:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨ ਦੌਰੇ ਤੇ ਗਏ CM ਮਾਨ ਦੇ ਨਿਸ਼ਾਨੇ ਤੇ ਭਾਜਪਾ, ਵੀਡੀਓ ਜਾਰੀ ਕਰ ਕਹੀਆਂ ਵੱਡੀਆਂ ਗੱਲਾਂ PRINT ਈ ਮੇਲ
man_14_9_22.jpgਚੰਡੀਗੜ੍ਹ --14ਸਤੰਬਰ-(MDP)--ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਤੇ ਦਿਨਾਂ ਤੋਂ ਚੱਲੇ ਆ ਰਹੇ ਭਾਜਪਾ ਦੇ ਲੋਟਸ ਆਪ੍ਰੇਸ਼ਨ ਨੂੰ ਲੈ ਕੇ ਇਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ 'ਚ ਉਨ੍ਹਾਂ ਭਾਜਪਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬੀ ਆਪਣੇ ਮਿੱਟੀ ਦੇ ਵਫ਼ਾਦਾਰ ਹਾਂ ਅਤੇ ਵਫ਼ਾਦਾਰ ਹੀ ਰਹਾਂਗਾ। ਮੁੱਖ ਮੰਤਰੀ ਮਾਨ ਨੇ ਭਾਜਪਾ ਵੱਲੋਂ ਪੰਜਾਬ ਦੇ 'ਆਪ' ਵਿਧਾਇਕਾਂ ਨੂੰ ਤੋੜਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ

ਨੂੰ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਕਿਹਾ ਜਾਂਦਾ ਹੈ ਪਰ ਲੋਕਤੰਤਰ ਦਾ ਸਭ ਤੋਂ ਵਧ ਕਤਲ ਵੀ ਭਾਰਤ 'ਚ ਹੀ ਹੋਇਆ ਹੈ। ਭਾਜਪਾ ਵੱਲੋਂ ਸੱਤਾ 'ਚ ਆਉਣ ਲਈ ਸਰਕਾਰ ਨੂੰ ਤੋੜਿਆ ਜਾਂਦਾ ਰਿਹਾ ਹੈ ਅਤੇ ਵਿਧਾਇਕ ਨੂੰ ਲਾਲਚ ਦੇ ਕੇ ਪਾਰਟੀ ਛੱਡਣ ਲਈ ਧਮਕਾਇਆ ਜਾਂਦਾ ਹੈ। ਮਾਨ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਭਾਜਪਾ ਨੇ ਦਿੱਲੀ 'ਚ ਆਪ੍ਰੇਸ਼ਨ ਲੋਟਸ ਤਹਿਤ ਸਰਕਾਰ ਤੋੜਣ ਦੀ ਕੋਸ਼ਿਸ਼ ਕੀਤੀ ਸੀ ਪਰ ਦਿੱਲੀ ਦਾ ਕੋਈ ਵੀ 'ਆਪ' ਵਿਧਾਇਕ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਇਆ ਅਤੇ ਭਾਜਪਾ ਦੀ ਕੋਸ਼ਿਸ਼ ਨਾਕਾਮ ਰਹੀ। 

ਮਾਨ ਨੇ ਤਿੱਖੇ ਸ਼ਬਦਾਂ 'ਚ ਕਿਹਾ ਕਿ ਭਾਜਪਾ ਦੇ ਮੂੰਹ ਨੂੰ ਖ਼ੂਨ ਲੱਗਿਆ ਹੋਇਆ à¨¹à©ˆ, ਇਸ ਕਾਰਨ ਉਹ ਹੁਣ ਪੰਜਾਬ 'ਚ ਸਰਕਾਰ ਤੋੜਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਪਰ ਭਾਜਪਾ ਇਸ ਗ਼ਲਤਫਹਿਮੀ 'ਚੋਂ ਬਾਹਰ ਆਵੇ ਕਿਉਂਕਿ ਪੰਜਾਬੀ ਮਿੱਟੇ ਦੇ ਵਫ਼ਾਦਾਰ ਹਨ। ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਵੀ ਲੋਕਾਂ ਨੂੰ ਪੈਸੇ ਦਾ ਲਾਲਚ ਦਿੱਤਾ ਗਿਆ ਪਰ ਉਹ ਕਿਸੇ ਲਾਲਚ 'ਚ ਨਹੀਂ ਆਏ ਅਤੇ ਉਨ੍ਹਾਂ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਸੱਤਾ 'ਚ ਆਉਣ ਦਾ ਮੌਕਾ ਦਿੱਤਾ। ਉਨ੍ਹਾਂ ਭਾਜਪਾ ਨੂੰ ਕਿਹਾ ਕਿ ਤੁਸੀ ਇਹ ਕੋਸ਼ਿਸ਼ ਨਾ ਕਰੋ ਅਤੇ ਗ਼ਲਤਫਹਿਮੀ 'ਚ ਨਾ ਰਿਹੋ ਕਿ ਤੁਸੀ ਪਾਰਟੀ ਵਿਧਾਇਕਾਂ ਨੂੰ ਖ਼ਰੀਦ ਲਵੋਗੇ।

ਮੁੱਖ ਮੰਤਰੀ ਨੇ ਕਿਹਾ ਕਿ ਵਿਕਦਾ ਉਹੀ ਹੁੰਦਾ ਜੋ ਮੰਡੀ 'ਚ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਜੋ ਸੁਭਾਅ ਪਿਆ ਹੈ ਕਿ ਜੇਕਰ ਜਿੱਤ ਹਾਸਲ ਨਾ ਹੋਈ ਤਾਂ ਪੈਸੇ ਦਾ ਸਹਾਰਾ ਲਵਾਂਗੇ, ਉਹ ਪੰਜਾਬ 'ਚ ਬੁਰੀ ਤਰ੍ਹਾਂ ਫੇਲ੍ਹ ਹੋਵੇਗਾ। ਉਨ੍ਹਾਂ ਕਿਹਾ ਕਿ ਸਿਕੰਦਰ ਪੂਰੀ ਦੁਨੀਆਂ ਨੂੰ ਜਿੱਤਦਾ ਆਇਆ ਸੀ ਪਰ ਪੰਜਾਬੀਆਂ ਨੇ ਉਸ ਨੂੰ ਰੋਕਿਆ ਸੀ। ਮੈਨੂੰ à¨ªà©‚ਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪਣੀ ਮਿੱਟੀ ਪ੍ਰਤੀ ਵਫ਼ਾਦਾਰ ਰਹਿਣਗੇ ਅਤੇ ਉਹ ਵਫ਼ਾਦਾਰ ਹਨ ਵੀ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਫ਼ਨਾ ਲਿਆ ਹੋਇਆ ਹੈ। ਭਾਜਪਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਕੋਲੋਂ ਸਾਡੀ ਚੜ੍ਹਾਈ ਨਹੀਂ ਦੇਖੀ ਜਾ ਰਹੀ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਇਸ ਵੇਲੇ ਜਰਮਨੀ ਦੌਰੇ 'ਤੇ ਹਨ।

 
< Prev   Next >

Advertisements