:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੁਖਬੀਰ ਬਾਦਲ ਨੇ ਮੰਡੀਆਂ ’ਚ ਆ ਰਹੀ ਮੂੰਗੀ ਦੀ ਫ਼ਸਲ ਨੂੰ ਲੈ ਕੇ ‘ਆਪ’ ਸਰਕਾਰ ਨੂੰ ਦਿੱਤੀ ਚਿਤਾਵਨੀ PRINT ਈ ਮੇਲ
suk_2722.jpgਚੰਡੀਗੜ੍ਹ --02ਜੁਲਾਈ-(MDP)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਦੀਆਂ ਮੰਡੀਆਂ ’ਚ ਆ ਰਹੀ ਮੂੰਗੀ ਦੀ ਸਾਰੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇ ਅਤੇ ਜਿਹੜੇ ਕਿਸਾਨਾਂ ਨੇ ਪ੍ਰਾਈਵੇਟ ਵਪਾਰੀਆਂ ਨੂੰ ਜਿਣਸ ਵੇਚ ਕੇ ਘਾਟਾ ਝੱਲਿਆ ਹੈ, ਉਨ੍ਹਾਂ ਨੂੰ 10 ਜੁਲਾਈ ਤੱਕ ਮੁਆਵਜ਼ਾ ਦਿੱਤਾ ਜਾਵੇ। ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ

 ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਕਾਰੀ ਏਜੰਸੀਆਂ ਨੂੰ ਸਪਸ਼ਟ ਹਦਾਇਤ ਕੀਤੀ ਜਾਵੇ ਕਿ ਉਹ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਮੂੰਗੀ ਦੀ ਫ਼ਸਲ ਐੱਮ. ਐੱਸ. ਪੀ. ਅਨੁਸਾਰ ਖਰੀਦਣ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਕੀਮਤ ’ਤੇ ਵੇਚੀ ਹੈ, ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਅਜਿਹਾ ਉਸ ਭਗਵੰਤਰ ਸਕੀਮ ਨਾਲ ਹੀ ਕੀਤਾ ਜਾ ਸਕਦਾ ਹੈ, ਜਿਸ ਨੂੰ ਹਰਿਆਣਾ ਤੇ ਮੱਧ ਪ੍ਰਦੇਸ਼ ਨੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਫਿਰ ਅਕਾਲੀ ਦਲ ਸੂਬੇ ਦੇ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਵਿੱਢਣ ਲਈ ਦਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ ਫ਼ੈਸਲਾ ਲੰਘੇ ਦਿਨ ਹੋਈ ਪਾਰਟੀ ਦੀ ਕੋਰ ਕਮੇਟੀ ’ਚ ਲਿਆ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਸਾਨਾਂ ਨੂੰ ਪਏ ਵਿੱਤੀ ਘਾਟ ਤੇ ਝੱਲਣੀਆਂ ਪਈਆਂ ਮੁਸੀਬਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਮੂੰਗੀ ਦੀ ਫ਼ਸਲ ਕੀਤੇ ਵਾਅਦੇ ਅਨੁਸਾਰ 7275 ਰੁਪਏ ਫੀਸਦੀ ਕੁਇੰਟਲ ਦੀ ਦਰ ’ਤੇ ਖਰੀਦਣ ਦੇ ਵਾਅਦੇ ਤੋਂ ਭੱਜ ਗਏ ਤੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੀਆਂ ਮੰਡੀਆਂ ’ਚ ਆਈ ਸਾਰੀ ਫ਼ਸਲ ’ਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ ਹੈ ਤੇ ਮਾਲਵਾ ਖਿੱਤੇ ਦੀਆਂ ਮੰਡੀਆਂ ’ਚ ਆਮਦ ਅਜੇ ਜਾਰੀ ਹੈ। ਵੇਰਵੇ ਸਾਂਝੇ ਕਰਦਿਆਂ ਬਾਦਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ’ਚ ਕੁਲ 1.35 ਲੱਖ ਕੁਇੰਟਲ ਮੂੰਗੀ ਦੀ ਫ਼ਸਲ ਹੁਣ ਤੱਕ ਆ ਚੁੱਕੀ ਹੈ, ਜਿਸ ’ਚੋਂ ਸਿਰਫ 13800 ਕੁਇੰਟਲ ਦੀ ਸੂਬੇ ਦੀਆਂ ਏਜੰਸੀਆਂ ਨੇ ਖਰੀਦ ਕੀਤੀ ਹੈ ਤੇ ਬਾਕੀ ਰਹਿੰਦੀ 1.20 ਲੱਖ ਕੁਇੰਟਲ ਦੀ ਫਸਲ ਨੂੰ ਪ੍ਰਾਈਵੇਟ ਵਪਾਰੀਆਂ ਨੇ 5 ਤੋਂ 6 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਖਰੀਦਿਆ ਹੈ, ਨਾ ਕਿ 7275 ਰੁਪਏ ਪ੍ਰਤੀ ਕੁਇੰਟਲ ਦੇ ਦਰ ’ਤੇ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਨੂੰ ਵੱਡਾ ਘਾਟਾ ਪਿਆ ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਦੇ ਭਰੋਸੇ ’ਤੇ ਇਸ ਸਾਲ 55000 ਏਕੜ ’ਚ ਫਸਲ ਵੱਧ ਬੀਜੀ ਸੀ ਪਰ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਹੁਣ ਜ਼ਮੀਨ ਹੇਠਲੇ ਪਾਣੀ ਦੇ ਬਚਾਅ ਲਈ ਲਈ ਝੋਨੇ ਦੀਆਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਬੀਜਣ ਦੀ ਸੂਬੇ ਦੀ ਯੋਜਨਾ ਵੀ ਲੀਹੋਂ ਲੱਥ ਜਾਵੇਗੀ। ਬਾਦਲ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜਗਰਾਓਂ ਮੰਡੀ ’ਚ ਕਿਸਾਨਾਂ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਾ ਕਿ ਉਨ੍ਹਾਂ ਤੋਂ ਉਨ੍ਹਾਂ ਦੀ ਜ਼ਮੀਨ ਦੀਆਂ ਫਰਦਾਂ ਮੰਗੀਆਂ ਜਾ ਰਹੀਆਂ ਹਨ ਤੇ ਆਖਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਕਿਸ਼ਤਾਂ ’ਚ ਅਦਾਇਗੀ ਹੋਵੇਗੀ ਤੇ ਆਖਰੀ ਕਿਸ਼ਤ ਉਦੋਂ ਮਿਲੇਗੀ, ਜਦੋਂ ਖੇਤੀਬਾੜੀ ਵਿਕਾਸ ਅਫ਼ਸਰ ਨੇ ਇਹ ਲਿਖ ਕੇ ਦਿੱਤਾ ਕਿ ਉਨ੍ਹਾਂ ਨੇ ਖੇਤਾਂ ਵਿਚ ਫਸਲ ਦੀ ਬਿਜਾਈ ਲੇਟ ਕੀਤੀ ਸੀ। ਉਹਨਾਂ ਕਿਹਾ ਕਿ ਨਮੀ, ਦਾਣਾ ਬਦਰੰਗ ਹੋਣ ਤੇ ਸਫਾਈ ਸਮੇਤ ਅਨੇਕਾਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਸਰਕਾਰ ਨੇ ਮੰਡੀਆਂ ’ਚ ਸਫ਼ਾਈ ਦੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਹਫੜਾ-ਦਫੜੀ ਦਾ ਮਾਹੌਲ ਹੈ ਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ ਕਿਉਂਕਿ ਜਗਰਾਓਂ ਮੰਡੀ ’ਚ ਹੀ ਆਈ 1 ਲੱਖ ਕੁਇੰਟਲ ਦੀ ਫਸਲ ’ਚੋਂ ਸਿਰਫ 2400 ਕੁਇੰਟਲ ਦੀ ਖਰੀਦ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਇਸ ਤਰੀਕੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਮੁਆਫ਼ੀ ਮੰਗਣ ਕਿਉਂਕਿ ਇਸੇ ਤਰੀਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਪਰ ਵਾਅਦੇ ਤੋਂ ਭੱਜ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸੇ ਤਰੀਕੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਬਹੁ-ਕਰੋੜੀ ਇਸ਼ਤਿਹਾਰਾਂ ਨਾਲ ਇਸ ਪਹਿਲਕਦਮੀ ਨੂੰ ਵੇਚਣ ਲਈ ਜ਼ੋਰ ਲਾ ਕੇ ਸਸਤੀ ਸ਼ੋਹਰਤ ਹਾਸਲ ਕੀਤੀ ਹੈ।

 
< Prev   Next >

Advertisements

Advertisement