:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ PRINT ਈ ਮੇਲ
mehb_050822.jpgਸ਼੍ਰੀਨਗਰ --05ਅਗਸਤ-(MDP)-- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਸ਼ੁੱਕਰਵਾਰ ਇਹ ਕਹਿ ਕੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ’ਚ ਕੇਂਦਰ ’ਚ ਸੱਤਾਧਾਰੀ ਭਾਜਪਾ ਦੇਸ਼ ਦੇ ਤਿਰੰਗੇ ਨੂੰ ਬਦਲ ਦੇਵੇਗੀ ਅਤੇ ਨਾਲ ਹੀ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ। ਜੰਮੂ-ਕਸ਼ਮੀਰ ’ਚ ਧਾਰਾ 370 ਨੂੰ ਖਤਮ ਕੀਤੇ ਜਾਣ ਦੇ ਤਿੰਨ ਸਾਲ ਪੂਰੇ ਹੋਣ ’ਤੇ ਵਰਕਰਾਂ

ਨਾਲ ਮਿਲ ਕੇ ਵਿਰੋਧ ਵਿਖਾਵਾ ਕਰਨ ਪਿੱਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਬੂਬਾ ਨੇ ਦੋਸ਼ ਲਾਇਆ ਕਿ ਪੁਲਸ ਨੇ ਮੈਨੂੰ ਰੈਲੀ ਨਹੀਂ ਕਰਨ ਦਿੱਤੀ। ਮੈਂ ਦੇਸ਼ ਦੇ ਲੋਕਾਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਆਉਣ ਵਾਲੇ ਦਿਨਾਂ ’ਚ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰ ਦੇਵੇਗੀ। ਉਹ ਲੋਕਰਾਜ ਅਤੇ ਧਰਮ ਨਿਰਪੱਖਤਾ ’ਤੇ ਆਧਾਰਿਤ ਭਾਰਤੀ ਸੰਵਿਧਾਨ ਨੂੰ ਖ਼ਤਮ ਕਰ ਕੇ ਭਾਰਤ ਨੂੰ ਇਕ ਧਾਰਮਿਕ ਦੇਸ਼ ਬਣਾ ਦੇਵੇਗੀ।

PunjabKesari

ਮਹਿਬੂਬਾ ਨੇ ਕਿਹਾ ਕਿ ਭਾਜਪਾ ਤਿਰੰਗੇ ਨੂੰ ਵੀ ਬਦਲ ਦੇਵੇਗੀ। ਇਸ ਨੂੰ ਦੇਸ਼ਵਾਸੀ ਬਹੁਤ ਮਾਨ ਨਾਲ ਲਹਿਰਾਉਂਦੇ ਹਨ। ਜੇ ਭਾਰਤ ਅੱਜ ਵੀ ਨਾ ਜਾਗਿਆ ਤਾਂ ਬਹੁਤ ਕੁਝ ਖਤਮ ਹੋ ਜਾਏਗਾ, ਕੁਝ ਵੀ ਨਹੀਂ ਬਚੇਗਾ। ਭਾਜਪਾ ਵਾਲੇ ਉਸੇ ਤਰ੍ਹਾਂ ਇਸ ਦੇਸ਼ ਦੇ ਸੰਵਿਧਾਨ ਅਤੇ ਤਿਰੰਗੇ ਨੂੰ ਬਦਲ ਦੇਣਗੇ ਜਿਸ ਤਰ੍ਹਾਂ ਜੰਮੂ-ਕਸ਼ਮੀਰ ਦਾ ਸੰਵਿਧਾਨ ਅਤੇ ਝੰਡਾ ਖੋਹਿਆ ਗਿਆ ਸੀ। ਜੰਮੂ-ਕਸ਼ਮੀਰ ਦੇ ਲੋਕਾਂ ਨੇ ਇਹ ਸਹੁੰ ਖਾਧੀ ਹੈ ਕਿ ਉਨ੍ਹਾਂ ਕੋਲੋਂ 5 ਅਗਸਤ 2019 ਨੂੰ ਜੋ ਕੁਝ ਖੋਹਿਆ ਗਿਆ ਸੀ , ਨੂੰ ਉਹ ਵਾਪਸ ਲੈ ਕੇ ਰਹਿਣਗੇ।

PunjabKesari

 
< Prev   Next >

Advertisements

Advertisement