:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਵਿਰੋਧੀ ਲੀਡਰਸ਼ਿਪ ਨੂੰ ਅਯੋਗ ਠਹਿਰਾ ਕੇ 15 ਸਾਲ ਤਕ ਰਾਜ ਕਰਨਾ ਚਾਹੁੰਦੇ ਸਨ ਇਮਰਾਨ : ਪਾਕਿ ਮੰਤਰੀ PRINT ਈ ਮੇਲ
imr_19622.jpgਇਸਲਾਮਾਬਾਦ --19ਜੂਨ-(MDP)-- ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ 'ਫਾਸੀਵਾਦੀ ਯੋਜਨਾ' ਦੇ ਤਹਿਤ ਇਸ ਸਾਲ ਦੇ ਅੰਤ ਤਕ ਪੂਰੀ ਵਿਰੋਧੀ ਲੀਡਰਸ਼ਿਪ ਨੂੰ ਅਯੋਗ ਕਰਾਰ ਦੇ ਕੇ 15 ਸਾਲ ਤਕ ਸ਼ਾਸਨ ਕਰਨਾ ਚਾਹੁੰਦੇ ਸਨ। ਮੀਡੀਆ 'ਚ ਐਤਵਾਰ ਨੂੰ ਇਕ ਖ਼ਬਰ ਦੇ ਮੁਤਾਬਕ ਪੀ. ਐੱਸ. ਐੱਲ.-ਐੱਨ ਦੇ ਇਕ ਸੀਨੀਅਰ ਮੰਤਰੀ ਨੇ ਇਹ ਦਾਅਦਾ ਕੀਤਾ ਹੈ।

ਊਰਜਾ ਮੰਤਰੀ ਖੁਰੱਮ ਦਸਤਗੀਰ ਨੇ ਸ਼ਨੀਵਾਰ ਨੂੰ ਇਕ ਟੀਵੀ ਪ੍ਰੋਗਰਾਮ 'ਚ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਜਾਣਕਾਰੀ ਸੀ ਕਿ ਖਾਨ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ) ਦੇ ਪ੍ਰਧਾਨ ਤੇ ਮੌਜੂਦਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਸਾਬਕਾ ਪ੍ਰਧਾਨਮੰਤਰੀ ਸ਼ਾਦਿਦ ਖਾਕਾਨ ਅੱਬਾਸੀ ਤੇ ਅਹਿਸਾਨ ਇਕਬਾਲ ਸਮੇਤ ਪੂਰੀ ਵਿਰਧੀ ਲੀਡਰਸ਼ਿਪ ਦਾ ਸਫਾਇਆ ਕਰਨਾ ਚਾਹੁੰਦੇ ਸਨ। 'ਡਾਨ' ਅਖ਼ਬਾਰ ਦੀ ਖ਼ਬਰ ਦੇ ਮੁਤਾਬਕ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਖ਼ਿਲਾਫ਼ ਮਾਮਲਿਆਂ 'ਚ ਤੇਜ਼ੀ ਲਿਆਉਣ ਲਈ 100 ਜੱਜਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। 

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਸਿਰਫ਼ ਡੇਢ ਸਾਲ ਲਈ ਦੇਸ਼ ਦਾ ਸ਼ਾਸਨ ਆਪਣੇ ਹੱਥ 'ਚ ਲੈਣ ਨੂੰ ਤਿਆਰ ਕਿਵੇਂ ਹੋਈ, ਉਨ੍ਹਾਂ ਕਿਹਾ, 'ਗਠਜੋੜ ਸਿਰਫ਼ ਇਸ ਲਈ ਬਣਾਇਆ ਗਿਆ ਹੈ, ਕਿਉਂਕਿ ਖਾਨ ਦੀ ਇਸ ਦੇਸ਼ 'ਤੇ ਹਮਲਾ ਕਰਨ ਦੀ ਫਾਸੀਵਾਦੀ ਯੋਜਨਾ ਸੀ।' ਦਸਤਗੀਰ ਦੇ ਦਾਅਵੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਨੇਤਾ ਤੇ ਸਾਬਕਾ ਮੰਤਰੀ ਅਲੀ ਹੈਦਰ ਜੈਦੀ ਨੇ ਕਿਹਾ,'ਖ਼ੁਰੱਮ ਦਸਤਗੀਰ ਖੁੱਲੇ ਤੌਰ 'ਤੇ ਸਵੀਕਾਰ ਕਰ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਤੋਂ ਵਿਰੋਧੀ ਨੂੰ ਬਚਾਉਣ ਦੀ ਸਾਜ਼ਿਸ਼ ਰਾਹੀਂ ਇਮਰਾਨ ਸਰਕਾਰ ਦੀ ਸੰਵਿਧਾਨਿਕ ਤੌਰ 'ਤੇ ਚੁਣੀ ਗਈ ਸਰਕਾਰ ਨੂੰ ਹਟਾਇਆ ਗਿਆ ਸੀ।

 
< Prev   Next >

Advertisements


Advertisement
Advertisement
Advertisement
Advertisement
Advertisement