:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਬਾਰੇ ਅਹਿਮ ਐਲਾਨ PRINT ਈ ਮੇਲ
cm_30622.jpgਚੰਡੀਗੜ੍ਹ --30ਜੂਨ-(MDP)-- ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ, ਜੋ ਇਸ ਸਬੰਧ 'ਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ 'ਤੇ ਅਧਾਰਿਤ ਹੈ।

ਪੰਜਾਬ ਵਿਧਾਨ ਸਭਾ ਦੇ ਸਦਨ 'ਚ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ 'ਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਜ਼, ਵਰਕਚਾਰਜ ਅਤੇ ਆਰਜ਼ੀ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿੱਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 'ਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ, ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ 'ਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

 
< Prev   Next >

Advertisements

Advertisement