:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੱਕੀ ਬੈਂਕ ਪਠਾਨਕੋਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਕੀਤਾ ਰੇਲ ਦਾ ਚੱਕਾ ਜਾਮ PRINT ਈ ਮੇਲ
kis_31722.jpgਪਠਾਨਕੋਟ ---31ਜੁਲਾਈ-(MDP)-- ਮਹਾਨ ਸ਼ਹੀਦ ਉਧਮ ਸਿੰਘ ਸੁਨਾਮ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨਾਂ ਨੇ ਐੱਮ.ਐੱਸ.ਪੀ. ਦੀ ਕਾਨੂੰਨ ਗਰੰਟੀ, ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਅਵਾਜ਼ ਬੁਲੰਧ ਕੀਤੀ ਅਤੇ ਕਿਹਾ ਕਿ ਨੌਜਵਾਨ ਵਿਰੋਧੀ ਅਗਨੀਪੱਥ ਯੋਜਨਾ ਵਾਪਿਸ ਲਈ ਜਾਵੇ। ਇਸ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਚੱਕੀ ਬੈਂਕ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ’ਤੇ 11 ਵਜੇ ਤੋਂ 3 ਵਜੇ ਤਕ ਪੂਰੀ ਤਰ੍ਹਾਂ ਰੇਲ ਦਾ ਚੱਕਾ ਜਾਮ ਕੀਤਾ ਗਿਆ।

ਮੋਰਚੇ ’ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ (ਸਾਂਭਰ), ਕੁਲ ਹਿੰਦ ਕਿਸਾਨ ਸਭਾ (ਪੂਨੇਵਾਲ), ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਸਰਵਸਾਥੀ ਰਘਬੀਰ ਸਿੰਘ ਧਲੌਰੀਆਂ, ਪ੍ਰੇਮ ਸਿੰਘ, ਇਕਬਾਲ ਸਿੰਘ, ਮੁਖਤਿਆਰ ਸਿੰਘ ਅਤੇ ਕੇਵਲ ਸਿੰਘ ਕੰਗ ਦੀ ਸਾਂਝੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਕਾਮਰੇਡ ਬਲਵੰਤ ਸਿੰਘ ਘੋਹ, ਕੇਵਲ ਕਾਲੀਆ, ਸਤਿਆ ਦੇਵ ਸੈਣੀ, ਸੂਰਤੀ ਲਾਲ, ਕੇਵਲ ਸਿੰਘ ਕੰਗ, ਸ਼ਿਵ ਕੁਮਾਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਤੇ ਦੇਸ਼ ਵਿਰੋਧੀ ਕਾਲੇ ਕਾਨੂੰਨਾਂ ਦੀ ਵਾਪਸੀ ਮੌਕੇ ਉਪਰੋਕਤ ਮੁੱਦਿਆਂ ਨੂੰ ਵਾਅਦੇ ਮੁਤਾਬਕ ਹੱਲ ਕਰਨ ਦੀ ਬਜਾਏ ਮੁਕਰ ਕੇ ਵਿਸ਼ਵਾਸਘਾਤ ਕੀਤਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ, ਭਾਜਪਾ ਅਤੇ ਆਰ.ਐੱਸ.ਐੱਸ ਦੇ ਖ਼ਿਲਾਫ਼ ਇਕ ਵਾਰ ਫਿਰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਏਗੀ। ਸੰਯੁਕਤ ਕਿਸਾਨ ਮੋਰਚਾ ਸਰਕਾਰੀ ਕਮੇਟੀ ਰੱਦ ਕਰਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਅਗਲੇ ਐਲਾਨ ਅਨੁਸਾਰ 14 ਅਗਸਤ ਨੂੰ ਨੌਜਵਾਨਾਂ ਖ਼ਿਲਾਫ਼ ਲਿਆਂਦੀ ਅਗਨੀਪੱਥ ਯੋਜਨਾ ਤੋਂ ਜਾਣੂ ਕਰਾਉਣ ਲਈ ਜ਼ਿਲ੍ਹਾ ਪੱਧਰ ਤੇ ਕਨਵੈਨਸ਼ਨਾਂ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਧਰਨੇ ਨੂੰ ਉਪਰੋਕਤ ਤੋਂ ਇਲਾਵਾ ਸੁਖਦੇਵ ਸਿੰਘ, ਪਰਸ਼ੋਤਮ ਸਿੰਘ, ਅਮਰੀਕ ਸਿੰਘ, ਬਿਕਰਮਜੀਤ ਸਿੰਘ, ਨਰਿੰਜਨ ਸਿੰਘ, ਹਰਬੰਸ ਲਾਲ ਅਤੇ ਹੋਰ ਸਾਥੀਆਂ ਨੇ ਸੰਬੋਧਨ ਕੀਤਾ।

 
< Prev   Next >

Advertisements

Advertisement