:: ...ਜਦੋਂ ਸਦਨ ’ਚ ਲੱਗੇ ਠਹਾਕੇ, ਨਾਇਡੂ ਨੇ ਰਾਘਵ ਚੱਢਾ ਨੂੰ ਕਿਹਾ- ਪਹਿਲਾ ਪਿਆਰ ਹੀ ਚੰਗਾ ਹੁੰਦਾ ਹੈ   :: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ   :: ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ   :: ਮੱਧ ਪ੍ਰਦੇਸ਼ ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ, 2 ਝੁਲਸੇ   :: ਦੇਸ਼ ਦੇ ਸਭ ਤੋਂ ਵੱਡੇ ਵਿਗਿਆਨਕ ਸੰਸਥਾ ਦੀ ਮੁਖੀ ਬਣੀ ਨੱਲਥੰਬੀ, ਜਾਣੋ ਕੌਣ ਹੈ ਇਹ ਮਹਿਲਾ   :: ਆਜ਼ਾਦੀ ਦਿਹਾੜੇ ਤੋਂ ਪਹਿਲਾਂ NIA ਨੇ ISIS ਦੇ ਸਰਗਰਮ ਮੈਂਬਰ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ   :: ਮਹਾਰਾਸ਼ਟਰ : ਬਗਾਵਤ ਤੋਂ ਬਾਅਦ ਊਧਵ ਠਾਕਰੇ ਨੇ ਜਿੱਤੀ ਪਹਿਲੀ ਲੜਾਈ, ਭਾਜਪਾ ਨੂੰ ਲੱਗਾ ਝਟਕਾ   :: ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ਚ ਤਬਦੀਲ   :: ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ   :: ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦਾ ਪਾਕਿਸਤਾਨੀ ਕੁਨੈਕਸ਼ਨ ! STF ਨੇ 6 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ   :: ਰਾਜਸਥਾਨ ਚ 13 ਦਿਨਾਂ ਦਾ ਫੌਜੀ ਅਭਿਆਸ ਕਰਨਗੇ ਭਾਰਤ ਤੇ ਓਮਾਨ   :: ਹਾਈ ਕੋਰਟ ਨੇ ਭਾਰਤੀ ਮਹਿਲਾ ਅਤੇ ਅਮਰੀਕੀ ਪੁਰਸ਼ ਦੇ ‘ਆਨਲਾਈਨ ਵਿਆਹ’ ਨੂੰ ਦਿੱਤੀ ਮਨਜ਼ੂਰੀ   :: ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਵਾਪਸ ਲਈ ਨਵੀਂ ਆਬਕਾਰੀ ਨੀਤੀ, ਭਾਜਪਾ ਸਿਰ ਮੜ੍ਹਿਆ ਇਹ ਦੋਸ਼   :: ਪੰਜਾਬ ਚ ਧਰਮ ਤਬਦੀਲੀ ਤੇ ਭਾਜਪਾ ਆਗੂ RP ਸਿੰਘ ਨੇ ਜਤਾਈ ਚਿੰਤਾ, SGPC ਤੇ ਕੱਸਿਆ ਤੰਜ   :: ਆਂਧਰਾ ਪ੍ਰਦੇਸ਼ : ਸਮੁੰਦਰ ਚ ਡੁੱਬੇ 5 ਵਿਦਿਆਰਥੀਆਂ ਦੀ ਮੌਤ, ਇਕ ਦੀ ਭਾਲ ਜਾਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਮਾਨ ਸਰਕਾਰ ਵੱਲੋਂ ਰੋਡਮੈਪ ਕੀਤਾ ਜਾਵੇਗਾ ਤਿਆਰ : ਕੁਲਦੀਪ ਧਾਲੀਵਾਲ PRINT ਈ ਮੇਲ
man_050822.jpgਚੰਡੀਗੜ੍ਹ --05ਅਗਸਤ-(MDP)-- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ, ਜਿਨ੍ਹਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਉੱਚ ਪੱਧਰੀ ਵਫ਼ਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ

ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੁਨੀਆ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ, ਜਿਨ੍ਹਾਂ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫ਼ਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਰੋਡਮੈਪ ਤਿਅਰ ਕੀਤਾ ਜਾ ਰਿਹਾ, ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਫ਼ਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ।

ਸੂਬੇ ਤੋਂ ਦੂਰ-ਦੁਰਾਡੇ ਦੇਸ਼ ਅਤੇ ਵਿਦੇਸ਼ਾਂ ’ਚ ਫਲ ਅਤੇ ਸਬਜ਼ੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ’ਚ ਕਈ-ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ, ਉਦੋਂ ਤੱਕ ਫ਼ਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਹਵਾਈ ਜਹਾਜ਼ਾਂ ਰਾਹੀਂ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਖਾਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜ੍ਹਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕ ਹਾਊਸ ਬਣਾਏ ਜਾਣਗੇ ਤਾਂ ਜੋ ਕਿਸਾਨ ਫ਼ਲਾਂ ਅਤੇ ਸਬਜ਼ੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ’ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐੱਸ. ਐੱਨ. ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

 
< Prev   Next >

Advertisements

Advertisement