:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਮਰੀਕਾ ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ: ਵ੍ਹਾਈਟ ਹਾਊਸ PRINT ਈ ਮੇਲ
flg_22622.jpgਵਾਸ਼ਿੰਗਟਨ  --22ਜੂਨ-(MDP)-- ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਰਣਨੀਤਕ ਤੌਰ 'ਤੇ ਮਹੱਤਵਪੂਰਨ ਇੰਡੋ-ਪੈਸੀਫਿਕ ਖੇਤਰ ਵਿਚ ਅਮਰੀਕਾ ਦਾ "ਬਹੁਤ ਮਹੱਤਵਪੂਰਨ" ਰਣਨੀਤਕ ਭਾਈਵਾਲ ਹੈ ਅਤੇ ਵਾਸ਼ਿੰਗਟਨ ਨਵੀਂ ਦਿੱਲੀ ਨਾਲ ਆਪਣੇ ਦੁਵੱਲੇ ਸਬੰਧਾਂ ਦੀ ਕਦਰ ਕਰਦਾ ਹੈ। ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਨੇ ਇਹ ਵੀ ਕਿਹਾ ਕਿ ਰੂਸ ਨੂੰ ਲੈ ਕੇ ਹਰ ਦੇਸ਼ ਨੇ ਫੈਸਲਾ ਲੈਣਾ ਹੈ। ਰਣਨੀਤਕ ਸੰਚਾਰ 'ਤੇ ਵ੍ਹਾਈਟ ਹਾਊਸ ਸੁਰੱਖਿਆ ਪ੍ਰੀਸ਼ਦ ਦੇ ਕੋਆਰਡੀਨੇਟਰ ਜੌਨ ਕਿਰਬੀ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ।

ਰੂਸ ਤੋਂ ਰਿਆਇਤੀ ਦਰਾਂ 'ਤੇ ਤੇਲ ਖ਼ਰੀਦਣ ਦੇ ਭਾਰਤ ਦੇ ਫ਼ੈਸਲੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, 'ਅਸੀਂ ਭਾਰਤੀ ਨੇਤਾਵਾਂ ਨੂੰ ਉਨ੍ਹਾਂ ਦੀਆਂ ਆਰਥਿਕ ਨੀਤੀਆਂ ਬਾਰੇ ਗੱਲ ਕਰਨ ਦੇਵਾਂਗੇ। ਅਸੀਂ ਤੁਹਾਨੂੰ ਸਿਰਫ਼ ਇਹੀ ਦੱਸ ਸਕਦੇ ਹਾਂ ਕਿ ਅਸੀਂ ਭਾਰਤ ਦੇ ਨਾਲ ਇਸ ਦੁਵੱਲੇ ਸਬੰਧਾਂ ਦੀ ਕਦਰ ਕਰਦੇ ਹਾਂ। ਹਰ ਦੇਸ਼ ਨੂੰ ਆਪਣੇ ਲਈ ਫ਼ੈਸਲਾ ਕਰਨਾ ਪੈਂਦਾ ਹੈ।' ਯੂਕ੍ਰੇਨ 'ਤੇ ਰੂਸ ਦੇ ਹਮਲੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, 'ਇਹ ਪ੍ਰਭੂਸੱਤਾ ਸੰਪੰਨ ਫ਼ੈਸਲਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਰੂਸ 'ਤੇ ਜਿੰਨਾ ਵੀ ਅੰਤਰਰਾਸ਼ਟਰੀ ਦਬਾਅ ਬਣਾਇਆ ਜਾ ਸਕਦਾ ਹੈ, ਉਹ ਬਣਾਇਆ ਜਾਣਾ ਚਾਹੀਦਾ ਹੈ। (ਵਲਾਦੀਮੀਰ) ਪੁਤਿਨ ਜੋ ਕਰ ਰਹੇ ਹਨ, ਉਸ ਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਚਾਹੀਦੀ ਹੈ।'

ਜ਼ਿਕਰਯੋਗ ਹੈ ਕਿ ਰੂਸ ਦੇ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਕਈ ਦੇਸ਼ਾਂ ਨੇ ਰੂਸ 'ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਕਿਰਬੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ "ਇੰਡੋ-ਪੈਸੀਫਿਕ ਖੇਤਰ ਵਿੱਚ ਇੱਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ, ਅਤੇ ਇਹ ਸਾਂਝੇਦਾਰੀ ਰੱਖਿਆ ਅਤੇ ਸੁਰੱਖਿਆ ਅਤੇ ਅਰਥ ਸ਼ਾਸਤਰ ਦੇ ਕਈ ਖੇਤਰਾਂ ਵਿੱਚ ਪ੍ਰਤੀਬਿੰਬਤ ਹੁੰਦੀ ਹੈ।" ਜ਼ਿਕਰਯੋਗ ਹੈ ਕਿ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਭਾਰਤ ਨੇ ਰੂਸ ਦੀ ਖੁੱਲ੍ਹ ਕੇ ਨਿੰਦਾ ਨਹੀਂ ਕੀਤੀ ਹੈ, ਹਾਲਾਂਕਿ ਉਸ ਨੇ ਲਗਾਤਾਰ ਕਿਹਾ ਹੈ ਕਿ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਲੱਭਿਆ ਜਾਣਾ ਚਾਹੀਦਾ ਹੈ। ਭਾਰਤ ਨੇ ਕਿਹਾ ਹੈ ਕਿ ਰੂਸ ਤੋਂ ਕੱਚਾ ਤੇਲ ਖ਼ਰੀਦਣ ਦਾ ਫੈਸਲਾ ਦੇਸ਼ ਦੀਆਂ ਈਂਧਨ ਜ਼ਰੂਰਤਾਂ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement