:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਕਾਰੀ ਕਣਕ ਪਲੰਥਾਂ ’ਚ 1.90 ਕਰੋੜ ਦਾ ਘਪਲਾ, ਵਿਭਾਗ ਵੱਲੋਂ ਚੈਕਿੰਗ ’ਤੇ ਮਾਮਲਾ ਦਰਜ PRINT ਈ ਮੇਲ
knk_23622.jpgਮੋਗਾ  --23ਜੂਨ-(MDP)--  ਜ਼ਿਲ੍ਹਾ ਮੋਗਾ ਦੇ ਬਾਘਾ ਪੁਰਾਣਾ ਵਿਖੇ ਕਣਕ ਦੇ ਪਲੰਥਾਂ 'ਚ 1.90 ਕਰੋੜ ਦੀ ਕਣਕ ਖੁਰਦ-ਬੁਰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੀਤੀ ਚੈਕਿੰਗ ਮਗਰੋਂ ਸਮਾਧ ਭਾਈ ਕੇਂਦਰ ਦੇ ਨਿਰੀਖਕ ਸਮੇਤ 2 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਇਹ ਸ਼ਿਕਾਇਤ ਮਿਲੀ ਸੀ ਕਿ ਬਾਘਾ

ਪੁਰਾਣਾ ਖੇਤਰ 'ਚ ਪੈਂਦੇ ਪਲੰਥਾਂ ਵਿੱਚ ਸਰਕਾਰੀ ਕਣਕ 'ਚੋਂ ਬਹੁਤ ਸਾਰਾ ਅਨਾਜ ਕਥਿਤ ਤੌਰ ’ਤੇ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੇਚਿਆ ਗਿਆ ਹੈ ਅਤੇ ਜੇਕਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਸੱਚਾਈ ਸਾਹਮਣੇ ਆ ਸਕਦੀ ਹੈ। ਇਸ ਮਗਰੋਂ 17 ਜੂਨ ਨੂੰ ਸਹਾਇਕ ਖੁਰਾਕ ਅਤੇ ਸਿਵਲ ਸਪਲਾਈਜ਼ ਅਫ਼ਸਰ ਤਰਨਤਾਰਨ ਦੀ ਅਗਵਾਈ ਵਾਲੀ ਟੀਮ ਵੱਲੋਂ ਜਾਂਚ ਕੀਤੀ ਗਈ। ਅਨਾਜ ਪਲੰਥਾਂ ਨੂੰ ਸੀਲ ਕਰਕੇ ਜਦੋਂ ਜਾਂਚ ਕੀਤੀ ਗਈ ਤਾਂ 733. 32 ਮੀਟ੍ਰਿਕ ਟਨ ਕਣਕ ਖੁਰਦ-ਬੁਰਦ ਪਾਈ ਗਈ, ਜਿਸ ਨਾਲ ਸਰਕਾਰ ਨੂੰ ਲਗਭਗ 1.90 ਕਰੋੜ ਦਾ ਘਾਟਾ ਪਿਆ ਹੈ। ਜ਼ਿਲਾ ਕੰਟਰੋਲਰ ਮੋਗਾ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੁਲਸ ਕਪਤਾਨ ਮੋਗਾ ਨੂੰ ਪੱਤਰ ਲਿਖਿਆ ਗਿਆ, ਜਿਸ ਮਗਰੋਂ ਚਰਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਨਿਰੀਖਕ ਅਤੇ ਜਗਰਾਜ ਸਿੰਘ ਪੁੱਤਰ ਚਾਨਣ ਜੋ ਕਿ ਇਸ ਸਟਾਕ ਦੀ ਦੇਖ-ਰੇਖ ਕਰਦੇ ਸਨ, ਵਿਰੁੱਧ ਸਰਕਾਰੀ ਅਨਾਜ ਨੂੰ ਖੁਰਦ- ਬੁਰਦ ਕਰਨ ਦੇ ਮਾਮਲੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਬੂਟਾ ਸਿੰਘ ਸਹਾਇਕ ਸਬ-ਇੰਸਪੈਕਟਰ ਕਰ ਰਹੇ ਹਨ। ਦੋਹਾਂ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।

 
< Prev   Next >

Advertisements