸਾਹਿਬ ਜ਼ਿਲੇ 'ਚ ਮਸਜਿਦ ਦੇ ਅੰਦਰ ਜਦੋਂ ਇਹ ਧਮਾਕਾ ਹੋਇਆ ਤਾਂ ਉਸ ਸਮੇਂ ਸ਼ੁੱਕਰਵਾਰ ਦੀ ਨਮਾਜ਼ ਦੇ ਲਈ ਦਰਜਨਾਂ ਲੋਕ ਉੱਥੇ ਜਮ੍ਹਾਂ ਸਨ।

ਇਸ ਹਮਲੇ ਦੀ ਜ਼ਿੰਮੇਵਾਰੀ ਅਜੇ ਤਕ ਕਿਸੇ ਵੀ ਸੰਗਠਨ ਨੇ ਨਹੀ ਲਈ ਹੈ। ਪੁਲਸ ਇਸ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਇਸਲਾਮਿਕ ਸਟੇਟ ਸਮੂਹ ਦੇ ਖੇਤਰੀ ਸਹਿਯੋਗੀ, ਜਿਸ ਨੂੰ ਖੁਰਾਸਾਨ ਸੂਬੇ 'ਚ ਇਸਲਾਮਿਕ ਸਟੇਟ ਦੇ ਤੌਰ 'ਤੇ ਜਾਣਿਆ ਜਾਂਦਾ ਹੈ, ਨੇ ਦੇਸ਼ ਭਰ 'ਚ ਮਸਜਿਦਾਂ ਤੇ ਘੱਟ ਗਿਣਤੀ ਭਾਈਚਾਰੇ 'ਤੇ ਹਮਲੇ ਵਧਾ ਦਿਤੇ ਹਨ। ਅਫਗਾਨਿਸਤਾਨ 'ਚ 2014 ਤੋਂ ਸਰਗਰਮ ਆਈ. ਐੱਸ. ਨਾਲ ਜੁੜੇ ਇਸ ਸੰਗਠਨ ਨੂੰ ਦੇਸ਼ ਦੇ ਨਵੇਂ ਤਾਲਿਬਾਨ ਸ਼ਾਸਕਾਂ ਦੇ ਸਾਹਮਣੇ ਸਭ ਤੋਂ ਵੱਡੀ ਸੁਰੱਖਿਆ ਚੁਣੌਤੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement