:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

26 ਤੋਂ 28 ਜੂਨ ਤਕ ਜਰਮਨੀ, ਯੂ.ਏ.ਈ. ਦੇ ਦੌਰੇ ’ਤੇ ਜਾਣਗੇ PM ਮੋਦੀ PRINT ਈ ਮੇਲ
mod_22622.jpgਨਵੀਂ ਦਿੱਲੀ --22ਜੂਨ-(MDP)--ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਤੋਂ 28 ਜੂਨ ਦੌਰਾਨ ਜਰਮਨੀ ਅਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਯਾਤਰਾ ’ਤੇ ਜਾਣਗੇ। ਵਿਦੇਸ਼ ਮੰਤਰਾਲਾ ਨੇ ਅੱਜ ਇੱਥੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਜਰਮਨੀ ਦੇ ਚਾਂਸਰ ਓਲਾਫ ਸ਼ੋਲਜ਼ ਦੇ ਸੱਦੇ ’ਤੇ ਸ਼ਲੋਜ਼ ਐਲਮਾਊ ’ਚ ਹੋਣ ਵਾਲੀ ਜੀ-7 ਸ਼ਿਖਰ ਬੈਠਕ ’ਚ ਹਿੱਸਾ ਲੈਣ ਲਈ 26 ਅਤੇ 27 ਜੂਨ ਨੂੰ ਜਰਮਨੀ ਦੀ ਯਾਤਰਾ ’ਤੇ ਰਹਿਣਗੇ।

 ਸ਼ਿਖਰ ਬੈਠਕ ’ਚ ਪ੍ਰਧਾਨ ਮੰਤਰੀ ਦੇ ਵਾਤਾਵਰਣ, ਊਰਜਾ, ਜਲਵਾਯੂ, ਖੁਰਾਕ ਸੁਰੱਖਿਆ, ਸਿਹਤ, ਲਿੰਗਕ ਸਮਾਨਤਾ ਅਤੇ ਲੋਕਤੰਤਰ ’ਤੇ ਦੋ ਸੈਸ਼ਨਾਂ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਇਨ੍ਹਾਂ ਮਹੱਤਵਪੂਰਨ ਵਿਸ਼ਿਆਂ ’ਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਅਰਜਨਟੀਨਾ, ਇੰਡੋਨੇਸ਼ੀਆ, ਸੇਨੇਗਲ ਅਤੇ ਦੱਖਣੀ ਅਫਰੀਕਾ ਵਰਗੇ ਹੋਰ ਲੋਕਤਾਂਤਰਿਕ ਦੇਸ਼ਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। 

ਪ੍ਰਧਾਨ ਮੰਤਰੀ ਮੋਦੀ ਕੁਝ ਦੇਸ਼ਾਂ ਦੇ ਨੇਤਾਵਾਂ ਦੇ ਨਾਲ ਦੋ-ਪੱਖ ਸੰਵਾਦ ਵੀ ਕਰਨਗੇ। ਇਸਤੋਂ ਪਹਿਲਾਂ ਮੋਦੀ ਅਜੇ ਦੋ ਮਈ ਨੂੰ ਜਰਮਨੀ ਗਏ ਸਨ ਜਿੱਥੇ ਉਨ੍ਹਾਂ ਭਾਰਤ-ਜਰਮਨੀ ਅੰਤਰਸਰਕਾਰੀ ਪਰਾਮਰਸ਼ ਦੀ ਬੈਠਕ ’ਚ ਹਿੱਸਾ ਲਿਆ ਸੀ। 

ਜੀ-7 ਸ਼ਿਖਰ ਬੈਠਕ ’ਚ ਹਿੱਸਾ ਲੈਣ ਤੋਂ ਬਾਅਦ ਮੋਦੀ 28 ਜੂਨ ਨੂੰ ਸੰਖੇਪ ਦੌਰੇ ’ਤੇ ਯੂ.ਏ.ਈ. ਪਹੁੰਚਣਗੇ ਅਤੇ ਯੂ.ਏ.ਈ. ਦੇ ਸਾਬਕਾ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸਾਬਕਾ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦਿਹਾਂਤ ’ਤੇ ਵਿਅਕਤੀਗਤ ਰੂਪ ਨਾਲ ਦੁਖ ਪ੍ਰਗਟ ਕਰਨਗੇ। ਉਹ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਸ਼ ਦੇ ਨਵੇਂ ਰਾਸ਼ਟਰਪਤੀ ਤੇ ਆਬੂਧਾਬੀ ਦੇ ਨਵੇਂ ਸ਼ਾਸਕ ਬਣਨ ’ਤੇ ਉਨ੍ਹਾਂ ਨੂੰ ਵਧਾਈ ਵੀ ਦੇਣਗੇ।

 
< Prev   Next >

Advertisements

Advertisement
Advertisement

Advertisement
Advertisement
Advertisement