:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਨੇ EWS ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ PRINT ਈ ਮੇਲ
2022_9image_17_39_502113651supremecourt-ll.jpgਨਵੀਂ ਦਿੱਲੀ- --27ਸਤੰਬਰ-(MDP)--ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵਿੱਦਿਅਕ ਸੰਸਥਾਵਾਂ ’ਚ ਦਾਖ਼ਲੇ ਅਤੇ ਸਰਕਾਰੀ ਨੌਕਰੀਆਂ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾ (EWS) ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ’ਚ 10 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲੇ ਸੰਵਿਧਾਨ ਦੇ 103ਵੀਂ ਸੋਧ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਗਈ। ਚੀਫ਼ ਜਸਟਿਸ ਯੂ. ਯੂ. ਲਲਿਤ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨਕ ਬੈਂਚ ਨੇ ਅਟਾਰਨੀ ਜਰਨਲ ਕੇ. ਕੇ. ਵੇਣੂਗੋਪਾਲ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਹੋਰ ਸੀਨੀਅਰ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਇਸ ਕਾਨੂੰਨੀ ਪ੍ਰਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ।

ਇਸ ਸਬੰਧੀ ਸੁਪਰੀਮ ਕੋਰਟ ’ਚ ਸਾਢੇ 6 ਦਿਨ ਸੁਣਵਾਈ ਹੋਈ। ਅਕਾਦਮਿਕ ਜਗਤ ਨਾਲ ਜੁੜੇ ਮੋਹਨ ਗੋਪਾਲ ਨੇ 13 ਸਤੰਬਰ ਨੂੰ ਬੈਂਚ ਦੇ ਸਾਹਮਣੇ ਇਸ ਮਾਮਲੇ ਵਿਚ ਦਲੀਲਾਂ ਪੇਸ਼ ਕਰਨੀਆਂ ਸ਼ੁਰੂ ਕਰ ਦਿੱਤੀਆਂ ਸਨ। ਉਨ੍ਹਾਂ ਨੇ EWS ਕੋਟੇ ਲਈ ਸੰਵਿਧਾਨ ’ਚ ਸੋਧ ਨੂੰ ‘ਧੋਖਾਧੜੀ’ ਅਤੇ ਰਾਖਵੇਂਕਰਨ ਦੇ ਸੰਕਲਪ ਨੂੰ ਤਬਾਹ ਕਰਨ ਦੀ ਪਿੱਠਭੂਮੀ ਦੀ ਕੋਸ਼ਿਸ਼ ਕਰਾਰ ਦਿੱਤਾ ਸੀ। ਸੀਨੀਅਰ ਵਕੀਲ ਸ਼ਾਦਾਨ ਫਰਾਸਾਤ ਨੇ ਵੀ ਕੋਟੇ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਇਹ EWS ਕੋਟਾ ਅਨੁਸੂਚਿਤ ਜਾਤੀਆਂ (ਐੱਸ. ਸੀ), ਅਨੁਸੂਚਿਤ ਕਬੀਲਿਆਂ (ਐੱਸ. ਟੀ) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ) ਸ਼੍ਰੇਣੀਆਂ ਨਾਲ ਸਬੰਧਤ ਗਰੀਬਾਂ ਨੂੰ ਵੀ ਬਾਹਰ ਰੱਖਦਾ ਹੈ।

ਦੂਜੇ ਪਾਸੇ ਅਟਾਰਨੀ ਜਨਰਲ ਅਤੇ ਸਾਲਿਸਟਰ ਜਨਰਲ ਨੇ ਸੋਧ ਦਾ ਜ਼ੋਰਦਾਰ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਤਹਿਤ ਦਿੱਤਾ ਗਿਆ ਰਾਖਵਾਂਕਰਨ ਵੱਖਰਾ ਹੈ ਅਤੇ ਸਮਾਜਿਕ ਤੇ ਆਰਥਿਕ ਤੌਰ 'ਤੇ ਪਛੜੇ ਵਰਗਾਂ ਲਈ 50 ਫੀਸਦੀ ਰਾਖਵੇਂਕਰਨ ਦੀ ਸੀਮਾ ਨਾਲ ਛੇੜਛਾੜ ਕੀਤੇ ਬਿਨਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੋਧੀ ਵਿਵਸਥਾ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਨਹੀਂ ਕਰਦੀ।

ਸਾਲਿਸਟਰ ਜਨਰਲ ਨੇ ਕਿਹਾ ਕਿ ਆਮ ਵਰਗ ਦੇ ਗਰੀਬਾਂ ਨੂੰ ਲਾਭ ਪਹੁੰਚਾਉਣ ਲਈ EWS ਕੋਟੇ ਦੀ ਲੋੜ ਸੀ ਕਿਉਂਕਿ ਆਬਾਦੀ ਦਾ ਵੱਡਾ ਹਿੱਸਾ ਰਾਖਵਾਂਕਰਨ ਦੀ ਕਿਸੇ ਮੌਜੂਦਾ ਸਕੀਮ ਅਧੀਨ ਨਹੀਂ ਆਉਂਦਾ ਸੀ। ਗੈਰ ਸਰਕਾਰੀ ਸੰਗਠਨ 'ਯੂਥ ਫਾਰ ਇਕਵਾਲਿਟੀ' ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਗੋਪਾਲ ਸ਼ੰਕਰਨਰਾਇਣਨ ਨੇ EWS ਕੋਟੇ ਦਾ ਸਮਰਥਨ ਕਰਦੇ ਹੋਏ ਦਲੀਲ ਦਿੱਤੀ ਕਿ ਇਹ ਲੰਬੇ ਸਮੇਂ ਤੋਂ ਪੈਂਡਿੰਗ ਹੈ ਅਤੇ ਇਹ ਸਹੀ ਦਿਸ਼ਾ ਵਿਚ ਇਕ ਸਹੀ ਕਦਮ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement