:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ PRINT ਈ ਮੇਲ
mr_050822.jpgਮੁੰਬਈ---05ਅਗਸਤ-(MDP)--ਮਹਾਰਾਸ਼ਟਰ 'ਚ ਸਰਕਾਰ ਡਿੱਗਣ ਤੋਂ ਬਾਅਦ ਵੀਰਵਾਰ ਨੂੰ 15 ਜ਼ਿਲ੍ਹਿਆਂ ਦੀਆਂ 238 ਗ੍ਰਾਮ ਪੰਚਾਇਤਾਂ 'ਚ ਆਮ ਚੋਣਾਂ ਲਈ ਵੋਟਿੰਗ ਹੋਈ। ਸ਼ੁੱਕਰਵਾਰ ਨੂੰ ਚੋਣਾਂ ਦੇ ਨਤੀਜੇ ਐਲਾਨ ਕੀਤੇ ਗਏ। ਸ਼ੁਰੂਆਤੀ ਰੁਝਾਨਾਂ 'ਚ ਸੋਲਾਪੁਰ ਜ਼ਿਲ੍ਹੇ ਦੀਆਂ 2 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਚ ਭਾਜਪਾ ਨੂੰ ਝਟਕਾ ਲੱਗਾ ਹੈ। ਸੋਲਾਪੁਰ ਦੀ ਚਿੰਚਪੁਰ ਗ੍ਰਾਮ ਪੰਚਾਇਤ 'ਚ ਸ਼ਿਵ ਸੈਨਾ ਦੇ ਊਧਵ ਠਾਕਰੇ ਦੇ ਖੇਪੇ ਦੇ ਸਾਰੇ ਉਮੀਦਵਾਰਾਂ

ਨੇ ਜਿੱਤ ਹਾਸਲ ਕੀਤੀ ਹੈ। ਇੱਥੇ ਸ਼ਿਵ ਸੈਨਾ ਦੇ 7 'ਚੋਂ 7 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਉੱਥੇ ਹੀ ਦੱਖਣੀ ਸੋਲਾਪੁਰ ਤਾਲੁਕਾ ਦੀ ਮੰਗੋਲੀ ਗ੍ਰਾਮ ਪੰਚਾਇਤ 'ਚ ਭਾਜਪਾ ਦੇ ਸੁਭਾਸ਼ ਦੇਸ਼ਮੁਖ ਨੂੰ ਵੱਡਾ ਝਟਕਾ ਲੱਗਾ ਹੈ। ਮੰਗੋਲੀ ਗ੍ਰਾਮ ਪੰਚਾਇਤ 'ਚ ਪਿਛਲੇ 15 ਸਾਲਾਂ ਤੋਂ ਸੁਭਾਸ਼ ਦੇਸ਼ਮੁਖ ਧਿਰ ਸੱਤਾ 'ਚ ਸੀ। ਹਾਲਾਂਕਿ ਇਸ ਸਾਲ ਮੰਗੋਲੀ ਗ੍ਰਾਮ ਪੰਚਾਇਤ ਦੀਆਂ 6 'ਚੋਂ ਇਕ ਸੀਟ ਸੁਭਾਸ਼ ਦੇਸ਼ਮੁਖ ਪੈਨਲ ਦੇ ਉਮੀਦਵਾਰ ਨੇ ਜਿੱਤੀ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ 'ਚ ਸ਼ਿਵ ਸੈਨਾ ਦੇ 40 ਵਿਧਾਇਕਾਂ ਨੇ ਬਗਾਵਤ ਕੀਤੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਝਟਕਾ ਦਿੱਤਾ ਸੀ। ਇਸ ਤੋਂ ਬਾਅਦ ਆਦਿਤਿਆ ਠਾਕਰੇ ਨੇ ਔਰੰਗਾਬਾਦ 'ਚ ਵਫ਼ਾਦਾਰੀ ਯਾਤਰਾ ਕੱਢੀ ਸੀ, ਜਿਸ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਬਾਗੀ ਵਿਧਾਇਕਾਂ ਦਾ ਦਬਦਬਾ ਹਿਲੇਗਾ, ਹਾਲਾਂਕਿ ਗ੍ਰਾਮ ਪੰਚਾਇਤ ਚੋਣਾਂ 'ਚ ਇਹ ਬਾਗੀ ਆਪਣੇ ਗੜ੍ਹ ਨੂੰ ਸੁਰੱਖਿਅਤ ਰੱਖਣ 'ਚ ਸਫ਼ਲ ਰਹੇ। ਔਰੰਗਾਬਾਦ ਦੇ ਪਾਠਕ ਤਾਲੁਕਾ ਤੋਂ ਵਿਧਾਇਕ ਸੰਦੀਪਨ ਭੁਮਰੇ ਨੇ ਏਕਨਾਥ ਸ਼ਿੰਦੇ ਦੇ ਸਮੂਹ ਨੇ 7 ਗ੍ਰਾਮ ਪੰਚਾਇਤਾਂ 'ਚੋਂ 6 'ਚ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਇਹ ਪਤਾ ਲੱਗਾ ਹੈ ਕਿ ਸ਼ਿੰਦੇ ਸਮੂਹ ਦੇ ਵਿਧਾਇਕ ਅਬਦੁੱਲ ਸਤਾਰ ਦਾ ਸਿਲੋਡ ਤਾਲੁਕਾ 'ਚ ਜੰਜਾਲਾ ਅਤੇ ਨਾਨੇਗਾਂਵ ਦੋਵੇਂ ਗ੍ਰਾਮ ਪੰਚਾਇਤਾਂ 'ਤੇ ਹਾਵੀ ਹੋਣਾ ਜਾਰੀ ਹੈ।

 
< Prev   Next >

Advertisements

Advertisement