:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਹੁਲ ਦਾ ਮੋਦੀ ਸਰਕਾਰ ’ਤੇ ਤਿੱਖਾ ਸ਼ਬਦੀ ਵਾਰ, ਕਿਹਾ- ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ PM? PRINT ਈ ਮੇਲ
raj_30622.jpgਨਵੀਂ ਦਿੱਲੀ---30ਜੂਨ-(MDP)-- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੱਡਾ ਹਮਲਾ ਕੀਤਾ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਕਲੀ ਹੰਝੂ ਵਹਾਉਣ ’ਚ ਮਾਹਿਰ ਹਨ ਅਤੇ ਜਨਤਾ ਦੇ ਦੁੱਖ ਦਰਦ ਤੋਂ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉੱਜਵਲ ਯੋਜਨਾ ਨੂੰ ਲੈ ਕੇ ਮੋਦੀ ਨੇ ਤਾਂ ਭਾਵੁਕ ਗੱਲਾਂ ਆਖੀਆਂ ਅਤੇ ਜਿੰਨੇ ਹੰਝੂ ਵਹਾਏ ਉਹ ਸਭ

ਨਕਲੀ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸੂਚਨਾ ਦੇ ਅਧਿਕਾਰ ਤਹਿਤ ਮਿਲੀ ਇਕ ਜਾਣਕਾਰੀ ਮੁਤਾਬਕ ਸਿਲੰਡਰ ਦੀ ਕੀਮਤ ਬਹੁਤ ਜ਼ਿਆਦਾ ਹੋਣ ਕਾਰਨ ਦੇਸ਼ ’ਚ 3.59 ਕਰੋੜ ਗਾਹਕਾਂ ਨੇ ਰਸੋਈ ਗੈਸ ਸਿਲੰਡਰ ਨਹੀਂ ਭਰਵਾਇਆ ਹੈ। ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ 1000 ਤੋਂ ਵਧੇਰੇ ਹੋ ਚੁੱਕੀ ਹੈ। ਰਾਹੁਲ ਨੇ ਫੇਸਬੁੱਕ ’ਤੇ ਪੋਸਟ ਆਪਣੇ ਇਸ ਸੰਦੇਸ਼ ’ਚ ਕਿਹਾ, ‘‘ਮਈ 2016 ’ਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਸ਼ੁਰੂਆਤ ਹੋਈ। ਪੈਟਰੋਲ ਪੰਪ ਤੋਂ ਲੈ ਕੇ ਅਖ਼ਬਾਰ ਤੱਕ, ਇਸ ਯੋਜਨਾ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਗਏ, ਫਿਰ 10 ਅਗਸਤ 2021 ਨੂੰ ਉੱਜਵਲਾ 2.0 ਦਾ ਲਾਂਚ ਕਰ ਕੇ ਫਿਰ ਤੋਂ ਜਨਤਾ ਦੇ ਟੈਕਸ ਦੇ ਪੈਸਿਆਂ ਨਾਲ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਉਡਾਏ ਗਏ। ਫਿਰ ਹੌਲੀ-ਹੌਲੀ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਗਈਆਂ ਅਤੇ ਅੱਜ ਇਕ ਸਿਲੰਡਰ ਭਰਾਉਣ ਦੀ ਕੀਮਤ 1000 ਰੁਪਏ ਹੋ ਚੁੱਕੀ ਹੈ। ਮੈਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਜੀ ਨੇ ਦੋ ਹਿੰਦੋਸਤਾਨ ਬਣਾ ਦਿੱਤੇ ਹਨ, ਇਕ ਅਮੀਰਾਂ ਦਾ ਅਤੇ ਇਕ ਗਰੀਬਾਂ ਦਾ। ਉਨ੍ਹਾਂ ਕਿਹਾ ਕਿ ਆਪਣੀ ਇਕ ਰੈਲੀ ’ਚ ਚੁੱਲ੍ਹੇ ’ਤੇ ਖਾਣਾ ਬਣਾਉਣ ਵਾਲੀਆਂ ਮਾਵਾਂ ਲਈ ਪ੍ਰਧਾਨ ਮੰਤਰੀ ਜੀ ਕੁਝ ਜ਼ਿਆਦਾ ਭਾਵੁਕ ਹੋ ਗਏ ਸਨ ਪਰ ਅੱਜ ਸਿਰਫ ਇਕ ਸਾਲ ’ਚ ਹੀ 3.59 ਕਰੋੜ ਲੋਕਾਂ ਨੂੰ ਚੁੱਲ੍ਹਾ ਬਾਲਣ ’ਤੇ ਮਜ਼ਬੂਰ ਕਰ ਦਿੱਤਾ। ਇੰਨੇ ਨਕਲੀ ਹੰਝੂ ਕਿਵੇਂ ਵਹ੍ਹਾ ਲੈਂਦੇ ਹਨ, ਪ੍ਰਧਾਨ ਮੰਤਰੀ ਜੀ?’’

 
< Prev   Next >

Advertisements

Advertisement