:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

CM ਊਧਵ ਠਾਕਰੇ ਨੇ 9 ਬਾਗੀ ਮੰਤਰੀਆਂ ਦੇ ਵਿਭਾਗਾਂ ਨੂੰ ਖੋਹਿਆ, ਇਨ੍ਹਾਂ ਮੰਤਰੀਆਂ ਨੂੰ ਸੌਂਪੀ ਜ਼ਿੰਮੇਵਾਰੀ PRINT ਈ ਮੇਲ
udv_27622.jpgਮੁੰਬਈ --27ਜੂਨ-(MDP)-- ਮਹਾਰਾਸ਼ਟਰ ’ਚ ਜਾਰੀ ਸਿਆਸੀ ਘਮਸਾਨ ਵਿਚਾਲੇ ਮੁੱਖ ਮੰਤਰੀ ਊਧਵ ਠਾਕਰੇ ਨੇ ਗੁਹਾਟੀ ਦੇ ਹੋਟਲ ’ਚ ਠਹਿਰੇ ਹੋਏ 9 ਬਾਗੀ ਮੰਤਰੀਆਂ ਦੇ ਵਿਭਾਗ ਹੋਰ ਮੰਤਰੀਆਂ ਨੂੰ ਵੰਡ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਬਾਗੀ ਮੰਤਰੀਆਂ ਦੇ ਵਿਭਾਗ ਹੋਰ ਮੰਤਰੀਆਂ ਨੂੰ ਇਸ ਲਈ ਦਿੱਤੇ ਜਾ ਰਹੇ ਹਨ, ਤਾਂ ਕਿ ਪ੍ਰਸ਼ਾਸਨ ਚਲਾਉਣ ’ਚ ਆਸਾਨੀ ਹੋਵੇ। ਮਹਾਰਾਸ਼ਟਰ ਦੀ ਗਠਜੋੜ ਸਰਕਾਰ ’ਚ ਸ਼ਿਵ ਸੈਨਾ ਦੇ 9 ਮੰਤਰੀ ਹੁਣ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਬਾਗੀ ਧੜੇ ’ਚ ਸ਼ਾਮਲ ਹੋ ਚੁੱਕੇ ਹਨ।

ਸ਼ਿਵ ਸੈਨਾ ’ਚ ਹੁਣ 4 ਕੈਬਨਿਟ ਮੰਤਰੀ ਹਨ, ਜਿਸ ’ਚ ਮੁੱਖ ਮੰਤਰੀ ਊਧਵ ਠਾਕਰੇ, ਆਦਿੱਤਿਆ ਠਾਕਰੇ, ਅਨਿਲ ਪਰਬ ਅਤੇ ਸੁਭਾਸ਼ ਦੇਸਾਈ ਸ਼ਾਮਲ ਹਨ। ਆਦਿੱਤਿਆ ਨੂੰ ਛੱਡ ਕੇ ਬਾਕੀ 3 ਵਿਧਾਨ ਪਰੀਸ਼ਦ ਦੇ ਮੈਂਬਰ (MLC) ਹਨ। ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾਵਿਕਾਸ ਅਘਾੜੀ (MVA) ਸਰਕਾਰ ’ਚ ਬਗਾਵਤ ਤੋਂ ਪਹਿਲਾਂ ਪਾਰਟੀ ਦੇ 10 ਕੈਬਨਿਟ ਮੰਤਰੀ ਅਤੇ 4 ਰਾਜ ਮੰਤਰੀ ਸਨ। ਸਾਰੇ 4 ਰਾਜ ਮੰਤਰੀ ਅਸਾਮ ਦੇ ਗੁਹਾਟੀ ਦੇ ਹੋਟਲ ’ਚ ਠਹਿਰੇ ਹੋਏ ਹਨ।੍

ਇਨ੍ਹਾਂ ਵਫ਼ਾਦਾਰ ਮੰਤਰੀਆਂ ਨੂੰ ਸੌਂਪੇ ਗਏ ਬਾਗੀਆਂ ਦੇ ਮੰਤਰਾਲਾ
ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਸੂਚਨਾ ਮੁਤਾਬਕ ਏਕਨਾਥ ਸ਼ਿੰਦੇ ਦੇ ਸ਼ਹਿਰੀ ਵਿਕਾਸ, ਲੋਕ ਨਿਰਮਾਣ ਵਿਭਾਗ ਨੂੰ ਉਨ੍ਹਾਂ ਤੋਂ ਵਾਪਸ ਲੈ ਕੇ ਸੁਭਾਸ਼ ਦੇਸਾਈ ਨੂੰ ਫਿਰ ਤੋਂ ਸੌਂਪ ਦਿੱਤਾ ਗਿਆ ਹੈ। ਬਾਗੀ ਮੰਤਰੀ ਗੁਲਾਬਰਾਵ ਪਾਟਿਲ ਦਾ ਜਲ ਸਪਲਾਈ ਅਤੇ ਸਵੱਛਤਾ ਵਿਭਾਗ ਨੂੰ ਵਾਪਸ ਲੈ ਕੇ ਅਨਿਲ ਪਰਬ ਨੂੰ ਦਿੱਤਾ ਗਿਆ ਹੈ। ਸੰਦੀਪਨਰਾਵ ਭੁਮਰੇ ਨੂੰ ਦਾਦਾਜੀ ਭੁਸੇ ਦਾ ਖੇਤੀ ਵਿਭਾਗ ਦਿੱਤਾ ਗਿਆ ਹੈ। ਉੱਥੇ ਹੀ ਉਦੈ ਸਾਮੰਤ ਦਾ ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ ਨੂੰ ਆਦਿੱਤਿਆ ਠਾਕਰੇ ਨੂੰ ਫਿਰ ਤੋਂ ਸੌਂਪ ਦਿੱਤਾ ਗਿਆ ਹੈ। ਸ਼ੰਭੂਰਾਜ ਦੇਸਾਈ, ਰਾਜਿੰਦਰ ਯੇਡ੍ਰਾਵਰਕਰ, ਅਬਦੁੱਲ ਸੱਤਾਰ, ਅਤੇ ਬੱਚੂ ਕਡੂ ਦੇ ਵਿਭਾਗ ਵੀ ਦੂਜੇ ਮੰਤਰੀਆਂ ਨੂੰ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ ਏਕਨਾਥ ਸ਼ਿੰਦੇ ਦੀ ਅਗਵਾਈ ’ਚ ਕਰੀਬ 40 ਵਿਧਾਇਕ ਮੁੱਖ ਮੰਤਰੀ ਊਧਵ ਠਾਕਰੇ ਦੇ ਖ਼ਿਲਾਫ ਮੋਰਚਾ ਖੋਲ੍ਹੇ ਹੋਏ ਹਨ। ਇਨ੍ਹਾਂ ’ਚੋਂ 9 ਮੰਤਰੀ ਵੀ ਸ਼ਾਮਲ ਹਨ। ਊਧਵ ਅਤੇ ਏਕਨਾਥ ਸ਼ਿੰਦੇ ਧੜੇ ਦੀ ਲੜਾਈ ਹੁਣ ਸੁਪਰੀਮ ਕੋਰਟ ’ਚ ਵੀ ਪਹੁੰਚ ਗਈ ਹੈ। ਸੋਮਵਾਰ ਨੂੰ ਦੋਹਾਂ ਪੱਖਾਂ ਨੇ ਆਪਣੀਆਂ-ਆਪਣੀਆਂ ਦਲੀਲਾਂ ਕੋਰਟ ’ਚ ਰੱਖੀਆਂ, ਜਿਸ ਦੀ ਅਗਲੀ ਸੁਣਵਾਈ ਹੁਣ 11 ਜੁਲਾਈ ਨੂੰ ਹੋਵੇਗੀ।

 
< Prev   Next >

Advertisements

Advertisement