:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ ਮਗਰੋਂ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚਿਤਾਵਨੀ PRINT ਈ ਮੇਲ
bhnta21722.jpgਚੰਡੀਗੜ੍ਹ :--21ਜੁਲਾਈ-(MDP)-- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰਾਂ ਵਿੱਚੋਂ 2 ਗੈਂਗਸਟਰਾਂ ਦੇ ਐਨਕਾਊਂਟਰ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਚੋਣ ਪ੍ਰਚਾਰ ਦੌਰਾਨ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਵੀ ਖ਼ਾਤਮਾ

ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਗੈਂਗਸਟਰ ਪਿਛਲੀਆਂ ਸਰਕਾਰਾਂ ਦੇ ਪਾਲੇ ਹੋਏ ਹਨ, ਜੋ ਕਿ ਜੇਲ੍ਹਾਂ 'ਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਸਨ ਅਤੇ ਇਨ੍ਹਾਂ ਦੇ ਸਾਥੀ ਬਾਹਰ ਬੈਠੇ ਇਨ੍ਹਾਂ ਦੀ ਸਹਾਇਤਾ ਕਰਦੇ ਸਨ। ਮਾਨ ਨੇ ਕਿਹਾ ਕਿ ਉਨ੍ਹਾਂ ਗੈਂਗਸਟਰਾਂ ਖ਼ਿਲਾਫ਼ ਸਰਕਾਰ ਨੇ ਮੁਹਿੰਮ ਸ਼ੁਰੂ ਕੀਤੀ ਸੀ , ਜਿਸ ਦੇ ਮੱਦੇਨਜ਼ਰ ਸਾਡੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ।  

ਮੁੱਖ ਮੰਤਰੀ ਮਾਨ ਕਿਹਾ ਕਿ ਸਾਡੇ ਕੋਲ ਪੰਜਾਬ ਪੁਲਸ ਬਹੁਤ ਨਫਰੀ ਹੈ ਅਤੇ ਉਹ ਦਲੇਰ ਵੀ ਹੈ। ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਸ਼ਾਰਪ ਸ਼ੂਟਰਾਂ ਨੂੰ ਟਰੇਸ ਕਰਕੇ ਉਨ੍ਹਾਂ ਦਾ ਪਿੱਛਾ ਕੀਤਾ। ਮਾਨ ਨੇ ਕਿਹਾ ਕਿ ਬੇਸ਼ੱਕ ਇਸ ਵਿੱਚ ਥੋੜਾ ਸਮਾਂ ਲੱਗ ਗਿਆ ਪਰ ਪੁਲਸ ਨੇ ਬੜੀ ਬਹਾਦਰੀ ਨਾਲ ਦੋਵੇਂ ਗੈਂਗਸਟਰਾਂ ਨੂੰ ਢੇਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਗੈਂਗਸਟਰਾਂ ਨੂੰ ਸਿਰੰਡਰ ਕਰਨ ਲਈ ਵੀ ਕਿਹਾ ਗਿਆ ਸੀ ਪਰ ਉਨ੍ਹਾਂ ਵੱਲੋਂ ਗੱਲ ਨਾ ਮੰਨ ਕੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ , ਜਿਸ ਕਾਰਨ ਪੁਲਸ ਨੇ ਵੀ ਜਵਾਬੀ ਫਾਇਰ ਕੀਤੇ। ਮਾਨ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਲਗਾਤਾਰ ਫਾਈਰਿੰਗ ਤੋਂ ਬਾਅਦ ਵੀ ਪੁਲਸ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਮਾਰ ਮੁਕਾਇਆ।

 

ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਵਧ ਗਿਣਤੀ 'ਚ ਵੋਟਾਂ ਦੇ ਕੇ ਜਿਤਿਆ ਹੈ , ਇਸ ਲਈ ਸਾਡੀ ਸਰਕਾਰ ਪੰਜਾਬੀਆਂ ਨੂੰ ਯਕੀਨ ਦਵਾਉਂਦੇ ਹਾਂ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਂਗਾ। ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਕ ਵੀ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਪੌਣੇ 3 ਕਰੋੜ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰੇ ਦੀ ਜ਼ਿੰਮੇਵਾਰੀ ਮੇਰੀ ਹੈ। ਮਾਨ ਨੇ ਪੰਜਾਬੀਆਂ ਨੂੰ ਯਕੀਨ ਰੱਖਣ ਅਤੇ ਸਮਰਥਣ ਦੇਣ ਦੀ ਅਪੀਲ ਕੀਤਾ ਅਤੇ ਕਿਹਾ ਕਿ ਇਨ੍ਹਾਂ ਸਭ ਚੀਜ਼ਾਂ ਨੂੰ ਟਾਈਮ ਲੱਗੇਗਾ ਪਰ ਅਸੀਂ ਕੱਚੇ ਪੈਰੀ ਕੰਮ ਨਹੀਂ ਕਰਦੇ। ਇਸ ਤੋਂ ਇਲਾਵਾ ਮਾਨ ਨੇ ਗੈਂਗਸਟਰਾਂ ਨੂੰ ਢੇਰੀ ਕਰਨ ਵਾਲੀ ਪੁਲਸ ਅਤੇ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਬਾਕੀ ਘਰਾਂ ਦੇ ਚਿਰਾਗ ਬੁੱਝਣ ਤੋਂ ਬਚਾ ਲਏ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement