:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

‘ਆਪ’ ਦੇ ਨੇਤਾਵਾਂ ਨੂੰ ਜੋ ਹੁਕਮ ਦਿੱਲੀ ਤੋਂ ਆਉਂਦਾ ਹੈ, ਉਹ ਹੁੰਦੈ ਲਾਗੂ : ਤ੍ਰਿਪਤ ਬਾਜਵਾ PRINT ਈ ਮੇਲ
aap22622.jpgਬਟਾਲਾ --22ਜੂਨ-(MDP)-- ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਕੁੱਝ ਮਹੀਨਿਆਂ ਦੇ ਅੰਦਰ ਹੀ ਪੰਜਾਬੀਆਂ ਦੇ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ। ਇਸੇ ਕਰਕੇ ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਲਕੇ ਦੇ ਪਿੰਡਾਂ ਅੰਦਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਲੀ ਤੋਂ ਬੈਠੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਖ਼ਾਸ ਸਬੰਧੀ ਚਲਾ ਰਹੇ ਹਨ, ਜਦਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮੰਤਰੀਆਂ ਅਤੇ ਵਿਧਾਇਕਾਂ ਦੇ ਕੋਲ ਕੋਈ ਸ਼ਕਤੀ ਨਹੀਂ ਹੈ, ਜਿਸ ਦੇ ਨਾਲ ਉਹ ਪੰਜਾਬ ਦਾ ਭਲਾ ਕਰ ਸਕਣ। ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਜੋ ਹੁਕਮ ਦਿੱਲੀ ਤੋਂ ‘ਆਪ’ ਦੇ ਨੇਤਾਵਾਂ ਨੂੰ ਆਉਂਦਾ ਹੈ, ਉਸ ਨੂੰ ਪੰਜਾਬ ਦੇ ਅੰਦਰ ਲਾਗੂ ਕੀਤਾ ਜਾਂਦਾ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹੱਕਾਂ-ਹਿੱਤਾਂ ਨਾਲ ਕੋਈ ਲੈਣਾ-ਦੇਣਾ ਦਿਖਾਈ ਨਹੀਂ ਦੇ ਰਿਹਾ। ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਪੰਜਾਬ ਅੰਦਰ ਲੋਕ ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੇ ਹਨ, ਕਿਉਂਕਿ ਬਦਲਾਅ ਦੇ ਨਾਂ ’ਤੇ ‘ਆਪ’ ਨੇ ਸਮੁੱਚੇ ਪੰਜਾਬ ਦੇ ਵਾਸੀਆਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ‘ਆਪ’ ਸਰਕਾਰ ਜਿੱਥੇ ਲੋਕਾਂ ਦਾ ਭਰੋਸਾ ਗੁਆਵ ਚੁੱਕੀ ਹੈ, ਉਥੇ ਹਰ ਫਰੰਟ ’ਤੇ ਸਰਕਾਰ ਬੁਰੀ ਤਰਾਂ ਫੇਲ ਵੀ ਸਾਬਤ ਹੋਈ ਹੈ, ਕਿਉਂਕਿ ਕਿਸੇ ਦਾ ਸਰਕਾਰੀ ਪੱਧਰ ’ਤੇ ਕੋਈ ਕੰਮ ਕਾਰ ਨਹੀਂ ਹੋ ਰਿਹਾ। 

 
< Prev   Next >

Advertisements

Advertisement
Advertisement
Advertisement

Advertisement
Advertisement