:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਅਦਾਲਤ ਨੇ PM ਸ਼ਹਿਬਾਜ਼ ਸ਼ਰੀਫ ਦੇ ਪੁੱਤਰ ਨੂੰ ਮਨੀ ਲਾਂਡਰਿੰਗ ਮਾਮਲੇ ਚ ਭਗੌੜਾ ਕਰਾਰ ਦਿੱਤਾ PRINT ਈ ਮੇਲ
pak_pm_15722.jpgਇਸਲਾਮਾਬਾਦ --15ਜੁਲਾਈ-(MDP)-- ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੇ ਛੋਟੇ ਪੁੱਤਰ ਸੁਲੇਮਾਨ ਸ਼ਹਿਬਾਜ਼ ਅਤੇ ਇਕ ਹੋਰ ਵਿਅਕਤੀ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਭਗੌੜਾ ਐਲਾਨ ਦਿੱਤਾ ਹੈ। ਡਾਨ ਅਖ਼ਬਾਰ ਦੀ ਰਿਪੋਰਟ ਦੇ ਅਨੁਸਾਰ ਲਾਹੌਰ ਵਿਸ਼ੇਸ਼ ਅਦਾਲਤ (ਕੇਂਦਰੀ-1) ਨੇ ਸੁਲੇਮਾਨ ਅਤੇ ਤਾਹਿਰ ਨਕਵੀ ਨੂੰ ਭਗੌੜਾ ਕਰਾਰ ਦਿੱਤਾ, ਕਿਉਂਕਿ ਉਹ ਪੇਸ਼ੀ ਲਈ ਬੁਲਾਏ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋਏ।

ਫੈਡਰਲ ਇਨਵੈਸਟੀਗੇਸ਼ਨ ਏਜੰਸੀ (FIA) ਨੇ ਨਵੰਬਰ 2020 ਵਿੱਚ ਸ਼ਹਿਬਾਜ਼ ਅਤੇ ਉਸ ਦੇ ਪੁੱਤਰਾਂ ਹਮਜ਼ਾ ਅਤੇ ਸੁਲੇਮਾਨ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਸੀ। ਸੁਲੇਮਾਨ ਅਤੇ ਨਕਵੀ ਖ਼ਿਲਾਫ਼ 28 ਮਈ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸੇ ਸੁਣਵਾਈ 'ਚ ਅਦਾਲਤ ਨੇ ਇਕ ਹੋਰ ਸ਼ੱਕੀ ਮਲਿਕ ਮਕਸੂਦ ਲਈ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤਾ, ਜਿਸ ਦੀ ਪਿਛਲੇ ਮਹੀਨੇ ਸੰਯੁਕਤ ਅਰਬ ਅਮੀਰਾਤ 'ਚ ਮੌਤ ਹੋ ਗਈ ਸੀ। 11 ਜੂਨ ਨੂੰ ਐਫਆਈਏ ਨੇ ਸੁਲੇਮਾਨ, ਨਕਵੀ ਅਤੇ ਮਕਸੂਦ ਲਈ ਜਾਰੀ ਗੈਰ-ਜ਼ਮਾਨਤੀ ਵਾਰੰਟਾਂ ਬਾਰੇ ਰਿਪੋਰਟ ਪੇਸ਼ ਕੀਤੀ ਸੀ। 

ਐਫਆਈਏ ਨੇ ਆਪਣੀ ਰਿਪੋਰਟ 'ਚ ਕਿਹਾ ਸੀ ਕਿ ਵਾਰੰਟ 'ਤੇ ਅਮਲ ਨਹੀਂ ਹੋ ਸਕਿਆ ਕਿਉਂਕਿ ਸੁਲੇਮਾਨ ਆਪਣੇ ਪਤੇ 'ਤੇ ਮੌਜੂਦ ਨਹੀਂ ਸੀ ਅਤੇ ਵਿਦੇਸ਼ ਚਲਾ ਗਿਆ ਹੈ। ਸ਼ੁੱਕਰਵਾਰ ਦੀ ਸੁਣਵਾਈ ਵਿੱਚ ਅਦਾਲਤ ਨੇ ਸੁਲੇਮਾਨ ਅਤੇ ਨਕਵੀ ਦੀਆਂ ਜਾਇਦਾਦਾਂ ਦੇ ਨਾਲ-ਨਾਲ ਮਕਸੂਦ ਦੇ ਮੌਤ ਦੇ ਸਰਟੀਫਿਕੇਟ ਬਾਰੇ ਜਾਣਕਾਰੀ ਮੰਗੀ। ਅਦਾਲਤ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਨੂੰ ਸੁਣਵਾਈ 'ਤੇ ਹਾਜ਼ਰ ਹੋਣ ਤੋਂ ਇਕ ਵਾਰ ਦੀ ਛੋਟ ਦੀ ਬੇਨਤੀ ਨੂੰ ਵੀ ਸਵੀਕਾਰ ਕਰ ਲਿਆ ਪਰ ਨਿਰਦੇਸ਼ ਦਿੱਤਾ ਕਿ ਉਹ ਅਗਲੀ ਸੁਣਵਾਈ 'ਤੇ ਅਦਾਲਤ ਵਿਚ ਪੇਸ਼ ਹੋਣ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਜੁਲਾਈ ਤੱਕ ਮੁਲਤਵੀ ਕਰ ਦਿੱਤੀ। 

ਦਸੰਬਰ 2021 ਵਿੱਚ ਐਫਆਈਏ ਨੇ ਖੰਡ ਘੁਟਾਲੇ ਦੇ ਮਾਮਲੇ ਵਿੱਚ 16 ਅਰਬ ਰੁਪਏ ਦੀ ਮਨੀ ਲਾਂਡਰਿੰਗ ਵਿੱਚ ਕਥਿਤ ਸ਼ਮੂਲੀਅਤ ਲਈ ਸ਼ਹਿਬਾਜ਼ ਅਤੇ ਹਮਜ਼ਾ ਖ਼ਿਲਾਫ਼ ਇੱਕ ਵਿਸ਼ੇਸ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਅਦਾਲਤ ਨੂੰ ਸੌਂਪੀ ਗਈ ਐਫਆਈਏ ਦੀ ਰਿਪੋਰਟ ਮੁਤਾਬਕ ਇਹ ਰਕਮ ‘ਗੁਪਤ ਖਾਤਿਆਂ’ ਵਿੱਚ ਰੱਖੀ ਗਈ ਸੀ। ਦਾਅਵਾ ਕੀਤਾ ਗਿਆ ਹੈ ਕਿ ਇਸ ਰਕਮ (16 ਅਰਬ ਰੁਪਏ) ਦਾ ਖੰਡ ਕਾਰੋਬਾਰ (ਸ਼ਹਿਬਾਜ਼ ਪਰਿਵਾਰ ਦੇ ਕਾਰੋਬਾਰ) ਨਾਲ ਕੋਈ ਸਬੰਧ ਨਹੀਂ ਹੈ।

 
< Prev   Next >

Advertisements