:: ਗੁਜਰਾਤ ਦੌਰੇ ਤੇ ਅਰਵਿੰਦ ਕੇਜਰੀਵਾਲ, ਸਿੱਖਿਆ ਅਤੇ ਪਾਣੀ ਨੂੰ ਲੈ ਕੇ ਕੀਤੇ ਵੱਡੇ ਵਾਅਦੇ   :: ਕਾਂਗਰਸ ਪ੍ਰਧਾਨ ਅਹੁਦੇ ਲਈ ਚੋਣ ’ਚ ਖੜਗੇ ਅਤੇ ਥਰੂਰ ਆਹਮੋ-ਸਾਹਮਣੇ   :: ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ   :: PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ   :: ਪ੍ਰਚਾਰ ਤੇ ਖਰਚ ਕੀਤੇ ਬਿਨਾਂ ਗੁਜਰਾਤ ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ   :: PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ   :: 7 ਸੂਬਿਆਂ ਚ ਭਗਵਾਨ ਜਗਨਨਾਥ ਦੀ 60 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਦਾ ਹੋਵੇਗਾ ਡਿਜੀਟਲੀਕਰਨ   :: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ   :: ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ   :: ਸਰਦੀ ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ 15 ਸੂਤਰੀ ਕਾਰਜ ਯੋਜਨਾ ਕਰਨਗੇ ਜਾਰੀ : ਗੋਪਾਲ ਰਾਏ   :: ਤਾਜ ਮਹਿਲ ਦੇ 500 ਮੀਟਰ ਦੇ ਘੇਰੇ ’ਚ ਤੁਰੰਤ ਰੋਕੀਆਂ ਜਾਣ ਕਮਰਸ਼ੀਅਲ ਗਤੀਵਿਧੀਆਂ : ਸੁਪਰੀਮ ਕੋਰਟ   :: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਰੁਣ ਚੁੱਘ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਕੇਜਰੀਵਾਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ PRINT ਈ ਮੇਲ
chug_22722.jpgਚੰਡੀਗੜ੍ਹ --22ਜੁਲਾਈ-(MDP)-- ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ-ਰਾਜਪਾਲ ਵੀ. ਕੇ. ਸਕਸੈਨਾ ਵੱਲੋਂ ਸੀ. ਬੀ. ਆਈ. ਜਾਂਚ ਦੀ ਸਿਫ਼ਾਰਿਸ਼ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਚੁੱਘ ਨੇ ਕਿਹਾ ਕਿ ਦਿੱਲੀ ਦੀਆਂ ਗਲੀ-ਸੜਕਾਂ ’ਤੇ ਠੇਕੇ ਖੋਲ੍ਹੇ ਗਏ, ਇਹ ਉਹੀ ਅਰਵਿੰਦ ਕੇਜਰੀਵਾਲ ਹਨ, ਜੋ ਰਾਮਲੀਲਾ ਮੈਦਾਨ ’ਚ ਪ੍ਰਦਰਸ਼ਨ ਕਰਦੇ ਸਨ ਪਰ

ਹੁਣ ਨਹੀਂ ਬੋਲਦੇ ਕਿਉਂਕਿ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸ਼ਰਾਬ ਮਾਫ਼ੀਆ ਇਹ ਪੰਜਾਬ ਲੈ ਕੇ ਗਏ ਅਤੇ L1 ਦੇ ਠੇਕੇ ਉਸ ਨੂੰ ਦਿੱਤੇ ਗਏ, ਦਿੱਲੀ ਨੂੰ ਲੁੱਟਣ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। ਭਾਜਪਾ ਆਗੂ ਨੇ ਕਿਹਾ ਕਿ ਰਾਜਸਥਾਨ ’ਚ ਜੋ ਗ੍ਰੰਥੀ ਸਿੰਘ ਨਾਲ ਘਟਨਾ ਵਾਪਰੀ ਹੈ, ਬਹੁਤ ਦੁੱਖ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਹੁਣ ਰਾਹੁਲ ਤੇ ਪ੍ਰਿਯੰਕਾ ਗਾਂਧੀ ਉੱਥੇ ਕਿਉਂ ਨਹੀਂ ਜਾਂਦੇ, ਇਹ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਿਖਾਉਂਦਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਈ. ਡੀ. ਸਾਹਮਣੇ ਪੇਸ਼ ਹੋਣ ’ਤੇ ਚੁੱਘ ਨੇ ਕਿਹਾ, ‘‘ਜਿਨ੍ਹਾਂ ਨੇ ਦੇਸ਼ ਦੇ 3000 ਹਜ਼ਾਰ ਸੁਤੰਤਰਤਾ ਸੈਨਾਨੀਆਂ ਦੀ ਮਿਹਨਤ ਦੀ ਕਮਾਈ ਲੁੱਟਣ ਦੀ ਕੋਸ਼ਿਸ਼ ਕੀਤੀ ਤੇ ਲੁੱਟੀ ਹੈ, ਉਸੇ ਕਾਰਨ ਇਹ ਲੋਕ ਸਭ ਦੇ ਸਾਹਮਣੇ ਆ ਗਏ ਹਨ, ਕਾਨੂੰਨ ਆਪਣਾ ਕੰਮ ਕਰੇਗਾ। ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਦੇ ਅਪੋਲੋ ਹਸਪਤਾਲ ’ਚ ਦਾਖ਼ਲ ਹੋਣ ’ਤੇ ਤਰੁਣ ਚੁੱਘ ਨੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਦਿੱਲੀ ਮਾਡਲ ਇੰਨਾ ਹੀ ਵਧੀਆ ਹੈ ਤਾਂ ਦਿੱਲੀ ਦੇ ਮੁਹੱਲਾ ਕਲੀਨਿਕ ’ਚ ਭਗਵੰਤ ਮਾਨ ਆਪਣਾ ਇਲਾਜ ਕਰਵਾਉਣ ਕਿਉਂ ਨਹੀਂ ਗਏ। ਉਹ ਖ਼ੁਦ ਤਾਂ ਵੱਡੇ ਹਸਪਤਾਲ ’ਚ ਚਲੇ ਗਏ ਪਰ ਜਨਤਾ ਨੂੰ ਦੇ ਰਹੇ ਹਨ ਫੇਲ੍ਹ ਮਾਡਲ ਮੁਹੱਲਾ ਕਲੀਨਿਕ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ’ਚ ਦੋ ਮੈਡੀਕਲ ਕਾਲਜ ਦਿੱਤੇ, ਪੀ. ਜੀ. ਆਈ. ਦਾ ਇਕ ਸੈਂਟਰ ਦਿੱਤਾ ਪਰ ਉਸ ਨੂੰ ਸ਼ੁਰੂ ਨਹੀਂ ਕਰਨਗੇ। ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement