:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੱਤੇਵਾੜਾ ਜੰਗਲ ਬਚਾਉਣ ਲਈ ਸਪੀਕਰ ਸੰਧਵਾਂ ਨੇ CM ਨੂੰ ਪੱਤਰ ਲਿਖ ਕਹੀਆਂ ਅਹਿਮ ਗੱਲਾਂ PRINT ਈ ਮੇਲ
spi_2722.jpgਚੰਡੀਗੜ੍ਹ --02ਜੁਲਾਈ-(MDP)-- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਵਿੱਚ ਜੰਗਲ ਹੇਠ ਰਕਬੇ ਨੂੰ 3.67 ਫ਼ੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫ਼ੀਸਦੀ ਕਰਨ ਬਾਰੇ ਵੀ ਸਾਰਥਿਕ ਕਦਮ ਚੁੱਕਣ ਦੀ ਵਕਾਲਤ ਕੀਤੀ। ਸੰਧਵਾਂ ਵੱਲੋਂ

ਲਿਖੇ ਪੱਤਰ ‘ਚ ਕਿਹਾ ਗਿਆ ਹੈ ਕਿ ਵਾਰਿਅਰ ਮੋਮਜ਼, ਮਦਰਜ਼ ਵਾਰ ਕਲੀਨ ਏਅਰ ਅਤੇ ‘ਵੀ ਸਪੋਰਟ ਅਵਰ ਫਾਰਮਜ਼’, ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਨਰੋਆ ਪੰਜਾਬ ਮੰਚ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਫਾਰੈਸਟ ਕਵਰੇਜ ਵਧਾਉਣ ਲਈ ਬਹੁਤ ਹੀ ਚੰਗੇ ਸੁਝਾਅ ਦਿੱਤੇ ਗਏ ਹਨ।

ਇਹ ਸੰਸਥਾਵਾਂ ਵਾਤਾਵਰਣ ਨਾਲ ਸਬੰਧਿਤ ਬਹੁਤ ਹੀ ਮਹੱਤਵਪੂਰਨ ਮੁੱਦੇ ਉਠਾ ਕੇ ਲੋਕਾਂ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਕਰਨ ਲਈ ਸਮੇਂ-ਸਮੇਂ 'ਤੇ ਆਪਣੇ ਸੁਝਾਅ ਦੇ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਦੁਆਰਾ ਮੱਤੇਵਾੜਾ ਫਾਰੈਸਟ ਨੂੰ ਬਚਾਉਣ ਲਈ ਦਿੱਤੇ ਤਰਕ ਪਿਛਲੀਆਂ ਸਰਕਾਰਾਂ ਦੁਆਰਾ ਵਿਚਾਰੇ ਨਹੀਂ ਗਏ, ਜਿਸ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਮੱਤੇਵਾੜਾ ਜੰਗਲ ਦਾ ਉਜਾੜਾ ਅਤੇ ਸਤਲੁਜ ਦਰਿਆ ਦੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਲਗਭਗ ਸੁਨਿਸ਼ਚਿਤ ਲੱਗ ਰਿਹਾ ਹੈ। ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਇਕ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ ‘ਤੇ ਪਿਛਲੀ ਸਰਕਾਰ ਨੇ ਕੋਈ ਸਾਕਾਰਾਤਮਕ ਕਦਮ ਨਹੀਂ ਚੁੱਕਿਆ।

ਸੰਧਵਾਂ ਨੇ ਅੱਗੇ ਲਿਖਿਆ ਕਿ ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਅਤੇ ਮੁੱਖ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਸ ਖੇਤਰ ਵਿੱਚ ਕੈਮੀਕਲ ਪ੍ਰੋਡਿਊਸ ਕਰਨ ਵਾਲੇ ਉਦਯੋਗ ਲਾਉਣ ਦੀ ਆਗਿਆ ਨਹੀਂ ਹੋਵੇਗੀ। ਪੰਜਾਬ ਵਿੱਚ ਜੰਗਲ ਦੇ ਖੇਤਰਾਂ ਨੂੰ ਹੋਰ ਵਧਾਉਣ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮਾੜੇ ਵਾਤਾਵਰਣ ਦਾ ਲੋਕਾਂ ਦੀ ਸਿਹਤ ਉੱਤੇ ਵੀ ਬੁਰਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਸਨਅਤੀ ਸ਼ਹਿਰਾਂ ਦੇ ਨਜ਼ਦੀਕ ਦਰੱਖਤਾਂ ਦੇ ਸੁਰੱਖਿਆ ਕਵਚ ਨੂੰ ਵਧਾਉਣਾ ਬਹੁਤ ਹੀ ਜ਼ਰੂਰੀ ਹੈ। ਪੰਜਾਬ ਵਿੱਚ ਪਾਣੀ, ਸ਼ੋਰ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ, ਫੇਫੜੇ ਰੋਗ, ਅਸਥਮਾ ਆਦਿ ਨੂੰ ਰੋਕਣਾ ਸਮਾਜ ਅਤੇ ਸਰਕਾਰ ਦੀ ਅਹਿਮ ਹੀ ਨਹੀਂ ਸਗੋਂ ਪਹਿਲੀ ਜ਼ਿੰਮੇਵਾਰੀ ਹੈ।

ਸਪੀਕਰ ਨੇ ਪੁਰਜ਼ੋਰ ਸਿਫਾਰਸ਼ ਕਰਦਿਆਂ ਲਿਖਿਆ ਕਿ ਵਿਧਾਇਕਾਂ ਦੁਆਰਾ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਦੇ ਨਾਲ-ਨਾਲ ਲੋਕਾਂ ਦੇ ਮੁੱਦਿਆਂ ‘ਤੇ ਚੁਣੀ ਗਈ ਨਵੀਂ ਸਰਕਾਰ ਦੁਆਰਾ ਨਵੇਂ ਜੰਗਲ ਲਗਾਉਣ ਲਈ ਮੱਤੇਵਾੜਾ ਦੇ ਜੰਗਲ ਨੂੰ ਬਚਾਉਣ ਅਤੇ ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਸ ਅਹਿਮ ਮੁੱਦੇ ਦਾ ਫੌਰੀ ਹੱਲ ਕੱਢਣ ਲਈ ਠੋਸ ਕਦਮ ਚੁੱਕਣ ਦੀ ਖੇਚਲ ਕੀਤੀ ਜਾਵੇ। ਇਸ ਨਾਲ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮੁੱਦੇ ਬਾਰੇ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਅਹਿਸਾਸ ਆਮ ਜਨਤਾ ਨੂੰ ਹੋਵੇਗਾ ਤੇ ਇਹ ਮੱਤੇਵਾੜਾ ਦਾ ਜੰਗਲ ਜੋ ਕਿ ਲੁਧਿਆਣਾ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਇਸ ਦੇ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਕੁਦਰਤ ਵੱਲੋਂ ਇਕ ਸੁਰੱਖਿਆ ਕਵਚ ਹੈ, ਨੂੰ ਬਚਾਇਆ ਜਾ ਸਕੇਗਾ।

 
< Prev   Next >

Advertisements

Advertisement