:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਚ 3 ਮਹੀਨਿਆਂ ਦੇ ਕਾਰਜਕਾਲ ਚ ਹੀ ਫਲਾਪ ਸਾਬਤ ਹੋਈ ਆਪ ਸਰਕਾਰ : ਰਾਜਾ ਵੜਿੰਗ PRINT ਈ ਮੇਲ
vring19622.jpgਦਿੜ੍ਹਬਾ ਮੰਡੀ  --19ਜੂਨ-(MDP)-- ਸ਼ਹਿਰ ਦੇ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦਾ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਸੱਤਾ ਬਦਲਣ ਲਈ ਕੋਈ ਫਰਕ ਨਹੀਂ ਪਵੇਗਾ ਪਰ ਜੇਕਰ ਸੰਗਰੂਰ ਦੀ ਇਸ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਹਾਰ ਜਾਂਦੀ ਹੈ ਤਾਂ ਪਾਰਟੀ ਦੇ ਆਗੂਆਂ ਦੇ ਦਿਮਾਗ ਨੂੰ ਦਰੁਸਤ ਕੀਤਾ ਜਾ ਸਕਦਾ ਹੈ।

ਇਸ ਕਰਕੇ ਆਮ ਆਦਮੀ ਪਾਰਟੀ ਦੀ ਹਾਰ ਪੰਜਾਬ ਦੇ ਭਲੇ ਦੀ ਹੀ ਗੱਲ ਹੈ। ਕਾਂਗਰਸ ਦੀ ਸਥਿਤੀ ਸਪੱਸ਼ਟ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਚੋਣ ਵਿਚ ਸਥਿਤੀ ਦਿਨ ਪ੍ਰਤੀ ਦਿਨ ਪਹਿਲਾਂ ਨਾਲੋਂ ਬੇਹੱਤਰ ਹੁੰਦੀ ਜਾ ਰਹੀ ਹੈ ਜਿਸ ਕਰਕੇ ਲੋਕਾਂ ਦੇ ਪਿਆਰ ਤੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਕਾਂਗਰਸ ਜਿੱਤ ਪ੍ਰਾਪਤ ਕਰੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ ਹਲਕਾ ਸੰਗਰੂਰ ਤੋਂ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ। ਰਾਜਾ ਵੜਿੰਗ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਤੰਜ ਕੱਸੇ ਹੋਏ ਕਿਹਾ ਕਿ ਸਰਕਾਰ ਦੇ ਕਹਿਣ ਮੁਤਾਬਕ ਇਸ ਵਾਰ ਦਾ ਬਜਟ ਲੋਕਾਂ ਨੂੰ ਪੁੱਛ ਕੇ ਬਣਾਇਆ ਜਾ ਰਿਹਾ ਹੈ ਪਰ ਮੈਂ ਦਾਅਵਾ ਕਰਦਾ ਹਾਂ ਕਿ ਕਿਸੇ ਵੀ ਵਿਅਕਤੀ ਨੂੰ ਬਜਟ ਬਣਾਉਣ ਤੋਂ ਪਹਿਲਾਂ ਪੁੱਛਿਆ ਨਹੀਂ ਗਿਆ ਹੈ। ਆਮ ਆਦਮੀ ਪਾਰਟੀ ਵਾਲੇ ਆਪਣੀ ਵਾਹ-ਵਾਹ ਕਰਵਾਉਣ ਲਈ ਸਿਰਫ਼ ਪ੍ਰਾਪੋਗੰਡਾ ਕਰਨ ਜਾਣਦੇ ਹਨ, ਪਰ ਇਹ ਅਸਲੀਅਤ ਅਤੇ ਜ਼ਮੀਨ ਤੋਂ ਬਹੁਤ ਦੂਰ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸਰਕਾਰ ਕੋਈ ਜ਼ੋਰ ਚੱਲਦਾ ਨਜ਼ਰ ਨਹੀਂ ਆ ਰਿਹਾ ਬਸ ਚਾਰੇ ਪਾਸੇ ਲੁੱਟਾਂ-ਖੋਹਾਂ, ਕਤਲ ਤੇ ਨਸ਼ਿਆਂ ਦਾ ਬੋਲਬਾਲਾ ਹੈ ਜਿਸ ਕਰਕੇ 'ਆਪ' ਸਰਕਾਰ ਤਿੰਨ ਮਹੀਨਿਆਂ ਵਿਚ ਹੀ ਫਲਾਪ ਸਾਬਤ ਹੋ ਗਈ ਹੈ। ਵੜਿੰਗ ਨੇ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਲੀਡਰਾਂ ਤੋਂ ਲੋਕਾਂ ਦਾ ਪੂਰਨ ਵਿਸ਼ਵਾਸ ਉੱਠ ਗਿਆ ਹੈ। ਜਿਸ ਕਰਕੇ ਲੋਕ ਇਨਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਅਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਘੁਮਾਣ, ਨਗਰ ਪੰਚਾਇਤ ਪ੍ਰਧਾਨ ਬਿੱਟੂ ਖਾਨ, ਜੱਸੀ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਪਾਰੀ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement