:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ PRINT ਈ ਮੇਲ
suprim_c.jpgਨਵੀਂ ਦਿੱਲੀ --28ਸਤੰਬਰ-(MDP)-- ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਕੇਂਦਰ ਸਰਕਾਰ ਵਲੋਂ ਅਜੇ ਤੱਕ ਕੋਈ ਫ਼ੈਸਲਾ ਨਹੀਂ ਲੈਣ ਨੂੰ ਲੈ ਕੇ ਬੁੱਧਵਾਰ ਨੂੰ ਨਾਖ਼ੁਸ਼ੀ ਜਤਾਈ, ਜਿਸ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਦੇ ਮਾਮਲੇ 'ਚ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਗਈ ਹੈ। ਰਾਜੋਆਣਾ ਨੇ 26 ਸਾਲ ਦੀ ਲੰਮੀ ਕੈਦ ਦੇ ਆਧਾਰ 'ਤੇ ਮੌਤ ਦੀ ਸਜ਼ਾ

ਨੂੰ ਉਮਰ ਕੈਦ 'ਚ ਬਦਲਣ ਦੀ ਗੁਹਾਰ ਲਗਾਈ ਹੈ। ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੇ ਜਾਣ ਦੀ ਗੱਲ ਕਹੀ, ਜਿਸ ਬਾਰੇ ਅਦਾਲਤ ਨੇ ਵੀ ਨਾਰਾਜ਼ਗੀ ਪ੍ਰਗਟਾਈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਐੱਸ. ਰਵਿੰਦਰ ਭੱਟ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਕਿਹਾ,''(ਇਸ ਸਾਲ) 2 ਮਈ ਨੂੰ 2 ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਹ ਸਮਾਂ ਕਾਫ਼ੀ ਸਮੇਂ ਪਹਿਲਾਂ ਹੀ ਖ਼ਤਮ ਹੋ ਚੁੱਕਿਆ ਹੈ। ਹਾਲਾਂਕਿ ਐਡੀਸ਼ਨਲ ਸਾਲਿਸੀਟਰ ਜਨਰਲ ਕੇ.ਐੱਮ. ਨਟਰਾਜ ਨੇ ਦੱਸਿਆ ਹੈ, ਸਬੰਧਤ ਅਥਾਰਟੀ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।''

ਬੈਂਚ ਨੇ ਕੇਂਦਰ ਨੂੰ ਹਲਫਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ। ਚੀਫ਼ ਜਸਟਿਸ ਨੇ ਕਿਹਾ,''ਜਿਸ ਸਮੇਂ, ਅਸੀਂ ਇਕ ਨਿਰਦੇਸ਼ ਦਿੰਦੇ ਹਾਂ, ਉਨ੍ਹਾਂ (ਅਧਿਕਾਰੀਆਂ ਨੂੰ) (ਰਾਜੋਆਣਾ ਦੀ) 'ਤੇ ਵਿਚਾਰ ਕਰਨਾ ਹੋਵੇਗਾ। ਜ਼ਿੰਮੇਵਾਰ ਅਧਿਕਾਰੀ ਕੌਣ ਹੈ? ਕੀ ਇਸ ਮੁੱਦੇ 'ਤੇ ਨੋਟ ਤਿਆਰ ਕੀਤਾ ਗਿਆ ਹੈ, ਅਸੀਂ ਤੁਹਾਨੂੰ ਇਕ ਵਿਸ਼ੇਸ਼ ਫ਼ੈਸਲਾ ਲੈਣ ਲਈ ਮਜ਼ਬੂਰ ਨਹੀਂ ਕਰ ਸਕਦੇ ਪਰ ਤੁਹਾਨੂੰ ਇਕ ਫ਼ੈਸਲਾ ਲੈਣਾ ਹੋਵੇਗਾ।'' ਸੁਪਰੀਮ ਕੋਰਟ ਨੇ 2 ਮਈ ਨੂੰ ਕੇਂਦਰ ਨੂੰ 2 ਮਹੀਨਿਆਂ ਅੰਦਰ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਫ਼ੈਸਲਾ ਕਰਨ ਲਈ ਕਿਹਾ ਸੀ, ਜਿਸ 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਵਿਸਫ਼ੋਟ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਸਰਵਉੱਚ ਅਦਾਲਤ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ 'ਚ ਉਸ ਨੇ ਇਸ ਆਧਾਰ 'ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ ਕਿ ਉਹ 26 ਸਾਲ ਤੋਂ ਜੇਲ੍ਹ 'ਚ ਹੈ। ਜੁਲਾਈ 2007 'ਚ ਇਕ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਮਾਮਲੇ 'ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement