:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਰਤ ਨੇ ਅਫ਼ਗਾਨਿਸਤਾਨ ਚ ਭੂਚਾਲ ਨਾਲ ਲੋਕਾਂ ਦੀ ਮੌਤ ਤੇ ਸੋਗ ਪ੍ਰਗਟ ਕੀਤਾ PRINT ਈ ਮੇਲ
bhar_22622.jpgਨਵੀਂ ਦਿੱਲੀ --22ਜੂਨ-(MDP)-- ਭਾਰਤ ਨੇ ਅਫ਼ਗਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ 'ਚ ਆਏ ਸ਼ਕਤੀਸ਼ਾਲੀ ਭੂਚਾਲ 'ਚ ਕਾਫ਼ੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਬੁੱਧਵਾਰ ਨੂੰ ਸੋਗ ਪ੍ਰਗਟ ਕੀਤਾ ਅਤੇ ਜ਼ਰੂਰਤ ਦੀ ਇਸ ਘੜੀ 'ਚ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਮਦਦ ਅਤੇ ਸਮਰਥਨ ਦੇਣ ਦੀ ਵਚਨਬੱਧਤਾ ਜ਼ਾਹਰ ਕੀਤੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ,''ਭਾਰਤ, ਅਫ਼ਗਾਨਿਸਤਾਨ 'ਚ ਆਏ ਭਿਆਨਕ ਭੂਚਾਲ ਦੇ

ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਸਾਰੇ ਲੋਕਾਂ ਪ੍ਰਤੀ ਸੋਗ ਅਤੇ ਹਮਦਰਦੀ ਪ੍ਰਗਟ ਕਰਦਾ ਹੈ।''ਉਨ੍ਹਾਂ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਦੇ ਲੋਕਾਂ ਦੇ ਦਰਦ ਨੂੰ ਸਾਂਝਾ ਕਰਦੇ ਹਨ ਅਤੇ ਇਸ ਜ਼ਰੂਰਤ ਦੀ ਘੜੀ 'ਚ ਉਨ੍ਹਾਂ ਨੂੰ ਮਦਦ ਅਤੇ ਸਮਰਥਨ ਦੇਣ ਦੀ ਵਚਨਬੱਧਤਾ ਜ਼ਾਹਰ ਕਰਦੇ ਹਨ। ਦੱਸਣਯੋਗ ਹੈ ਕਿ ਅਫ਼ਗਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ 'ਚ ਆਏ ਸ਼ਕਤੀਸ਼ਾਲੀ ਭੂਚਾਲ ਤੋਂ ਘੱਟੋ-ਘੱਟ 920 ਲੋਕਾਂ ਦੀ ਮੌਤ ਹੋ ਗਈ ਅਤੇ 600 ਹੋਰ ਜ਼ਖ਼ਮੀ ਹੋਏ। ਅਫ਼ਗਾਨਿਸਤਾਨ ਦੇ ਐਮਰਜੈਂਸੀ ਫ਼ੌਜ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਆਫ਼ਤ ਦੇਸ਼ 'ਤੇ ਅਜਿਹੇ ਸਮੇਂ ਆਈ ਹੈ, ਜਦੋਂ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਦੇ ਦੇਸ਼ ਨੂੰ ਆਪਣੇ ਕੰਟਰੋਲ 'ਚ ਲੈਣ ਦੇ ਮੱਦੇਨਜ਼ਰ ਕੌਮਾਂਤਰੀ ਭਾਈਚਾਰੇ ਨੇ ਅਫ਼ਗਾਨਿਸਤਾਨ ਤੋਂ ਦੂਰੀ ਬਣਾ ਲਈ ਹੈ। ਇਸ ਸਥਿਤੀ ਕਾਰਨ 3.8 ਕਰੋੜ ਦੀ ਆਬਾਦੀ ਵਾਲੇ ਦੇਸ਼ 'ਚ ਬਚਾਅ ਮੁਹਿੰਮ ਨੂੰ ਅੰਜਾਮ ਦੇਣਾ ਕਾਫ਼ੀ ਮੁਸ਼ਕਲ ਭਰਿਆ ਹੋਣ ਦਾ ਖ਼ਦਸ਼ਾ ਹੈ।

 
< Prev   Next >

Advertisements


Advertisement
Advertisement
Advertisement
Advertisement
Advertisement