:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ PRINT ਈ ਮੇਲ
pug_050822.jpgਨਵੀਂ ਦਿੱਲੀ---05ਅਗਸਤ-(MDP)-- ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਮਿਨੀਸਟਰੀ ਆਫ਼ ਐਜੂਕੇਸ਼ਨ ਨੇ ਲਿਖਤੀ ਰੂਪ ਵਿਚ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਯੂਨੀਵਰਸਿਟੀ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ। 'ਆਪ' ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰਾਲਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਨਹੀਂ ਬਦਲਿਆ ਜਾਵੇਗਾ। ਮੰਤਰਾਲਾ ਨੇ ਕਿਹਾ ਕਿ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ਼ ਦੇ ਸਮਾਯੋਜਨ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੀ ਅਯੋਗਤਾ ਦੇ ਕਾਰਨ ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿਚ ਤਬਦੀਲ ਨਾ ਕਰਨ ਦਾ ਨੀਤੀਗਤ ਫ਼ੈਸਲਾ ਲਿਆ ਗਿਆ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਇਹ ਮਤਾ ਪਾਸ ਹੋਇਆ ਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਹ ਮੁੱਦਾ ਪੰਜਾਬ ਅਸੈਂਬਲੀ ਵਿਚ ਚੁੱਕਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਨੇ ਇਹ ਮੰਨ ਲਿਆ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਪੰਜਾਬ ਦੀ ਹੈ ਅਤੇ ਪੰਜਾਬ ਦੀ ਹੀ ਰਹੇਗੀ। ਉਨ੍ਹਾਂ ਨੇ ਪੰਜਾਬੀ ਵਿਦਿਆਰਥੀਆਂ ਨੂੰ ਇਸ ਗੱਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ,"ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਕੀਤੀ ਗਈ ਸੀ ਅਤੇ ਇਹ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 72 ਦੇ ਉਪਬੰਧਾਂ ਅਧੀਨ ਇਕ ਅੰਤਰ-ਰਾਜੀ ਸੰਸਥਾ ਹੈ। ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿਚ ਤਬਦੀਲ ਕਰਨ ਦੇ ਸਬੰਧ ਵਿਚ, ਇਸ ਮੰਤਰਾਲਾ ਨੇ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ਼ ਦੀ ਵਿਵਸਥਾ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੇ ਅਯੋਗ ਹੋਣ ਕਾਰਨ ਅਜਿਹੀਆਂ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਨੀਤੀਗਤ ਫੈਸਲਾ ਲਿਆ ਹੈ।''

 
< Prev   Next >

Advertisements

Advertisement