:: ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਦਰਜੀ ਕਨ੍ਹਈਆ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   :: ਝੂਠ ਤੇ ਟਿਕੀ ਹੈ ਆਰ.ਐੱਸ.ਐੱਸ.-ਭਾਜਪਾ ਦੀ ਬੁਨਿਆਦ : ਰਾਹੁਲ ਗਾਂਧੀ   :: ਜੰਮੂ ’ਚ ‘ਭਾਰਤ ਮਾਤਾ ਦੀ ਜੈ’ ਨਾਅਰੇ ਲਾਉਣ ’ਤੇ ਵਿਦਿਆਰਥਣਾਂ ਨੂੰ ਮਿਲੀ ਧਮਕੀ   :: ਵੱਡਾ ਸਵਾਲ : ਕਿਸ ਦੀ ਹੋਵੇਗੀ ਸ਼ਿਵ ਸੈਨਾ, ਹੁਣ ਕਿਸ ਨੂੰ ਮਿਲੇਗਾ ‘ਧਨੁਸ਼-ਬਾਣ’   :: ਮੁਰਮੂ ਅਤੇ ਸਿਨਹਾ ਵਿਚਾਲੇ ਹੀ ਹੋਵੇਗਾ ਰਾਸ਼ਟਰਪਤੀ ਚੋਣ ਦਾ ਮੁਕਾਬਲਾ   :: ਕੇਂਦਰ ਸਰਕਾਰ ਨੇ ਦੇਸ਼ ਚ ਗੁੱਸੇ ਅਤੇ ਨਫ਼ਰਤ ਦਾ ਮਾਹੌਲ ਬਣਾਇਆ : ਰਾਹੁਲ ਗਾਂਧੀ   :: ਹਰਿਆਣਾ ਅਤੇ ਪੰਜਾਬ ’ਚ ਮਾਨਸੂਨ ਦੀ ਦਸਤਕ; ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ   :: NEET-PG ਪ੍ਰੀਖਿਆ: ਸਿਹਤ ਮੰਤਰੀ ਮਾਂਡਵੀਆ ਚੋਟੀ ਦੇ 25 ਰੈਂਕ ਲਿਆਉਣ ਵਾਲਿਆਂ ਨੂੰ ਕਰਨਗੇ ਸਨਮਾਨਤ   :: ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM?   :: ਰੇਲ ਮੰਤਰੀ ਨੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰਾਜੈਕਟ ’ਤੇ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ   :: ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਤਾਰੀਖ ਦਾ ਕੀਤਾ ਐਲਾਨ   :: PM ਮੋਦੀ ਦਾ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਖੁਦ ਰਿਸੀਵ ਕਰਨ ਪਹੁੰਚੇ   :: ਸਮਾਜਵਾਦੀ ਪਾਰਟੀ ਦੇ ਗੜ੍ਹ ਅਤੇ ਮੁਸਲਿਮ ਬਹੁਗਿਣਤੀ ਸੀਟਾਂ ’ਤੇ ਆਖਰ ਕਿਵੇਂ ਜਿੱਤ ਰਹੀ ਹੈ ਭਾਜਪਾ?   :: GST ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ’ਤੇ ਕੱਸਿਆ ਤੰਜ਼   :: CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਿਵੇਂ ਸ਼ਿਕੰਜੇ ਚ ਆਏ ਮੂਸੇਵਾਲਾ ਦੇ ਕਾਤਲ, HGS ਧਾਲੀਵਾਲ ਨੇ ਖੋਲ੍ਹੇ ਰਾਜ਼ PRINT ਈ ਮੇਲ
mus_22622.jpgਜਲੰਧਰ/ਨਵੀਂ ਦਿੱਲੀ --22ਜੂਨ-(MDP)-- ਦਿੱਲੀ ਦੇ ਸਪੈਸ਼ਲ ਸੀ. ਪੀ. HGS ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਬਾਰੇ ਕਈ ਅਹਿਮ ਖੁਲਾਸੇ ਕੀਤੇ ਹਨ। 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ 'ਚ ਹੁਣ ਤੱਕ ਕੀ-ਕੀ ਖੁਲਾਸੇ ਹੋ ਚੁੱਕੇ ਹਨ ਜਾਂ ਅਜੇ ਕੋਈ ਖੁਲਾਸਾ ਬਾਕੀ ਹੈ, ਬਾਰੇ ਧਾਲੀਵਾਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਜਿਸ ਨੂੰ ਸਕਿਓਰਿਟੀ ਵੀ ਮਿਲੀ ਹੋਈ ਸੀ,

 ਇਸ ਲਈ ਇਹ ਕਤਲ ਪਲਾਨਿੰਗ ਮੁਤਾਬਕ ਕੀਤਾ ਗਿਆ। 8 ਤੋਂ 9 ਵਾਰ ਮੂਸੇਵਾਲਾ ਦੀ ਰੇਕੀ ਕੀਤੀ ਗਈ। ਇਸ ਤੋਂ ਪਹਿਲਾਂ 2 ਵੱਡੇ ਕੇਸ ਬਿੱਟੂ ਮਿੱਡੂਖੇੜਾ ਦਾ ਕੇਸ, ਜਿਸ ਦੇ 2 ਸ਼ੂਟਰ ਸਪੈਸ਼ਲ ਸੈੱਲ ਨੇ ਫੜੇ ਸੀ ਤੇ ਸੰਦੀਪ ਨੰਗਲ ਅੰਬੀਆਂ ਦੇ ਕੇਸ 'ਚ ਵੀ ਇਕ ਸ਼ੂਟਰ ਸਪੈਸ਼ਲ ਸੈੱਲ ਨੇ ਫੜਿਆ ਸੀ। ਇਸ ਲਈ ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਪੰਜਾਬ ਪੁਲਸ ਨਾਲ ਸਿੱਧੂ ਮੂਸੇਵਾਲਾ ਦੇ ਕੇਸ 'ਚ ਵੀ ਪੂਰਾ ਸਹਿਯੋਗ ਕਰ ਰਿਹਾ ਹੈ ਤਾਂ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾ ਸਕੇ।ਧਾਲੀਵਾਲ ਨੇ ਕਿਹਾ ਕਿ ਇਸ ਲਈ ਉਨ੍ਹਾਂ ਆਪਣੀਆਂ 5 ਟੀਮਾਂ ਨੂੰ ਤਾਇਨਾਤ ਕੀਤਾ ਸੀ। ਆਰਗੇਨਾਈਜ਼ ਕ੍ਰਾਈਮ 'ਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੇ ਨਾਲ ਸਪੈਸ਼ਲ ਸੈੱਲ ਕੰਮ ਕਰਦਾ ਹੈ। ਸਾਡੀਆਂ ਟੀਮਾਂ ਲਈ ਵੱਡਾ ਚੈਲੰਜ ਇਹ ਹੈ ਕਿ ਕੌਣ ਲੋਕ ਇਸ ਵਾਰਦਾਤ ਦੇ ਪਿੱਛੇ ਹਨ। ਇਕ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਦਾ ਇਸ ਪਿੱਛੇ ਹੱਥ ਹੈ। ਦਿੱਲੀ ਪੁਲਸ ਨੇ ਪਹਿਲਾਂ ਹੀ ਲਾਰੈਂਸ ਦੇ ਸਾਥੀਆਂ ਨੂੰ ਫੜਿਆ ਹੋਇਆ ਹੈ। ਇਸ ਗੈਂਗ ਦੇ ਮੈਂਬਰਾਂ ਨੇ ਪਹਿਲਾਂ ਵੀ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਨ੍ਹਾਂ ਦੀ ਜਾਂਚ ਚੱਲ ਰਹੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਕੁਲ 6 ਲੋਕ ਹਨ, ਜਿਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਦੌਰਾਨ ਬਲੈਰੋ ਗੱਡੀ ਵਿੱਚ 4 ਲੋਕ ਸਨ, ਕਸ਼ਿਸ਼ ਜਿਸ ਨੂੰ ਕੁਲਦੀਪ ਵੀ ਕਹਿੰਦੇ ਹਨ, ਬਲੈਰੋ ਚਲਾ ਰਿਹਾ ਸੀ, ਇਸ ਦੇ ਨਾਲ ਪ੍ਰਿਯਵਰਤ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਵਾਰ ਸਨ। ਇਨ੍ਹਾਂ ਚਾਰਾਂ 'ਚੋਂ 2 ਨੂੰ ਫੜ ਲਿਆ ਗਿਆ ਹੈ। ਇਸ ਤੋਂ ਵੀ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋ ਰਹੇ ਹਨ।

 
< Prev   Next >

Advertisements


Advertisement
Advertisement
Advertisement
Advertisement
Advertisement