:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਾਨ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲੇ ਚ 3 ਯਾਤਰੀ ਜ਼ਖ਼ਮੀ PRINT ਈ ਮੇਲ
san_18622.jpgਸਾਨ ਫਰਾਂਸਿਸਕੋ --18ਜੂਨ-(MDP)-- ਅਮਰੀਕਾ ਦੇ ਸਾਨ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈਅੱਡੇ 'ਤੇ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਯਾਤਰੀਆਂ 'ਤੇ 'ਤੇਜ਼ਧਾਰ ਹਥਿਆਰ' ਨਾਲ ਹਮਲਾ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲੇ ਵਿਚ 3 ਯਾਤਰੀ ਜ਼ਖ਼ਮੀ ਹੋ ਗਏ। ਹਾਲਾਂਕਿ ਬਾਅਦ ਵਿਚ ਅਧਿਕਾਰੀਆਂ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਸ ਨੇ ਕਿਹਾ, 'ਦੋਸ਼ੀ ਨੇ ਸ਼ਾਮ 6 ਵਜੇ ਦੇ ਕਰੀਬ ਹਵਾਈਅੱਡੇ ਦੇ ਅੰਤਰਰਾਸ਼ਟਰੀ ਟਰਮੀਨਲ ਵਿਚ ਪ੍ਰਵੇਸ਼ ਕੀਤਾ ਅਤੇ ਡਿਪਾਰਚਰ ਟਰਮੀਨਲ ਵਿਚ ਚਾਰੇ ਪਾਸੇ ਘੁੰਮਦੇ ਹੋਏ ਅਚਾਨਕ ਇਕ ਤੇਜ਼ਧਾਰ ਹਥਿਆਰ ਨਾਲ 3 ਲੋਕਾਂ 'ਤੇ ਹਮਲਾ ਕਰ ਦਿੱਤਾ।' ਹਵਾਈਅੱਡੇ 'ਤੇ ਤਾਇਨਾਤ ਪ੍ਰਬੰਧਕ ਰਸੇਲ ਮੈਕੇ ਨੇ ਸਾਨ ਫਰਾਂਸਿਸਕੋ ਪੁਲਸ ਨੂੰ ਦੱਸਿਆ ਕਿ ਜਿਸ ਸਮੇਂ ਯਾਤਰੀਆਂ 'ਤੇ ਹਮਲਾ ਹੋਇਆ, ਉਸ ਸਮੇਂ ਉਹ ਸੁਰੱਖਿਆ ਜਾਂਚ ਤੋਂ ਪਹਿਲਾਂ ਦੇ ਖੇਤਰ ਵਿਚ ਸਨ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਉਸ ਦੇ ਨਾਮ ਦਾ ਖ਼ੁਲਾਸਾ ਅਜੇ ਤੱਕ ਨਹੀਂ ਕੀਤਾ ਗਿਆ ਹੈ।

ਅਧਿਕਾਰੀਆਂ ਮੁਤਾਬਕ ਪੀੜਤਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਯਾਤਰਾ ਤੋਂ ਪਹਿਲਾਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਘਟਨਾ ਦੇ ਚੱਲਦੇ ਹਵਾਈਅੱਡੇ ਤੋਂ ਕਿਸੇ ਹੋਰ ਉਡਾਣ ਦਾ ਸੰਚਾਲਨ ਪ੍ਰਭਾਵਿਤ ਨਹੀਂ ਹੋਇਆ। ਰਸੇਲ ਮੈਕੇ ਨੇ ਕਿਹਾ ਕਿ ਫਿਲਹਾਲ ਇਹ ਸਪਸ਼ਟ ਨਹੀਂ ਹੈ ਕਿ ਸ਼ੱਕੀ ਕਿਹੜੀ ਉਡਾਣ ਦਾ ਯਾਤਰੀ ਸੀ ਜਾਂ ਨਹੀਂ ਅਤੇ ਉਸ ਨੇ ਕਿਸ ਮਕਸਦ ਨਾਲ ਹਮਲਾ ਕੀਤਾ। ਹਵਾਈਅੱਡੇ 'ਤੇ ਮੌਜੂਦ ਕੇਟੀਵੀਯੂ-ਟੀਵੀ ਦੇ ਇਕ ਪੱਤਰਕਾਰ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਤੇਜ਼ਧਾਰ ਹਥਿਆਰ ਹਟਾ ਦਿੱਤਾ ਗਿਆ ਹੈ। ਹਾਲਾਂਕਿ ਹਮਲੇ ਨਾਲ ਜੁੜੀ ਹੋਰ ਜਾਣਕਾਰੀ ਤੁਰੰਤ ਉਪਲੱਬਧ ਨਹੀਂ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement