:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

BSF ਦਾ ਅਧਿਕਾਰ ਖੇਤਰ ਵਧਾਉਣਾ ਕਾਰਗਰ ਕਦਮ ਰਿਹਾ : ਸਰਕਾਰ PRINT ਈ ਮੇਲ
bsf_26722.jpgਨਵੀਂ ਦਿੱਲੀ --26ਜੁਲਾਈ-(MDP)-- ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੂੰ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀਆਂ ਭਾਰਤ ਦੀਆਂ ਸਰਹੱਦਾਂ ਕੋਲ ਅਧਿਕਾਰ ਖੇਤਰ ਵਧਾਏ ਜਾਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਤਸਕਰੀ ਰੋਕਣ 'ਚ ਸਫ਼ਲਤਾ ਮਿਲੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ 'ਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ

'ਚ ਕਿਹਾ ਕਿ ਪੰਜਾਬ ਅਤੇ ਕੁਝ ਹੋਰ ਸੂਬਿਆਂ 'ਚ ਬੀ.ਐੱਸ.ਐੱਫ. ਦੇ ਖੇਤਰੀ ਅਧਿਕਾਰ 'ਚ ਵਿਸਥਾਰ ਦਾ ਉਦੇਸ਼ ਉਸ ਦੀਆਂ ਜ਼ਿੰਮੇਵਾਰੀਆਂ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਨਿਭਾਉਣ 'ਚ ਉਸ ਨੂੰ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਵਿਰੋਧੀ ਤਾਕਤਾਂ ਵਲੋਂ ਨਿਗਰਾਨੀ ਲਈ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਜਾਅਲੀ ਭਾਰਤੀ ਮੁਦਰਾ ਦੀ ਤਸਕਰੀ ਲਈ ਡਰੋਨਾਂ ਅਤੇ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਵਰਗੀਆਂ ਤਕਨੀਕਾਂ ਦੇ ਉਪਯੋਗ ਦੇ ਮੱਦੇਨਜ਼ਰ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦਾ ਕਦਮ ਕਾਰਗਰ ਰਿਹਾ ਹੈ। ਰਾਏ ਨੇ ਕਿਹਾ,''ਅਧਿਕਾਰ ਖੇਤਰ ਵਧਣ ਨਾਲ ਬੀ.ਐੱਸ.ਐੱਫ. ਨੇ ਨਸ਼ੀਲੇ ਪਦਾਰਥਾਂ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਦੀ ਤਸਕਰੀ ਰੋਕਣ 'ਚ ਸਫ਼ਲਤਾ ਹਾਸਲ ਕੀਤੀ ਹੈ।''  ਮੰਤਰੀ ਨੇ ਫ਼ੈਸਲੇ ਦੇ ਅਮਲ ਤੋਂ ਬਾਅਦ ਬੀ.ਐੱਸ.ਐੱਫ. ਵਲੋਂ ਜ਼ਬਤ ਸਾਮਾਨ ਦੀ ਸੂਚੀ ਵੀ ਦਿੱਤੀ। ਇਨ੍ਹਾਂ 'ਚ ਪਾਕਿਸਤਾਨੀ ਡਰੋਨ, ਵੱਡੀ ਗਿਣਤੀ 'ਚ ਹਥਿਆਰ, ਗੋਲਾ-ਬਾਰੂਦ ਅਤੇ ਨਸ਼ੀਲੇ ਪਦਾਰਥ ਸ਼ਾਮਲ ਹਨ।

 
< Prev   Next >

Advertisements

Advertisement