:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਗਰੂਰ ’ਚ ਪੰਜਾਬ ਦੇ ਪਹਿਲੇ ਸਕੂਲ ਆਨ ਵੀਲਜ਼ ਪ੍ਰੋਗਰਾਮ ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ PRINT ਈ ਮੇਲ
2022_7largeimg_977186915.jpgਸੰਗਰੂਰ, --15ਜੁਲਾਈ-(MDP)-- ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਬੱਚਿਆਂ ਤੱਕ ਵਿੱਦਿਆ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਿਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਤਕਰੀਬਨ 30 ਬੱਚਿਆਂ ਦੇ ਪਹਿਲੇ ਬੈਚ ਨੂੰ ਵਿੱਦਿਅਕ
ਟੂਰ ਲਈ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਖ਼ਾਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ‘ਸਕੂਲ ਆਨ ਵੀਲਜ਼’ ਦਾ ਨਾਂ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਵੱਲੋਂ ਇਹ ਉੱਦਮ ਕੀਤਾ ਗਿਆ ਹੈ, ਜਿਸ ਤਹਿਤ ਪੂਰੇ ਜ਼ਿਲ੍ਹੇ ’ਚੋਂ ਲੋੜਵੰਦ ਪਰਿਵਾਰਾਂ ਦੀ ਪਛਾਣ ਕੀਤੀ ਜਾ ਰਹੀ ਹੈਤਾਂ ਜੋ ਉਨ੍ਹਾਂ ਦੇ ਵਿੱਦਿਆ ਤੋਂ ਵਿਰਵੇ ਬੱਚਿਆਂ ਨੂੰ ਮੁੱਢਲੀ ਸਕੂਲੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਬੱਸ ਵਿੱਚ ਇੱਕੋ ਵੇਲੇ 30 ਬੱਚਿਆਂ ਦੇ ਬੈਠਣ ਦੇ ਪ੍ਰਬੰਧ ਦੇ ਨਾਲ-ਨਾਲ ਰੰਗਾਂ ਵਾਲੀਆਂ ਕਿਤਾਬਾਂ, ਖਿਡਾਉਣੇ ਅਤੇ ਵੱਖ-ਵੱਖ ਜਾਣਕਾਰੀਆਂ ਵਾਲੇ ਚਾਰਟ ਵੀ ਲਾਏ ਗਏ ਹਨ। ਬੱਚਿਆਂ ’ਚ ਪੜ੍ਹਨ ਦੀ ਆਦਤ ਵਿਕਸਤ ਕਰਨ ਦੇ ਮਕਸਦ ਨਾਲ ਬੱਸ ਅੰਦਰ ਇੱਕ ਮਿੰਨੀ ਲਾਇਬ੍ਰੇਰੀ ਵੀ ਸਥਾਪਤ ਕੀਤੀ ਗਈ ਹੈ।

ਬੱਚਿਆਂ ਦੀ ਸੁਰੱਖਿਆ ਦੇ ਲਿਹਾਜ਼ ਨਾਲ ਬੱਸ ’ਚ ਸੀਸੀਟੀਵੀ ਕੈਮਰਾ, ਅੱਗ ਬੁਝਾਊ ਯੰਤਰ ਅਤੇ ਮੁੱਢਲੀ ਸਹਾਇਤਾ ਵਾਲੀ ਕਿੱਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ‘ਸਕੂਲ ਆਨ ਵੀਲਜ਼’ ਬੱਸ ਰੋਜ਼ਾਨਾ ਅਜਿਹੇ ਇਲਾਕਿਆਂ ’ਚ ਭੇਜੀ ਜਾਵੇਗੀ ਜਿੱਥੇ ਬੱਚਿਆਂ ਨੂੰ ਵੱਖ-ਵੱਖ ਤਕਨੀਕਾਂ ਨਾਲ ਪੜ੍ਹਾਇਆ ਜਾਵੇਗਾ। ਇਸ ਬੱਸ ਵਿੱਚ ਦੋ ਸਕੂਲ ਅਧਿਆਪਕ ਅਤੇ ਦੋ ਆਂਗਨਵਾੜੀ ਵਰਕਰਾਂ ਦੀ ਤਾਇਨਾਤੀ ਕੀਤੀ ਗਈ ਹੈ ਜੋ ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਮੁਹੱਈਆ ਕਰਵਾਉਣਗੇ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਘਰਾਂ ਦੇ ਨੇੜੇ ਹੀ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਏਡੀਸੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਹਾਜ਼ਰ ਸਨ।

 
< Prev   Next >

Advertisements